10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਆਗੂ ਦਲਜੀਤ ਸਿੰਘ ਖ਼ਾਲਸਾ ਵਲੋਂ ਪਾਰਟੀ ਚਿੰਨ੍ਹ ਤੇ ਬੂਟੇ ਵੰਡੇ

ਅਜੀਤ ਡੈਸਕ 04-07-2026
ਰਾਜਾਸਾਂਸੀ, 3 ਜੁਲਾਈ (ਹਰਦੀਪ ਸਿੰਘ ਖੀਵਾ)-ਸੰਤ ਬਾਬਾ ਜਵੰਦ ਸਿੰਘ ਦੀ ਸਾਲਾਨਾ 104 ਸਾਲਾ ਬਰਸੀ ਮੌਕੇ ਗੁਰਦੁਆਰਾ ਸੰਤਸਰ ਹਵਾਈ ਅੱਡਾ ਦੇ ਧਾਰਮਿਕ ਜੋੜ ਮੇਲੇ ਮੌਕੇ ਰਾਜਾਸਾਂਸੀ ਵਿਖੇ ਹਲਕਾ ਰਾਜਾਸਾਂਸੀ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਦਲਜੀਤ ਸਿੰਘ ਖ਼ਾਲਸਾ ਮਿਆਦੀਆਂ ਵਲੋਂ ਆਪਣੇ ਸਮਰਥਕ ਸਾਥੀਆਂ ਨਾਲ ਮਿਲ ਕੇ ਵਾਤਾਵਰਨ ਨੂੰ ਹਰਿਆ ਭਰਿਆ ਰੱਖਣ ਲਈ ਹਵਾਈ ਅੱਡੇ ’ਤੇ ਪੁੱਜੀਆਂ ਸੰਗਤਾਂ ਨੂੰ ਬੂਟੇ ਅਤੇ ਪਾਰਟੀ ਦੇ ਚਿੰਨ੍ਹ ਵੰਡੇ ਗਏ। ਦਲਜੀਤ ਸਿੰਘ ਖ਼ਾਲਸਾ ਮਿਆਦੀਆਂ ਦੇ ਸਮੂਹ ਸਾਥੀਆਂ ਵਲੋਂ ਪਹਿਲਾਂ ਗੁਰਦੁਆਰਾ ਸੰਤਸਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਜੇਲ੍ਹ ਵਿਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਦੌਰਾਨ ਭਾਈ ਦਲਜੀਤ ਸਿੰਘ ਖਾਲਸਾ ਗੱਲਬਾਤ ਕਰਦਿਆਂ ਦੱਸਿਆ ਕਿ ਜਿਥੇ ਉਨ੍ਹਾਂ ਵਲੋਂ ਸੰਗਤਾਂ ਨੂੰ ਬੂਟੇ ਗਏ ਸਨ ਉੱਥੇ ਨਾਲ ਹੀ ਅਕਾਲੀ ਦਲ ਵਾਰਿਸ ਪੰਜਾਬ ਦੇ ਸੌਂਪੇ ਪੰਥ ਬਚਾਓ ਪੰਜਾਬ ਬਚਾਓ ਦੇ ਚਿੰਨ੍ਹ ਵੰਡੇ ਗਏ ਜੋ ਸੰਗਤਾਂ ਵਲੋਂ ਬੜੇ ਚਾਅ ਨਾਲ ਪ੍ਰਾਪਤ ਕੀਤੇ ਗਏ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਵੰਡਣ ਲਈ ਕਰੀਬ ਤਿੰਨ ਹਜ਼ਾਰ ਚਿੰਨ੍ਹ ਲਿਆਂਦੇ ਗਏ ਸਨ ਪਰ ਸੰਗਤਾਂ ਦੀ ਏਨੀ ਮੰਗ ਸੀ ਕਿ ਇਕ ਘੰਟੇ ਵਿਚ ਹੀ ਖ਼ਤਮ ਹੋ ਗਏ। ਉਨ੍ਹਾਂ ਕਿਹਾ ਕਿ ਇਸ ਤੋਂ ਸਿੱਧ ਹੁੰਦਾ ਹੈ ਕਿ ਪੰਜਾਬ ਦੇ ਲੋਕ ਭਾਈ ਅੰਮ੍ਰਿਤਪਾਲ ਸਿੰਘ ਨਾਲ ਪਿਆਰ ਕਰਦੇ ਹਨ ਤੇ ਉਹ ਜਲਦੀ ਹੀ 2027 ਦੀਆਂ ਚੋਣਾਂ ਤੋਂ ਬਾਅਦ ਭਾਈ ਅੰਮ੍ਰਿਤਪਾਲ ਸਿੰਘ ਜ਼ਰੂਰ ਰਿਹਾਅ ਹੋਣਗੇ। ਇਸ ਮੌਕੇ ਡਾ. ਭਾਈ ਰੇਸ਼ਮ ਸਿੰਘ, ਭਾਈ ਮੇਜ਼ਰ ਸਿੰਘ, ਭਾਈ ਸੁਰਮੁੱਖ ਸਿੰਘ, ਭਾਈ ਗੁਰਸਾਹਿਬ ਸਿੰਘ, ਭਾਈ ਕਾਹਨ ਸਿੰਘ, ਭਾਈ ਚਰਨਜੀਤ ਸਿੰਘ, ਭਾਈ ਜਸਪਾਲ ਸਿੰਘ, ਭਾਈ ਗੁਰਮੁੱਖ ਸਿੰਘ, ਭਾਈ ਅਰਵਿੰਦਰ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਹਰਦੀਪ ਸਿੰਘ, ਭਾਈ ਤਲਵਿੰਦਰ ਸਿੰਘ, ਭਾਈ ਜੁਗਰਾਜ ਸਿੰਘ, ਭਾਈ ਗੁਰਲਾਲ ਸਿੰਘ, ਭਾਈ ਸਤਵਿੰਦਰ ਸਿੰਘ, ਭਾਈ ਜੈਦੀਪ ਸਿੰਘ, ਭਾਈ ਰਾਜਪਾਲ ਸਿੰਘ ਆਦਿ ਸਾਥੀ ਹਾਜ਼ਰ ਸਨ।
ਪਿਛਲੀ ਖ਼ਬਰ ਮੰਡੀ ਮੁੱਲਾਂਪੁਰ ’ਚ ਬੈਂਕਾਂ ਤੇ ਸੇਵਾ ਕੇਂਦਰ ਅੱਗੇ ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਲਾਭਪਾਤਰੀਆਂ ਦੀਆਂ ਲੱਗੀਆਂ ਲਾਈਨਾ... ਅਗਲੀ ਖ਼ਬਰ ਹਜ਼ੂਰ ਸਾਹਿਬ ਤੋਂ ਵਾਪਿਸ ਪਰਤੀ ਸੰਗਤ ਵਲੋਂ ਸਾਬਕਾ ਸੰਸਦੀ ਸਕੱਤਰ ਮੰਨਾ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।