14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ

ਅਜੀਤ ਡੈਸਕ 24-06-2026

ਜੰਡਿਆਲਾ ਗੁਰੂ, 23 ਜੂਨ (ਅੰਮ੍ਰਿਤਪਾਲ ਸਿੰਘ)- ਮਹਿਲਾ ਪਤੰਜਲੀ ਯੋਗ ਸਮਿਤੀ ਜੰਡਿਆਲਾ ਗੁਰੂ ਤਹਿਸੀਲ ਪ੍ਰਭਾਰੀ ਸ਼ਸ਼ੀ ਜੈਨ ਦੇ ਗ੍ਰਹਿ ਵਿਖੇ ਯੋਗ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਮਹਿਲਾਵਾਂ ਅਤੇ ਬੱਚਿਆਂ ਨੇ ਭਾਗ ਲੈਂਦਿਆਂ ਯੋਗ ਆਸਨ ਕੀਤੇ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦਾ ਸੰਕਲਪ ਲਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਜੈ ਇੰਦਰਧਨ ਸੰਕ੍ਰਾਂਤੀ ਮੰਡਲ ਪੰਜਾਬ ਦੇ ਪ੍ਰਧਾਨ ਗੁਲਸ਼ਨ ਜੈਨ ਨੇ ਕਿਹਾ ਕਿ ਯੋਗ ਸਾਡੇ ਸਰੀਰ ਨੂੰ ਤੰਦਰੁਸਤ, ਮਨ ਨੂੰ ਸ਼ਾਂਤ ਅਤੇ ਜੀਵਨ ਨੂੰ ਸਕਾਰਾਤਮਕ ਊਰਜਾ ਨਾਲ ਭਰਪੂਰ ਬਣਾਉਂਦਾ ਹੈ। ਉਨ੍ਹਾਂ ਸਭ ਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਯੋਗ ਨੂੰ ਮਹੱਤਵ ਦੇਣ ਦੀ ਅਪੀਲ ਕੀਤੀ। ਸਮਾਗਮ ਦੌਰਾਨ ਮਹਿਲਾ ਪਤੰਜਲੀ ਯੋਗ ਸਮਿਤੀ ਵਲੋਂ ਸਾਰੀਆਂ ਹਾਜ਼ਰ ਮਹਿਲਾਵਾਂ ਦਾ ਉਨ੍ਹਾਂ ਦੇ ਸਹਿਯੋਗ, ਪਿਆਰ ਅਤੇ ਉਤਸ਼ਾਹਪੂਰਵਕ ਭਾਗੀਦਾਰੀ ਲਈ ਧੰਨਵਾਦ ਕੀਤਾ ਗਿਆ। ਇਸ ਮੌਕੇ ਰਿਤੂ ਕਾਲੀਆ ਨੂੰ ਸਹਿਯੋਗ ਅਧਿਆਪਕ ਤੇ ਮੁੱਖ ਯੋਗ ਅਧਿਆਪਕ ਦਾ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਸਮਿਤੀ ਵਲੋਂ ਉਨ੍ਹਾਂ ਨੂੰ ਇਸ ਉਪਲਬਧੀ ਲਈ ਹਾਰਦਿਕ ਵਧਾਈ ਦਿੱਤੀ ਗਈ। ਅੰਤ ਵਿਚ ਹਾਜ਼ਰ ਮੈਂਬਰਾਂ ਨੇ ‘ਜੋ ਕਰੇਗਾ ਯੋਗ, ਉਹੀ ਰਹੇਗਾ ਨਿਰੋਗ’ ਦਾ ਸੰਦੇਸ਼ ਦਿੰਦਿਆਂ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਯੋਗ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਅਹਿਦ ਕੀਤਾ।

ਪਿਛਲੀ ਖ਼ਬਰ ਯੂਥ ਕਾਂਗਰਸ ਦੀ ਨਵੀਂ ਟੀਮ ਦਾ ਹਲਕਾ ਇੰਚਾਰਜ ਰਾਜਾ ਗਿੱਲ ਨੇ ਮੂੰਹ ਮਿੱਠਾ ਕਰਵਾਇਆ ਅਗਲੀ ਖ਼ਬਰ ਪਿੰਡ ਚੱਕ ਸਰਾਏ ਵਿਖੇ ਲਾਭਪਾਤਰੀ ਪਰਿਵਾਰਾਂ ਨੂੰ ਨਵੇਂ ਸਮਾਰਟ ਰਾਸ਼ਨ ਕਾਰਡ ਤੇ ਰਾਸ਼ਨ ਕਿੱਟਾਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।