12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਗੁਰਦੁਆਰਾ ਝੰਗੀ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ਮਨਾਇਆ

ਅਜੀਤ ਡੈਸਕ 26-06-2026

 ਜੰਡਿਆਲਾ ਗੁਰੂ, 25 ਜੂਨ (ਅੰਮ੍ਰਿਤਪਾਲ ਸਿੰਘ)-ਜੰਡਿਆਲਾ ਗੁਰੂ ਦੇ ਨੇੜਲੇ ਪਿੰਡ ਝੰਗੀ ਸਾਹਿਬ ਵਿਖੇ ਸਥਿਤ ਗੁਰਦੁਆਰਾ ਝੰਗੀ ਸਾਹਿਬ ਵਿਖੇ ਸੰਤ ਬਾਬਾ ਸੰਤੋਖ ਮੁਨੀ ਦੀ ਪਾਵਨ ਯਾਦ ਵਿਚ ਸਾਲਾਨਾ ਜੋੜ ਮੇਲਾ ਮਨਾਇਆ ਗਿਆ। ਇਹ ਜੋੜ ਮੇਲਾ ਹਰ ਸਾਲ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾਂਦਾ ਹੈ। ਮੇਲੇ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਹਜ਼ੂਰੀ ਰਾਗੀ ਭਾਈ ਇਸ਼ਪਾਲ ਸਿੰਘ ਦੇ ਜਥੇ ਵਲੋਂ ਰਸਭਿੰਨਾ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਇਸ ਮੌਕੇ ਸਾਬਕਾ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਗੁਰਮਤਿ ਕਥਾ-ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੋਂ ਜਾਣੂੰ ਕਰਵਾਇਆ ਅਤੇ ਨਾਮ ਸਿਮਰਨ ਤੇ ਗੁਰਬਾਣੀ ਨਾਲ ਜੁੜਨ ਦਾ ਸੰਦੇਸ਼ ਦਿੱਤਾ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਪਰਮਾਨੰਦ ਦੀ ਅਗਵਾਈ ਹੇਠ ਆਈਆਂ ਹੋਈਆਂ ਸੰਗਤਾਂ ਦੀ ਸੇਵਾ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਸਮਾਗਮ ਦੌਰਾਨ ਸੰਗਤਾਂ ਲਈ ਅਟੁੱਟ ਗੁਰੂ ਕਾ ਲੰਗਰ ਵਰਤਾਇਆ ਗਿਆ, ਜਦਕਿ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਸ਼ਾਮ ਤੱਕ ਚਲਦੀਆਂ ਰਹੀਆਂ। ਪਿੰਡ ਜਾਣੀਆਂ ਦੇ ਜਾਣੇ ਮਾਣੇ ਬਜ਼ੁਰਗ ਗੋਪਾਲ ਸਿੰਘ ਜਾਣੀਆ ਅਤੇ ਡੀ. ਐੱਸ. ਪੀ. ਰਤਨ ਸਿੰਘ ਤੋਂ ਇਲਾਵਾ ਇਲਾਕੇ ਭਰ ਤੋਂ ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੇ ਗੁਰੂ ਘਰ ਵਿਚ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਮਾਗਮ ਦੀਆਂ ਰੌਣਕਾਂ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਧਾਰਮਿਕ, ਸਮਾਜਿਕ ਤੇ ਇਲਾਕਾਈ ਸ਼ਖ਼ਸੀਅਤਾਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

ਪਿਛਲੀ ਖ਼ਬਰ ਲੋਕ ਮਿਲਣੀ ਤਹਿਤ ਵੱਖ-ਵੱਖ ਪਿੰਡਾਂ ’ਚ ‘ਆਪ’ ਆਗੂਆਂ ਤੇ ਵਰਕਰਾਂ ਦੀ ਇਕੱਤਰਤਾ ਅਗਲੀ ਖ਼ਬਰ ਸਿਵਲ ਗਾਰਡ ਕੰਟ੍ਰੈਕਟ ਟ੍ਰੇਡ ਯੂਨੀਅਨ ਦੇ ਅਹੁਦੇਦਾਰਾਂ ਦੀ ਚੋਣ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।