14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਬਾਬਾ ਗੋਬਿੰਦ ਸਕੂਲ ਸਠਿਆਲਾ ਦੇ ਵਿਦਿਆਰਥੀਆਂ ਨੂੰ ਮਿਲੇ ਮੁੱਖ ਮੰਤਰੀ ਵਲੋਂ ਸਨਮਾਨ ਪੱਤਰ ਭੇਟ

ਅਜੀਤ ਡੈਸਕ 28-06-2026
ਸਠਿਆਲਾ, 27 ਜੂਨ (ਜਗੀਰ ਸਿੰਘ ਸਫਰੀ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆਵਾਂ ਵਿਚ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਨਮਾਨ ਪੱਤਰ ਜਾਰੀ ਕਰਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਨਮਾਨ ਪੱਤਰ ਦਿੱਤੇ ਗਏ। ਇਸ ਮੌਕੇ ਮਾ: ਮੇਜਰ ਸਿੰਘ ਤੇ ਮੈਡਮ ਸਪਨਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਮਿਹਨਤ, ਲਗਨ ਅਤੇ ਸ਼ਾਨਦਾਰ ਪ੍ਰਾਪਤੀ ਲਈ ਇਹ ਸਨਮਾਨ ਮਿਲਣ ‘ਤੇ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੇਗਾ। ਉਨ੍ਹਾਂ ਨੇ ਕਿਹਾ ਕਿ ਸਨਮਾਨ ਪੱਤਰ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੇ ਆਪਣੀ ਸਫਲਤਾ ਦਾ ਸਿਹਰਾ ਆਪਣੇ ਮਾਪਿਆਂ, ਅਧਿਆਪਕਾਂ ਅਤੇ ਸਕੂਲ ਪ੍ਰਬੰਧਕਾਂ ਨੂੰ ਦਿੱਤਾ। ਪ੍ਰਿੰ: ਸ਼ੁਭਨੀਤ ਕੌਰ ਨੇ ਕਿਹਾ ਬਾਬਾ ਗੋਬਿੰਦ ਐਂਡ ਬ੍ਰਿਗੇਡੀਅਰ ਜੀ.ਐੱਸ. ਬੱਲ ਮੈਮੋਰੀਅਲ ਸੀਨੀ: ਸ਼ੈਕੰ: ਸਕੂਲ ਸਠਿਆਲਾ ਦੇ ਬਾਰ੍ਹਵੀਂ ਜਮਾਤ ਦੇ 9 ਵਿਦਿਆਰਥੀਆਂ ਦੀ ਇਹ ਉਪਲਬੱਧੀ ਨਾ ਸਿਰਫ਼ ਸਕੂਲ, ਸਗੋਂ ਪੂਰੇ ਇਲਾਕੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਨੇ ਆਸ ਜਤਾਈ ਕਿ ਇਹ ਵਿਦਿਆਰਥੀ ਭਵਿੱਖ ਵਿਚ ਵੀ ਸਿੱਖਿਆ ਅਤੇ ਹੋਰ ਖੇਤਰਾਂ ਵਿਚ ਨਵੀਆਂ ਉਚਾਈਆਂ ਹਾਸਿਲ ਕਰਨਗੇ। ਇਸ ਮੌਕੇ ਮਾਪਿਆਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਨਮਾਨ ਵਿਦਿਆਰਥੀਆਂ ਦਾ ਮਨੋਬਲ ਵਧਾਉਂਦੇ ਹਨ ਅਤੇ ਉਨ੍ਹਾਂ ਨੂੰ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕਰਦੇ ਹਨ।
ਪਿਛਲੀ ਖ਼ਬਰ ਬਿਜਲੀ ਬੰਦ ਹੋਣ ਕਾਰਨ ਕਿਸਾਨਾਂ ਨੇ ਘੇਰਿਆ ਬਿਜਲੀ ਘਰ ਅਗਲੀ ਖ਼ਬਰ ਬਾਬਾ ਵਧਾਵਾ ਸਿੰਘ ਈਸਾਪੁਰ ਵਾਲਿਆਂ ਦੀ ਬਰਸੀ ਮਨਾਉਣ ਸੰਬੰਧੀ ਤਿਆਰੀਆਂ ਜ਼ੋਰਾਂ ’ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।