ਕੱਥੂਨੰਗਲ, 23 ਜੂਨ (ਦਲਵਿੰਦਰ ਸਿੰਘ ਰੰਧਾਵਾ)-ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਹਲਕਾ ਮਜੀਠਾ ਦੇ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਨੇ ਯੂਥ ਕਾਂਗਰਸ ਦੀਆਂ ਹਾਲ ਹੀ ਵਿਚ ਹੋਈਆਂ ਚੋਣਾਂ ਵਿਚ ਜਿੱਤ ਹਾਸਲ ਕਰਨ ਵਾਲੇ ਹਲਕਾ ਮਜੀਠਾ ਦੇ ਨੌਜਵਾਨ ਆਗੂਆਂ ਸ਼ਰਨਜੀਤ ਸਿੰਘ ਸੰਨੀ ਇੰਚਾਰਜ ਯੂਥ ਕਾਂਗਰਸ ਹਲਕਾ ਮਜੀਠਾ, ਹਰਜੋਤ ਸਿੰਘ ਲਾਡੀ ਪ੍ਰਧਾਨ ਯੂਥ ਕਾਂਗਰਸ ਬਲਾਕ ਮਜੀਠਾ-1 , ਅੰਮ੍ਰਿਤਪਾਲ ਸਿੰਘ ਔਲਖ ਪਾਖਰਪੁਰ ਪ੍ਰਧਾਨ ਯੂਥ ਕਾਂਗਰਸ ਬਲਾਕ ਮਜੀਠਾ-2 ਨੂੰ ਦਿਲੋਂ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਵਿਚ ਨਵੇਂ ਚੁਣੇ ਗਏ ਅਹੁਦੇਦਾਰਾਂ ਦੀ ਜਿੱਤ ਨਾਲ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਵਿਚ ਮਹੱਤਵਪੂਰਨ ਯੋਗਦਾਨ ਮਿਲੇਗਾ। ਸੱਚਰ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਰਾਜਨੀਤਿਕ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਕਾਂਗਰਸ ਪਾਰਟੀ ਹਮੇਸ਼ਾਂ ਹੀ ਨੌਜਵਾਨਾਂ ਨੂੰ ਅੱਗੇ ਲਿਆਉਣ ਅਤੇ ਉਨ੍ਹਾਂ ਨੂੰ ਲੀਡਰਸ਼ਿਪ ਦੇ ਮੌਕੇ ਪ੍ਰਦਾਨ ਕਰਨ ਵਿਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਉਮੀਦ ਜਤਾਈ ਕਿ ਨਵੇਂ ਚੁਣੇ ਗਏ ਯੂਥ ਕਾਂਗਰਸ ਆਗੂ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਪਾਰਟੀ ਦੀ ਸੇਵਾ ਕਰਨਗੇ ਅਤੇ ਆਉਣ ਵਾਲੀਆਂ ਚੋਣਾਂ ਵਿਚ ਕਾਂਗਰਸ ਨੂੰ ਹੋਰ ਮਜ਼ਬੂਤ ਬਣਾਉਣ ਲਈ ਅਹਿਮ ਭੂਮਿਕਾ ਨਿਭਾਉਣਗੇ। ਸੱਚਰ ਨੇ ਕਿਹਾ ਕਿ ਹਲਕਾ ਮਜੀਠਾ ਵਿਚ ਕਾਂਗਰਸ ਪਾਰਟੀ ਦਾ ਆਧਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਅਤੇ ਨੌਜਵਾਨ ਵਰਗ ਦਾ ਵਧਦਾ ਸਮਰਥਨ ਇਸ ਗੱਲ ਦਾ ਸਬੂਤ ਹੈ ਕਿ ਲੋਕ ਕਾਂਗਰਸ ਦੀਆਂ ਨੀਤੀਆਂ ਅਤੇ ਲੀਡਰਸ਼ਿਪ ‘ਤੇ ਭਰੋਸਾ ਕਰਦੇ ਹਨ। ਉਨ੍ਹਾਂ ਸਾਰੇ ਨਵੇਂ ਚੁਣੇ ਗਏ ਯੂਥ ਕਾਂਗਰਸ ਅਹੁਦੇਦਾਰਾਂ ਨੂੰ ਉਨ੍ਹਾਂ ਦੇ ਉੱਜਵਲ ਰਾਜਨੀਤਿਕ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।
ਇਨ੍ਹਾਂ ਨਵੇਂ ਚੁਣੇ ਗਏ ਆਗੂਆਂ ਨੇ ਹਲਕਾ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਨੇ ਸਮੁੱਚੀ ਕਾਂਗਰਸ ਦੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦਾ ਯਤਨ ਕਰਾਂਗੇ ਤੇ ਸੂਬੇ ਵਿਚ ਕਾਂਗਰਸ ਦੀ ਸਰਕਾਰ ਬਣਾਉਣ ਵਿਚ ਦਿਨ ਰਾਤ ਇੱਕ ਕਰ ਦਿਆਂਗੇ।
ਸੱਚਰ ਨੇ ਹਲਕਾ ਮਜੀਠਾ ਦੇ ਨਵੇਂ ਜਿੱਤੇ ਯੂਥ ਕਾਂਗਰਸ ਦੇ ਆਗੂਆਂ ਨੂੰ ਦਿੱਤੀਆਂ ਮੁਬਾਰਕਾਂ
ਅਜੀਤ ਡੈਸਕ
24-06-2026