11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਪਿੰਡ ਮੋਹਲੇਕੇ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅਜੀਤ ਡੈਸਕ 04-07-2026
ਚੋਗਾਵਾਂ, 3 ਜੁਲਾਈ (ਗੁਰਵਿੰਦਰ ਸਿੰਘ ਕਲਸੀ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਭਲਾਈ ਲਈ ਲਗਾਤਾਰ ਕਾਰਜ ਕਰ ਰਹੀ ਹੈ। ਬਜ਼ੁਰਗਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਮੁੱਖ ਮੰਤਰੀ ਤੀਰਥ ਯਾਤਰਾ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਅੱਜ ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਸਰਹੱਦੀ ਪਿੰਡ ਮੋਹਲੇਕੇ ਤੋਂ ਹਲਕਾ ਇੰਚਾਰਜ ਸੋਨੀਆ ਮਾਨ ਦੀ ਦੇਖ-ਰੇਖ ਹੇਠ ਜੈਕਾਰਿਆਂ ਦੀ ਗੂੰਜ ਵਿਚ ਧਾਰਮਿਕ ਸਥਾਨਾਂ ਦੇ ਦਰਸ਼ਨ ਦੀਦਾਰ ਕਰਨ ਲਈ ਬੱਸ ਨੂੰ ਵਿਰਾਸਤ ਸੇਵਾ ਸੰਗਠਨ ਇਚਾਰਜ ਅੰਮ੍ਰਿਤ ਪਾਲ ਸਿੰਘ ਸ਼ਹੂਰਾ ਤੇ ਸਰਪੰਚ ਗੁਰਚਰਨ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਇਹ ਤੀਰਥ ਯਾਤਰਾ ਤਿੰਨ ਦਿਨਾਂ ਦੀ ਹੋਵੇਗੀ। ਜਿਸ ਦੌਰਾਨ ਸ਼ਰਧਾਲੂ ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ, ਨੈਣਾਂ ਦੇਵੀ ਆਦਿ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਉਪਰੰਤ ਵਾਪਸ ਪਰਤਣਗੇ, ਜਿਸ ਦਾ ਸਾਰਾ ਖਰਚਾ ਪੰਜਾਬ ਸਰਕਾਰ ਵਲੋਂ ਮੁਫਤ ਕੀਤਾ ਗਿਆ ਹੈ। ਤੀਰਥ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਮੁੱਖ ਮੰਤਰੀ ਭਗਵੰਤ ਮਾਨ, ਸੋਨੀਆ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਲਈ ਜੀਵਨ ਭਰ ਦੀ ਯਾਦਗਾਰ ਯਾਤਰਾ ਹੋਵੇਗੀ। ਇਸ ਮੌਕੇ ਮੈਂਬਰ ਮਹਿਲ ਸਿੰਘ, ਸਾਹਿਬ ਸਿੰਘ ਮੈਂਬਰ, ਹੀਰਾ ਸਿੰਘ ਮੈਂਬਰ, ਨਛੱਤਰ ਸਿੰਘ ਮੈਂਬਰ,ਸੁਖਜਿੰਦਰ ਸਿੰਘ, ਅੰਮ੍ਰਿਤਪਾਲ ਸਿੰਘ ਮੈਂਬਰ, ਗੁਰਨਾਮ ਸਿੰਘ ਸਾਬਕਾ ਮੈਂਬਰ, ਗੁਲਜਾਰ ਸਿੰਘ ਹੁਨਰਦੀਪ ਸਿੰਘ, ਕੁਲਵੰਤ ਸਿੰਘ ਗੋਲਡੀ, ਮਨਜਿੰਦਰ ਸਿੰਘ, ਗਗਨਦੀਪ ਸਿੰਘ ਸਾਬਕਾ ਸਰਪੰਚ, ਸਾਹਿਬ ਸਿੰਘ, ਗੁਰਿੰਦਰ ਸਿੰਘ, ਮਨਜੀਤ ਸਿੰਘ, ਸ਼ਮਸ਼ੇਰ ਸਿੰਘ ਜੈ ਰਾਮਕੋਟ, ਰਣਜੀਤ ਸਿੰਘ ਕਾਲਾ, ਰਣਦੀਪ ਸਿੰਘ ਮੈਂਬਰ, ਚੰਦਨ ਪ੍ਰਕਾਸ਼ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਾਸਟਰ ਜਸਜੀਤ ਸਿੰਘ ਨੂੰ ਸੇਵਾ ਮੁਕਤੀ ’ਤੇ ਵਿਦਾਇਗੀ ਪਾਰਟੀ ਦਿੱਤੀ ਅਗਲੀ ਖ਼ਬਰ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਆਖਰੀ ਗਾਰੰਟੀ ਨੇ ਵਿਰੋਧੀਆਂ ਪਾਸੋਂ ਸਾਰੇ ਮੁੱਦੇ ਖੋਹੇ-ਵਿਧਾਇਕ ਟੌਂਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।