18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਅਜਨਾਲਾ ਅਤੇ ਭਿੰਡੀ ਸੈਦਾਂ ਪੁਲਿਸ ਵਲੋਂ ਹੈਰੋਇਨ ਤੇ ਡਰੱਗ ਮਨੀ ਸਮੇਤ 2 ਵਿਅਕਤੀ ਕਾਬੂ

ਅਜੀਤ ਡੈਸਕ 05-07-2026
ਅਜਨਾਲਾ, 4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਹਰਮਨ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਜਦ ਸ਼ਮਸ਼ਾਨਘਾਟ ਨਾਲ ਲੱਗਦੇ ਕੱਚੇ ਰਸਤੇ ’ਤੇ ਪੁੱਜੀ ਤਾਂ ਸਾਹਮਣੇ ਤੋਂ ਇਕ ਮੋਨਾ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ, ਜਿਸ ਕੋਲੋਂ 05 ਗ੍ਰਾਮ 86 ਮਿਲੀਗਰਾਮ ਹੈਰੋਇਨ ਬਰਾਮਦ ਹੋਈ।ਉਨ੍ਹਾਂ ਦੱਸਿਆ ਕਿ ਹੈਰੋਇਨ ਸਮੇਤ ਕਾਬੂ ਵਿਅਕਤੀ ਦੀ ਪਹਿਚਾਣ ਸੁੱਖਾ ਸਿੰਘ ਉਰਫ਼ ਸੁਖਦੇਵ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਪਿੰਡ ਬੂੜੇਵਾਲ ਵਜੋਂ ਹੋਈ, ਜਿਸ ਖ਼ਿਲਾਫ਼ ਥਾਣਾ ਅਜਨਾਲਾ ਵਿਖੇ ਐੱਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਥਾਣਾ ਭਿੰਡੀ ਸੈਦਾਂ ਵਿਖੇ ਤਾਇਨਾਤ ਸਬ-ਇੰਸਪੈਕਟਰ ਦਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਭਿੰਡੀ ਔਲਖ ਨੇੜਿਉਂ ਇੱਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ 8 ਗ੍ਰਾਮ ਹੈਰੋਇਨ ਅਤੇ 500 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਨੌਜਵਾਨ ਦੀ ਪਹਿਚਾਣ ਰਮੇਸ਼ ਮਸੀਹ ਉਰਫ਼ ਕਾਲਾ ਪੁੱਤਰ ਗੁਲਜ਼ਾਰ ਮਸੀਹ ਵਾਸੀ ਭਿੰਡੀ ਔਲਖ ਕਲਾਂ ਵਜੋਂ ਹੋਈ ਹੈ ਜਿਸ ਖ਼ਿਲਾਫ਼ ਥਾਣਾ ਭਿੰਡੀ ਸੈਦਾਂ ਵਿਖੇ ਐੱਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਪਿਛਲੀ ਖ਼ਬਰ ਡੈਨੀ ਬੰਡਾਲਾ ਨੂੰ ਕਾਰਜਕਾਰੀ ਪ੍ਰਧਾਨ ਬਣਾਏ ਜਾਣ ’ਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਅਗਲੀ ਖ਼ਬਰ ਡੈਨੀ ਬੰਡਾਲਾ ਦੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਬਣਨ ਨਾਲ ਕਾਂਗਰਸ ਹੋਵੇਗੀ ਮਜ਼ਬੂਤ-ਖਲੈਹਿਰਾ, ਰਾਏਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।