11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਲਸ਼ਕਰੀ ਨੰਗਲ ਦੇ ਕਈ ਪਰਿਵਾਰ ਕਾਂਗਰਸ ਪਾਰਟੀ ’ਚ ਸ਼ਾਮਿਲ

ਅਜੀਤ ਡੈਸਕ 04-07-2026
ਜਗਦੇਵ ਕਲਾਂ, 3 ਜੁਲਾਈ (ਸ਼ਰਨਜੀਤ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਲਸ਼ਕਰੀ ਨੰਗਲ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ ਅਮਰਜੀਤ ਸਿੰਘ, ਰਣਜੀਤ ਸਿੰਘ, ਗੁਰਵਿੰਦਰ ਸਿੰਘ, ਬਚਿੱਤਰ ਸਿੰਘ, ਤਸਵੀਰ ਸਿੰਘ ਅਤੇ ਮਨਦੀਪ ਸਿੰਘ, ਹਰਪ੍ਰੀਤ ਸਿੰਘ ਆਦਿ ਆਪਣੇ ਪਰਿਵਾਰਾਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਕਬੂਲਦੇ ਹੋਏ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਸ: ਅਜਨਾਲਾ ਨੇ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਕਾਂਗਰਸ ਪਾਰਟੀ ਦੇ ਮਫ਼ਲਰ ਪਾ ਕੇ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀ ਭਲਾਈ, ਭਾਈਚਾਰਕ ਸਾਂਝ ਅਤੇ ਵਿਕਾਸ ਦੀ ਰਾਜਨੀਤੀ ‘ਤੇ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਹਾਲਾਤ ਤੋਂ ਨਿਰਾਸ਼ ਹਨ ਅਤੇ ਮੁੜ ਕਾਂਗਰਸ ਪਾਰਟੀ ਵੱਲ ਉਮੀਦ ਨਾਲ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਹੀ ਉਹ ਪਾਰਟੀ ਹੈ ਜੋ ਹਰ ਵਰਗ ਦੇ ਹਿੱਤਾਂ ਦੀ ਰਾਖੀ ਕਰਨ ਦੇ ਨਾਲ-ਨਾਲ ਪੰਜਾਬ ਨੂੰ ਵਿਕਾਸ ਦੀ ਲੀਹ ‘ਤੇ ਲਿਆਉਣ ਲਈ ਵਚਨਬੱਧ ਹੈ। ਇਸ ਮੌਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੇ ਭਰੋਸਾ ਦਵਾਇਆ ਕਿ ਉਹ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਸਤਨਾਮ ਪ੍ਰਧਾਨ, ਮਨੀ ਆੜਤੀ, ਕਰਮਬੀਰ ਸਿੰਘ, ਸੁਖਤਾਜ ਸਿੰਘ, ਗੁਰਪਾਲ ਸਿੰਘ, ਲਸ਼ਕਰੀ ਨੰਗਲ, ਸਰਪੰਚ ਨਵਤੇਜ ਕੋਟਲੀ, ਜਸਬੀਰ ਸਿੰਘ, ਪ੍ਰਭਪਾਲ ਸਿੰਘ ਨੇਤਾ, ਜਸਬੀਰ ਕੌਰ, ਦਿਲਬਾਗ ਸਿੰਘ, ਹਰਜਿੰਦਰ ਸਿੰਘ, ਸੂਬੇਦਾਰ ਸਰਦੂਲ ਸਿੰਘ, ਪਾਸਟਰ ਜਤਿੰਦਰ, ਬਾਬਾ ਗੁਲਜ਼ਾਰ ਸਿੰਘ, ਸੋਨੂੰ ਮਿਸਤਰੀ, ਲਾਟੀ ਗਿੱਲ, ਪ੍ਰਕਾਸ਼ ਸਿੰਘ ਫੌਜੀ, ਮਨਬੀਰ ਭੱਠੇਵਾਲਾ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ, ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਰੱਖੜੀ ਦੀ ਬੁਕਿੰਗ ਲਈ ਡਾਕ ਘਰਾਂ ਵਿਖੇ ਵਿਸ਼ੇਸ਼ ਕਾਊਂਟਰ ਸਥਾਪਿਤ ਅਗਲੀ ਖ਼ਬਰ ਮਾਸਟਰ ਜਸਜੀਤ ਸਿੰਘ ਨੂੰ ਸੇਵਾ ਮੁਕਤੀ ’ਤੇ ਵਿਦਾਇਗੀ ਪਾਰਟੀ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।