14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਲੰਗਰ ਅਤੇ ਠੰਢੇ ਮਿੱਠੇ ਜਲ ਦੀ ਛਬੀਲ ਅੱਜ

ਅਜੀਤ ਡੈਸਕ 28-06-2026
ਬਾਬਾ ਬਕਾਲਾ ਸਾਹਿਬ, 27 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਦੇ ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ ਨੇ ਦੱਸਿਆ ਹੈ ਕਿ ਗੁਰਦੁਆਰਾ ਸਾਹਿਬ ਦੇ ਜੋੜੇ ਘਰ ਦੇ ਸੇਵਾਦਾਰਾਂ ਵਲੋਂ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਪੁਰਬ ਨੂੰ ਸਮਰਪਿਤ ਅਤੇ ਸਰਬੱਤ ਦੇ ਭਲੇ ਲਈ ਕੱਲ੍ਹ 28 ਜੂਨ ਨੂੰ ਇਤਿਹਾਸਕ ਗੁਰਦੁਆਰਾ 9ਵੀਂ ਪਾਤਸ਼ਾਹੀ ਦੇ ਬਾਹਰ ਕਈ ਪ੍ਰਕਾਰ ਦੇ ਪਕਵਾਨਾਂ ਦੇ ਲੰਗਰ ਅਤੇ ਠੰਡੇ ਮਿੱਠੇ ਜਲ ਦੀ ਛਬੀਲ ਲੱਗੇਗੀ। ਇਸ ਮੌਕੇ ਕੜਾਹ ਪ੍ਰਸ਼ਾਦ ਭੰਗੂਰ, ਨਿਊਟਰੀ ਬਰੈੱਡ, ਆਈਸ ਕਰੀਮ, ਕੋਲਡ ਡਰਿੰਕ, ਲੱਸੀ, ਜਲਦ ਜੀਰਾ ਆਦਿ ਦੇ ਅਤੁੱਟ ਲੰਗਰ ਵਰਤਾਏ ਜਾਣਗੇ । ਸਮੂਹ ਸੰਗਤਾਂ ਨੂੰ ਦਰਸ਼ਨ ਦੇਣ ਦੀ ਬੇਨਤੀ ਕੀਤੀ ਜਾਂਦੀ ਹੈ ।
ਪਿਛਲੀ ਖ਼ਬਰ ਸਵ: ਸਤਪਾਲ ਸਿੰਘ ਫੌਜੀ ਲੁਹਾਰਕਾ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਮੁੱਖ ਮੰਤਰੀ ਦੀ ਸੰਗਰੂਰ ਕੋਠੀ ਦੇ ਸਾਹਮਣੇ ਇੰਪਲਾਈਜ਼ ਫੈੱਡਰੇਸ਼ਨ (ਪਹਿਲਵਾਨ) ਵਲੋਂ ਰੋਸ ਧਰਨਾ ਅੱਜ : ਪ੍ਰਧਾਨ ਚਾਹਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।