14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਬਾਬਾ ਵਧਾਵਾ ਸਿੰਘ ਈਸਾਪੁਰ ਵਾਲਿਆਂ ਦੀ ਬਰਸੀ ਮਨਾਉਣ ਸੰਬੰਧੀ ਤਿਆਰੀਆਂ ਜ਼ੋਰਾਂ ’ਤੇ

ਅਜੀਤ ਡੈਸਕ 28-06-2026
ਓਠੀਆਂ, 27 ਜੂਨ (ਗੁਰਵਿੰਦਰ ਸਿੰਘ ਛੀਨਾ)-ਅਜਨਾਲਾ-ਚੋਗਾਵਾਂ ਸੜਕ ‘ਤੇ ਪੈਂਦੇ ਪਿੰਡ ਈਸਾਪੁਰ ਦੇ ਇਤਿਹਾਸਿਕ ਗੁਰਦੁਆਰਾ ਬ੍ਰਹਮ ਗਿਆਨੀ ਬਾਬਾ ਵਧਾਵਾ ਸਿੰਘ, ਬਾਬਾ ਕਰਤਾਰ ਸਿੰਘ ਵਿਖੇ ਹਰ ਸਾਲ ਬਾਬਾ ਵਧਾਵਾ ਸਿੰਘ ਦੀ ਮਨਾਈ ਜਾਂਦੀ ਸਾਲਾਨਾ ਬਰਸੀ ਇਸ ਵਾਰ ਵੀ ਸਮੂੰਹ ਪਿੰਡ ਵਾਸੀਆਂ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ। ਗੁਰਦੁਆਰਾ ਸਾਹਿਬ ਵਿਖੇ ਸਮੂਹ ਪ੍ਰਬੰਧਕ ਕਮੇਟੀ ਵਲੋਂ ਬਰਸੀ ਮਨਾਉਣ ਸਬੰਧੀ ਮੀਟਿੰਗ ਕਰਨ ਉਪਰੰਤ ਦੱਸਿਆ ਕਿ 18 ਜੁਲਾਈ ਬਰਸੀ ਮਨਾਉਣ ਦੀਆਂ ਤਿਆਰੀਆਂ ਜ਼ੋਰਾਂ ‘ਤੇ ਚੱਲ ਰਹੀਆਂ ਹਨ। ਪ੍ਰਸਿੱਧ ਕੀਰਤਨੀ ਜਥੇ ਹਾਜ਼ਰੀ ਭਰ ਕੇ ਸੰਗਤਾਂ ਨੂੰ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਸੁਣਾਉਣਗੇ। ਪ੍ਰਬੰਧਕ ਕਮੇਟੀ ਮੈਂਬਰਾਂ ਦੱਸਿਆ ਕਿ ਸੰਗਤਾਂ ਵਲੋਂ ਆਪਣੀਆਂ ਮਨੋਕਾਮਨਾਵਾਂ ਪੂਰੀਆਂ ਹੋਣ ‘ਤੇ ਗੁਰਦੁਆਰਾ ਸਾਹਿਬ ਵਿਖੇ ਜਿਸ ਵੀ ਪਰਿਵਾਰ ਨੇ ਬ੍ਰਹਮ ਬਾਬਾ ਵਧਾਵਾ ਸਿੰਘ ਦੀ ਬਰਸੀ ‘ਤੇ ਸ੍ਰੀ ਅਖੰਡ ਪਾਠ ਕਰਵਾਉਣ ਦੀ ਜੋ ਸੇਵਾ ਲੈਣੀ ਹੈ ਉਸ ਦੀ ਬੁਕਿੰਗ ਵੀ ਕਰਵਾ ਰਹੇ ਹਨ। ਸ੍ਰੀ ਅਖੰਡ ਪਾਠ ਸਾਹਿਬ ਕਰਾਉਣ ਲਈ ਕਈ ਪਰਿਵਾਰਾਂ ਵਿਚ ਉਤਸ਼ਾਹ ਹੈ। ਅਤੇ ਉਹ ਸ੍ਰੀ ਅਖੰਡ ਪਾਠ ਸਾਹਿਬ ਕਰਾਉਣ ਦੀ ਸੇਵਾ ਲੈ ਰਹੇ ਹਨ। ਉਨ੍ਹਾਂ ਇਲਾਕੇ ਦੀਆਂ ਸੰਗਤਾਂ ਨੂੰ ਬੇਨਤੀ ਕੀਤੀ ਕਿ ਬ੍ਰਹਮ ਗਿਆਨੀ ਬਾਬਾ ਵਧਾਵਾ ਸਿੰਘ ਦੀ ਬਰਸੀ ਤੇ ਤਨ ਮਨ ਸੇਵਾ ਕਰਨ ਅਤੇ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਸੁਣਨ ਲਈ ਦਰਸ਼ਨ ਦੇਣ ਦੀ ਕਿਰਪਾਲਤਾ ਕਰਨ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਅਤੇ ਸਮੂੰਹ ਪ੍ਰਬੰਧਕ ਕਮੇਟੀ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਗੋਬਿੰਦ ਸਕੂਲ ਸਠਿਆਲਾ ਦੇ ਵਿਦਿਆਰਥੀਆਂ ਨੂੰ ਮਿਲੇ ਮੁੱਖ ਮੰਤਰੀ ਵਲੋਂ ਸਨਮਾਨ ਪੱਤਰ ਭੇਟ ਅਗਲੀ ਖ਼ਬਰ ਸਰਪੰਚ ਸੁਖਵਿੰਦਰ ਸਿੰਘ ਬੁਤਾਲਾ ਯੂਥ ਅਕਾਲੀ ਦਲ ਹਲਕਾ ਬਾਬਾ ਬਕਾਲਾ ਤੋਂ ਸਿਆਸੀ ਸਲਾਹਕਾਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।