11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਬੀਬੀ ਕੁਲਦੀਪ ਕੌਰ ਬੁਤਾਲਾ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਨਿਯੁਕਤ

ਅਜੀਤ ਡੈਸਕ 04-07-2026
ਬਾਬਾ ਬਕਾਲਾ ਸਾਹਿਬ, 3 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਪਿੰਡ ਬੁਤਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਇਕ ਅਹਿਮ ਮੀਟਿੰਗ ਬੀਬੀ ਰਣਜੀਤ ਕੌਰ ਰਈਆ ਹਲਕਾ ਪ੍ਰਧਾਨ ਇਸਤਰੀ ਵਿੰਗ ਦੀ ਅਗਵਾਈ ਹੇਠ ਕੀਤੀ ਗਈ, ਜਿਸ ਵਿਚ ਬੀਬੀ ਕੁਲਦੀਪ ਕੌਰ ਬੁਤਾਲਾ ਨੂੰ ਇਸਤਰੀ ਅਕਾਲੀ ਦਲ ਦਾ ਪ੍ਰਧਾਨ, ਬੀਬੀ ਜਸਬੀਰ ਕੌਰ ਨੂੰ ਮੀਤ ਪ੍ਰਧਾਨ ਤੇ ਬੀਬੀ ਗੁਰਮੀਤ ਕੌਰ ਨੂੰ ਬੂਥ ਪ੍ਰਧਾਨ ਨਿਯੁਕਤ ਕੀਤਾ। ਬੀਬੀ ਰਣਜੀਤ ਕੌਰ ਰਈਆ ਨੇ ਇਸ ਦੇ ਨਾਲ ਹੀ 11 ਮੈਂਬਰੀ ਕਮੇਟੀ ਦਾ ਗਠਨ ਕਰਦਿਆਂ ਕਿਹਾ ਕਿ ਅਸੀਂ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਅੱਜ 2027 ਮਿਸ਼ਨ ਦੀਆਂ ਤਿਆਰੀਆਂ ਦਾ ਆਗਾਜ਼ ਕੀਤਾ ਹੈ। ਇਸ ਮੌਕੇ ਨਵ-ਨਿਯੁਕਤ ਅਹੁਦੇਦਾਰਾਂ ਤੇ ਸਮੂਹ ਇਸਤਰੀ ਵਿੰਗ ਨੇ ਵਿਸ਼ਵਾਸ ਦਿਵਾਇਆ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਤੇ ਹਲਕੇ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਦਿਨ-ਰਾਤ ਮਿਹਨਤ ਕਰਨਗੀਆਂ । ਇਸ ਮੌਕੇ ਬੀਬੀ ਪ੍ਰਭਜੋਤ ਕੌਰ ਖਾਲਸਾ (ਸਰਕਲ ਪ੍ਰਧਾਨ), ਰਾਜਵਿੰਦਰ ਕੌਰ, ਸੁਖਵਿੰਦਰ ਕੌਰ, ਮਨਜੀਤ ਕੌਰ, ਹਰਜੀਤ ਕੌਰ, ਨਰਿੰਦਰ ਕੌਰ, ਪ੍ਰਵੀਨ ਕੌਰ, ਹਰਨੀਤ ਕੌਰ, ਬਲਵਿੰਦਰ ਕੌਰ, ਪਰਮਜੀਤ ਕੌਰ, ਕੰਵਲਜੀਤ ਕੌਰ, ਦਲਬੀਰ ਕੌਰ, ਪਲਵਿੰਦਰ ਕੌਰ, ਬਲਜੀਤ ਕੌਰ ਅਤੇ ਹੋਰ ਬੀਬੀਆਂ ਹਾਜ਼ਰ ਸਨ।
ਪਿਛਲੀ ਖ਼ਬਰ ਲੈਕਚਰਾਰ ਨਵਪ੍ਰੀਤ ਕੌਰ ਧੰਜੂ ਨੇ ਆਪਣੀ ਸੇਵਾ ਮੁਕਤੀ ਮੌਕੇ ਸਰਕਾਰੀ ਸੀਨੀ: ਸੈਕੰ: ਸਕੂਲ ਮਜੀਠਾ ਨੂੰ ਭੇਟ ਕੀਤਾ ਏਅਰ ਕੰਡੀ... ਅਗਲੀ ਖ਼ਬਰ ਵਿਧਵਾ ਨੇ ਧੱਕੇ ਨਾਲ ਜ਼ਮੀਨ ’ਤੇ ਕਬਜ਼ਾ ਕਰਨ ਦੇ ਲਗਾਏ ਦੋਸ਼, ਇਨਸਾਫ਼ ਦੀ ਕੀਤੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।