12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਲੋਕ ਮਿਲਣੀ ਤਹਿਤ ਵੱਖ-ਵੱਖ ਪਿੰਡਾਂ ’ਚ ‘ਆਪ’ ਆਗੂਆਂ ਤੇ ਵਰਕਰਾਂ ਦੀ ਇਕੱਤਰਤਾ

ਅਜੀਤ ਡੈਸਕ 26-06-2026

 

ਮਜੀਠਾ, 25 ਜੂਨ (ਜਗਤਾਰ ਸਿੰਘ ਸਹਿਮੀ)-ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਿੰਡ ਪੱਧਰ ‘ਤੇ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਸ਼ੁਰੂ ਕੀਤੀ ਗਈ ਲੋਕ ਮਿਲਣੀ ਮੁਹਿੰਮ ਤਹਿਤ ਹਲਕਾ ਮਜੀਠਾ ਦੇ ਪਿੰਡ ਮਹੱਦੀਪੁਰਾ, ਪੰਧੇਰ ਕਲਾਂ ਤੇ ਪੰਧੇਰ ਖੁਰਦ ਵਿਖੇ ਆਮ ਆਦਮੀ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਪਿੰਡ ਵਾਸੀਆਂ ਦੀਆਂ ਵੱਖ-ਵੱਖ ਵਿਸ਼ਾਲ ਇਕੱਤਰਤਾਵਾਂ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਹਲਕਾ ਮਜੀਠਾ ਦੇ ਆਮ ਆਦਮੀ ਪਾਰਟੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵਿਸ਼ੇਸ਼ ਤੌਰ ‘ਤੇ ਪਹੁੰਚੇ। ਵੱਖ-ਵੱਖ ਇਕੱਤਰਤਾਵਾਂ ਨੂੰ ਸੰਬੋਧਨ ਕਰਦਿਆਂ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਲੋਕਾਂ ਨਾਲ ਸਿੱਧਾ ਸੰਪਰਕ ਬਣਾ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਸਮੇਂ ਸਿਰ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਫੈਸਲਾ ਕੀਤਾ ਗਿਆ ਹੈ ਕਿ ਲੋਕ ਮਿਲਣੀ ਤਹਿਤ ਪਿੰਡ ਪੱਧਰ ‘ਤੇ ਮੀਟਿੰਗਾਂ ਕਰਵਾਈਆਂ ਜਾਣ, ਤਾਂ ਜੋ ਆਮ ਲੋਕਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚ ਸਕੇ ਅਤੇ ਵਿਕਾਸ ਕਾਰਜਾਂ ਵਿਚ ਲੋਕਾਂ ਦੀ ਭਾਗੀਦਾਰੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਕੱਤਰਤਾਵਾਂ ਦੌਰਾਨ ਪਿੰਡ ਵਾਸੀਆਂ ਤੇ ਪਾਰਟੀ ਵਰਕਰਾਂ ਨੇ ਵੀ ਆਪਣੇ ਇਲਾਕੇ ਨਾਲ ਸੰਬੰਧਤ ਵੱਖ-ਵੱਖ ਮੁੱਦੇ ਅਤੇ ਮੁਸ਼ਕਿਲਾਂ ਗਿੱਲ ਦੇ ਧਿਆਨ ਵਿਚ ਲਿਆਂਦੀਆਂ। ਲੋਕਾਂ ਵਲੋਂ ਪਿੰਡ ਦੇ ਵਿਕਾਸ ਕਾਰਜਾਂ, ਬੁਨਿਆਦੀ ਸਹੂਲਤਾਂ, ਸੜਕਾਂ, ਪਾਣੀ ਦੀ ਸਪਲਾਈ, ਬਿਜਲੀ ਅਤੇ ਹੋਰ ਜਨਤਕ ਮਸਲਿਆਂ ਬਾਰੇ ਆਪਣੇ ਵਿਚਾਰ ਰੱਖੇ ਗਏ। ਤਲਬੀਰ ਗਿੱਲ ਨੇ ਲੋਕਾਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਦਿਆਂ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਮੁਸ਼ਕਿਲਾਂ ਨੂੰ ਸਬੰਧਤ ਵਿਭਾਗਾਂ ਅਤੇ ਪੰਜਾਬ ਸਰਕਾਰ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ਗੁਰਪ੍ਰੀਤ ਸਿੰਘ, ਪੰਚ ਅਮਰਜੀਤ ਸਿੰਘ, ਪੰਚ ਹਰਕਵਲ ਸਿੰਘ, ਸੰਤੋਖ ਸਿੰਘ ਸਾਰੇ ਮਹੱਦੀਪੁਰਾ, ਸਰਪੰਚ ਗੁਰਨੂਪ ਸਿੰਘ, ਡਾ. ਕਸ਼ਮੀਰ ਸਿੰਘ, ਸਤਪਾਲ ਸਿੰਘ ਫੌਜੀ, ਹਰਪਾਲ ਸਿੰਘ ਸਾਰੇ ਪੰਧੇਰ ਖੁਰਦ, ਜਸਵੰਤ ਸਿੰਘ ਨੰਗਲਪੰਨਵਾਂ, ਹਰਭੁਪਿੰਦਰ ਸਿੰਘ ਸ਼ਾਹ, ਹਰਜੀਤ ਸਿੰਘ ਲਾਡੀ ਜਲਾਪੁਰਾ, ਸਰਪੰਚ ਸੁਖਦੇਵ ਸਿੰਘ, ਚੇਅਰਮੈਨ ਬਾਬਾ ਲੱਖਾ ਸਿੰਘ, ਸਿਮਰਜੀਤ ਸਿੰਘ, ਸੂਬੇਦਾਰ ਮਲਕੀਤ ਸਿੰਘ, ਬਲਜੀਤ ਸਿੰਘ, ਪੰਚ ਦਲਬੀਰ ਸਿੰਘ, ਪੰਚ ਧਰਮਿੰਦਰ ਸਿੰਘ, ਪੰਚ ਸਵਿੰਦਰ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ-ਡਾ. ਬਲਬੀਰ ਸਿੰਘ ਅਗਲੀ ਖ਼ਬਰ ਗੁਰਦੁਆਰਾ ਝੰਗੀ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।