11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਸਲੋਵਾਕੀਆ ਵਿਖੇ ਪਿੰਡ ਨੰਗਲ ਵੰਝਾਂਵਾਲਾ ਦੇ ਨੌਜਵਾਨ ਦੀ ਪਾਣੀ ’ਚ ਡੁੱਬਣ ਕਾਰਨ ਮੌਤ

ਅਜੀਤ ਡੈਸਕ 29-06-2026

ਅਜਨਾਲਾ, 28 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਰੋਜ਼ੀ ਰੋਟੀ ਖ਼ਾਤਰ ਵਿਦੇਸ਼ (ਸਲੋਵਾਕੀਆ) ਗਏ ਅਜਨਾਲਾ ਨੇੜਲੇ ਪਿੰਡ ਨੰਗਲ ਵੰਝਾਂਵਾਲਾ ਦੇ 23 ਸਾਲਾ ਨੌਜਵਾਨ ਗੁਰਸੇਵਕ ਸਿੰਘ ਦੀ ਬੀਤੀ ਸ਼ਾਮ ਸਲੋਵਾਕੀਆ ਵਿਖੇ ਪਾਣੀ ਵਿਚ ਡੁੱਬਣ ਕਾਰਨ ਮੌਤ ਹੋ ਜਾਣ ਨਾਲ ਪਰਿਵਾਰ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਗੁਰਸੇਵਕ ਸਿੰਘ ਤੋਂ ਇਲਾਵਾ ਉਸਦੇ ਇਕ ਹੋਰ ਦੋਸਤ ਦੀ ਪਾਣੀ ਵਿਚ ਡੁੱਬਣ ਨਾਲ ਮੌਤ ਹੋਈ ਗਈ ਜੋ ਕਿ ਹਰੀਕੇ ਪੱਤਣ ਨੇੜੇ ਪਿੰਡ ਦਾ ਰਹਿਣ ਵਾਲਾ ਸੀ ਤੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮ੍ਰਿਤਕ ਨੌਜਵਾਨ ਗੁਰਸੇਵਕ ਸਿੰਘ ਦੇ ਪਿਤਾ ਸਰਤਾਜ ਸਿੰਘ ਭਰੇ ਮਨ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਸੀਂ ਕਰਜ਼ੇ ਦੀਆਂ ਪੰਡਾਂ ਚੁੱਕ ਕੇ ਕਰੀਬ 8 ਮਹੀਨੇ ਪਹਿਲਾਂ ਗੁਰਸੇਵਕ ਸਿੰਘ ਨੂੰ ਪਰਿਵਾਰ ਤੇ ਉਸ ਦੇ ਸੁਨਹਿਰੇ ਭਵਿੱਖ ਲਈ ਇਕ ਕੰਪਨੀ ਰਾਹੀਂ ਵਰਕ ਵੀਜ਼ੇ ‘ਤੇ ਸਲੋਵਾਕੀਆ ਭੇਜਿਆ ਸੀ, ਪਰ ਅਚਾਨਕ ਵਾਪਰੀ ਇਸ ਘਟਨਾ ਨੇ ਪਰਿਵਾਰ ਨੂੰ ਗਹਿਰੇ ਸਦਮੇ ਵਿਚ ਪਾ ਦਿੱਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੇਰੇ ਵੱਡੇ ਪੁੱਤਰ ਦਾ ਦਸੰਬਰ ਮਹੀਨੇ ਵਿਚ ਵਿਆਹ ਸੀ ਤੇ ਪਰਿਵਾਰ ਵਲੋਂ ਚਾਵਾਂ ਨਾਲ ਸਾਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ, ਪਰ ਗੁਰਸੇਵਕ ਸਿੰਘ ਦੇ ਪਏ ਬੇਵਕਤੇ ਵਿਛੋੜੇ ਨੇ ਪਰਿਵਾਰ ਨੂੰ ਵੱਡੀ ਸੱਟ ਮਾਰੀ ਹੈ। ਇਸ ਮੌਕੇ ਸਰਤਾਜ ਸਿੰਘ, ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰ ਸਬ-ਇੰਸ: ਨਰਿੰਦਰ ਸਿੰਘ ਅਤੇ ਏ.ਐੱਸ.ਆਈ ਦਿਲਬਾਗ ਸਿੰਘ ਸਮੇਤ ਸਮੂਹ ਪੀੜਤ ਪਰਿਵਾਰ ਨੇ ਪੰਜਾਬ ਸਰਕਾਰ, ਭਾਰਤ ਸਰਕਾਰ ਅਤੇ ਵਿਦੇਸ਼ ਮੰਤਰਾਲੇ ਕੋਲ ਅਪੀਲ ਕੀਤੀ ਕਿ ਗੁਰਸੇਵਕ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਵਾਪਸ ਲਿਆਉਣ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇ, ਤਾਂ ਜੋ ਅਸੀਂ ਆਪਣੇ ਪੁੱਤਰ ਦਾ ਆਖ਼ਰੀ ਦਰਸ਼ਨ ਅਤੇ ਉਸਦੀਆਂ ਅੰਤਿਮ ਕਿਰਿਆ ਆਪਣੀ ਹੱਥੀਂ ਕਰ ਸਕੀਏ। ਇਸ ਦੁੱਖ ਦੀ ਘੜੀ ਵਿਚ ਸਾਬਕਾ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਸਾਬਕਾ ਸਰਪੰਚ ਕਾਬਲ ਸਿੰਘ ਨੰਗਲ, ਦਵਿੰਦਰ ਸਿੰਘ ਸੋਨੂੰ, ਡਾ: ਕੁਲਵੰਤ ਸਿੰਘ ਨਿੱਝਰ, ਬਿਕਰਮਜੀਤ ਸਿੰਘ ਨੰਗਲ, ਜਗਰੂਪ ਸਿੰਘ ਨੰਗਲ, ਅਵਤਾਰ ਸਿੰਘ ਫ਼ੌਜੀ ਵੰਝਾਂਵਾਲਾ ਅਤੇ ਧਰਮਿੰਦਰ ਸਿੰਘ ਨੰਗਲ ਸਮੇਤ ਹੋਰਨਾਂ ਸ਼ਖ਼ਸੀਅਤਾਂ ਵਲੋਂ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ।

ਪਿਛਲੀ ਖ਼ਬਰ ਪੁਲਿਸ ਵਲੋਂ 3 ਪਿਸਤੌਲ ਤੇ 14 ਜ਼ਿੰਦਾ ਕਾਰਤੂਸਾਂ ਸਮੇਤ 4 ਨੌਜਵਾਨ ਕਾਬੂ ਅਗਲੀ ਖ਼ਬਰ ਪਿੰਡ ਵਡਾਲਾ ਕਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) 21 ਮੈਂਬਰੀ ਕਮੇਟੀ ਦਾ ਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।