18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਡੈਨੀ ਬੰਡਾਲਾ ਦੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਬਣਨ ਨਾਲ ਕਾਂਗਰਸ ਹੋਵੇਗੀ ਮਜ਼ਬੂਤ-ਖਲੈਹਿਰਾ, ਰਾਏਪੁਰ

ਅਜੀਤ ਡੈਸਕ 05-07-2026
ਨਵਾਂ ਪਿੰਡ, 4 ਜੁਲਾਈ (ਜਸਪਾਲ ਸਿੰਘ)-ਪੰਜਾਬ ਵਿਧਾਨ ਸਭਾ ਚੋਣਾਂ 2027 ਦੇ ਮੱਦੇ ਨਜ਼ਰ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ. ਸੀ. ਵੇਨੂੰਗੋਪਾਲ ਵਲੋਂ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੂੰ ਪੰਜਾਬ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਬਣਾਏ ਜਾਣ ਕਾਂਗਰਸ ਹੋਰ ਮਜ਼ਬੂਤ ਹੋਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਵਾ ਕਰਦਿਆਂ ਪੰਜਾਬ ਕਾਂਗਰਸ ਕਿਸਾਨ ਵਿੰਗ ਦੇ ਸੂਬਾ ਮੀਤ ਪ੍ਰਧਾਨ ਜਸਮੇਰ ਸਿੰਘ ਸਿੰਘ ਸਾਬਕਾ ਸਰਪੰਚ ਖਲੈਹਿਰਾ ਤੇ ਰਾਜ ਸੰਧੂ ਰਾਏਪੁਰ ਕਲਾਂ ਜ਼ਿਲ੍ਹਾ ਸਕੱਤਰ ਕਾਂਗਰਸ, ਅੰਮ੍ਰਿਤਸਰ ਦਿਹਾਤੀ ਵਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਡੈਨੀ ਬੰਡਾਲਾ ਦੀ ਕਾਰਜਕਾਰਨੀ ਪ੍ਰਧਾਨਗੀ ਹੇਠ 2027 ‘ਚ ਪੰਜਾਬ ਵਿਚ ਕਾਂਗਰਸ ਦੀ ਭਾਰੀ ਬਹੁਮਤ ਨਾਲ ਸਰਕਾਰ ਬਣੇਗੀ। ਉਨ੍ਹਾਂ ਕਿਹਾ ਡੈਨੀ ਦੀ ਬੰਡਾਲਾ ਦੀ ਇਸ ਨਿਯੁਕਤੀ ਨਾਲ ਹਲਕਾ ਜੰਡਿਆਲਾ ਗੁਰੂ ਦੇ ਕਾਂਗਰਸ ਵਰਕਰਾਂ ਅੰਦਰ ਭਾਰੀ ਉਤਸ਼ਾਹ ਹੈ। ਇਸ ਮੌਕੇ ਹਲਕਾ ਜੰਡਿਆਲਾ ਯੂਥ ਪ੍ਰਧਾਨ ਲਵਦੀਪ ਸਿੰਘ ਨਵਾਂ ਪਿੰਡ, ਸੀਨੀਅਰ ਕਾਂਗਰਸ ਆਗੂ ਰਵੀ ਫ਼ਤਹਿਪੁਰ ਤੇ ਅਮਰੀਕ ਸਿੰਘ ਨਾਜ਼ੋਵਾਲੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਜਨਾਲਾ ਅਤੇ ਭਿੰਡੀ ਸੈਦਾਂ ਪੁਲਿਸ ਵਲੋਂ ਹੈਰੋਇਨ ਤੇ ਡਰੱਗ ਮਨੀ ਸਮੇਤ 2 ਵਿਅਕਤੀ ਕਾਬੂ ਅਗਲੀ ਖ਼ਬਰ ਫ਼ੈਕਟਰੀ ਧਮਾਕਾ ਮਾਮਲੇ ’ਚ ਪੁਲਿਸ ਦਾ ਵੱਡਾ ਐਕਸ਼ਨ, ਜਸਵੰਤ ਸਿੰਘ ਦੇ ਭਰਾ ਤਰਸੇਮ ਸਿੰਘ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।