18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਡੈਨੀ ਬੰਡਾਲਾ ਨੂੰ ਕਾਰਜਕਾਰੀ ਪ੍ਰਧਾਨ ਬਣਾਏ ਜਾਣ ’ਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ

ਅਜੀਤ ਡੈਸਕ 05-07-2026
ਜੰਡਿਆਲਾ ਗੁਰੂ, 4 ਜੁਲਾਈ (ਪ੍ਰਮਿੰਦਰ ਸਿੰਘ ਜੋਸਨ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੂੰ ਕਾਂਗਰਸ ਹਾਈ ਕਮਾਂਡ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਕਾਰਜਕਾਰੀ ਪ੍ਰਧਾਨ ਬਣਾਏ ਜਾਣ ’ਤੇ ਕਾਂਗਰਸੀ ਵਰਕਰਾਂ ਵਿਚ ਵੱਡੀ ਖੁਸ਼ੀ ਪਾਈ ਜਾ ਰਹੀ ਹੈ । ਮਾਰਕੀਟ ਕਮੇਟੀ ਗਹਿਰੀ ਮੰਡੀ (ਜੰਡਿਆਲਾ ਗੁਰੂ) ਦੇ ਸਾਬਕਾ ਚੇਅਰਮੈਨ ਕਸ਼ਮੀਰ ਸਿੰਘ ਜਾਣੀਆਂ, ਸਰਪੰਚ ਜਗਜੀਤ ਸਿੰਘ ਜੋਗੀ, ਸੁਰਿੰਦਰ ਸਿੰਘ ਸਾਹ ਮੱਲੀਆਂ, ਜਸਮੇਰ ਸਿੰਘ ਖਲੈਹਿਰਾ ਮੀਤ ਪ੍ਰਧਾਨ ਕਿਸਾਨ ਕਾਂਗਰਸ ਪੰਜਾਬ, ਸਰਪੰਚ ਦਿਲਬਾਗ ਸਿੰਘ, ਰਾਜਬੀਰ ਸਿੰਘ ਵਡਾਲੀ ਡੋਗਰਾਂ, ਪਰਮਜੀਤ ਸਿੰਘ, ਜੋਗਾ ਸਿੰਘ ਅਮਰਕੋਟ, ਰਾਜਵਿੰਦਰ ਸਿੰਘ ਨਿੱਜਰਪੁਰਾ, ਅਵਤਾਰ ਸਿੰਘ ਟੱਕਰ, ਕੁਲਦੀਪ ਸਿੰਘ ਬਾਲੀਆਂ, ਮੇਹਰ ਸਿੰਘ ਰਾਣਾਂ ਕਾਲਾ, ਹਰਪ੍ਰੀਤ ਸਿੰਘ ਖੇਲਾ, ਗੁਰਦੇਵ ਸਿੰਘ ਮੈਂਬਰ, ਜੱਸਾ ਸਿੰਘ ਮੈਂਬਰ, ਨੇ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੂੰ ਕਾਰਜਕਾਰੀ ਪ੍ਰਧਾਨ ਬਣਨ ਤੇ ਮੁਬਾਰਕਬਾਦ ਦਿੰਦਿਆਂ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਕਾਂਗਰਸ ਦੀ ਮਜਬੂਤੀ ਲਈ ਜਿਸ ਤਰ੍ਹਾਂ ਆਪਣੇ ਸਾਥੀਆਂ ਸਮੇਤ ਦਿਨ ਰਾਤ ਇਕ ਕੀਤਾ ਹੋਇਆ ਹੈ ਅਤੇ ਪਾਰਟੀ ਦੀ ਮਜਬੂਤੀ ਲਈ ਹਰ ਵੇਲੇ ਤਤਪਰ ਰਹਿੰਦੇ ਹਨ ਅਤੇ ਇਹ ਉਨ੍ਹਾਂ ਦਾ ਹੱਕ ਵੀ ਬਣਦਾ ਸੀ ।
ਪਿਛਲੀ ਖ਼ਬਰ ਐਸ.ਆਈ.ਆਰ. ਸੰਬੰਧੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਸੱਚਰ ਅਗਲੀ ਖ਼ਬਰ ਅਜਨਾਲਾ ਅਤੇ ਭਿੰਡੀ ਸੈਦਾਂ ਪੁਲਿਸ ਵਲੋਂ ਹੈਰੋਇਨ ਤੇ ਡਰੱਗ ਮਨੀ ਸਮੇਤ 2 ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।