18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਐਸ.ਆਈ.ਆਰ. ਸੰਬੰਧੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਸੱਚਰ

ਅਜੀਤ ਡੈਸਕ 05-07-2026
ਚਵਿੰਡਾ ਦੇਵੀ, 4 ਜੁਲਾਈ (ਸਤਪਾਲ ਸਿੰਘ ਢੱਡੇ)-ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਹਲਕਾ ਮਜੀਠਾ ਦੇ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਨੇ ਪਾਰਟੀ ਦੇ ਸਮੂਹ ਅਹੁਦੇਦਾਰਾਂ, ਬੂਥ ਲੈਵਲ ਏਜੰਟਾਂ (ਬੀ.ਐਲ.ਏ.), ਬਲਾਕ ਪ੍ਰਧਾਨਾਂ ਅਤੇ ਵਰਕਰਾਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਹੈ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐਸ.ਆਈ.ਆਰ.) ਦੇ ਕੰਮ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ ਜਾਂ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇਕ ਪ੍ਰਸ਼ਾਸਨਿਕ ਪ੍ਰਕਿਰਿਆ ਨਹੀਂ, ਸਗੋਂ ਲੋਕਤੰਤਰ ਦੀ ਮਜ਼ਬੂਤੀ ਅਤੇ ਹਰ ਨਾਗਰਿਕ ਦੇ ਸੰਵਿਧਾਨਕ ਵੋਟ ਦੇ ਅਧਿਕਾਰ ਦੀ ਰੱਖਿਆ ਨਾਲ ਜੁੜਿਆ ਬਹੁਤ ਹੀ ਮਹੱਤਵਪੂਰਨ ਕਾਰਜ ਹੈ। ਸੱਚਰ ਨੇ ਕਿਹਾ ਕਿ ਪੰਜਾਬ ਕਾਂਗਰਸ ਵਲੋਂ ਐੱਸ.ਆਈ.ਆਰ. ਸਬੰਧੀ ਵਰਕਰਾਂ ਨੂੰ ਲਗਾਤਾਰ ਸਿਖਲਾਈ ਦਿੱਤੀ ਜਾ ਰਹੀ ਹੈ ਅਤੇ ਹੁਣ ਸਮਾਂ ਆ ਗਿਆ ਹੈ ਕਿ ਹਰ ਵਰਕਰ ਇਸ ਸਿਖਲਾਈ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਰ ਹਾਲਤ ਵਿਚ ਲੋਕਾਂ ਦੇ ਜਮਹੂਰੀ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ। ਜੇਕਰ ਕਿਸੇ ਯੋਗ ਵੋਟਰ ਦਾ ਨਾਮ ਬਿਨਾਂ ਕਿਸੇ ਜਾਇਜ਼ ਕਾਰਨ ਦੇ ਸੂਚੀ ਵਿਚੋਂ ਕੱਟਿਆ ਜਾਂਦਾ ਹੈ ਜਾਂ ਕਿਸੇ ਨੂੰ ਬੇਵਜ੍ਹਾ ਪ੍ਰੇਸ਼ਾਨ ਕੀਤਾ ਜਾਂਦਾ ਹੈ ਤਾਂ ਕਾਂਗਰਸ ਪਾਰਟੀ ਇਸ ਮੁੱਦੇ ਨੂੰ ਪੂਰੀ ਤਾਕਤ ਨਾਲ ਚੁੱਕੇਗੀ ਅਤੇ ਪ੍ਰਭਾਵਿਤ ਲੋਕਾਂ ਦੇ ਨਾਲ ਡਟ ਕੇ ਖੜ੍ਹੇਗੀ। ਸੱਚਰ ਨੇ ਵਰਕਰਾਂ ਨੂੰ ਕਿਹਾ ਕਿ ਉਹ ਘਰ-ਘਰ ਜਾ ਕੇ ਲੋਕਾਂ ਨੂੰ ਐੱਸ.ਆਈ.ਆਰ. ਦੀ ਪ੍ਰਕਿਰਿਆ ਬਾਰੇ ਜਾਗਰੂਕ ਕਰਨ, ਲੋੜੀਂਦੇ ਦਸਤਾਵੇਜ਼ਾਂ ਸਬੰਧੀ ਜਾਣਕਾਰੀ ਦੇਣ ਅਤੇ ਬਜ਼ੁਰਗਾਂ, ਦਿਵਿਆਂਗ ਵਿਅਕਤੀਆਂ ਅਤੇ ਹੋਰ ਲੋੜਵੰਦ ਵੋਟਰਾਂ ਦੀ ਵਿਸ਼ੇਸ਼ ਸਹਾਇਤਾ ਕਰਨ। ਉਨ੍ਹਾਂ ਕਿਹਾ ਕਿ ਹਲਕਾ ਮਜੀਠਾ ਦੇ ਹਰ ਪਿੰਡ ਅਤੇ ਹਰ ਬੂਥ ‘ਤੇ ਐੱਸ.ਆਈ.ਆਰ. ਦੇ ਕੰਮ ਦੀ ਨਿਯਮਤ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਸਾਰੇ ਅਹੁਦੇਦਾਰਾਂ ਤੋਂ ਰੋਜ਼ਾਨਾ ਫੀਡਬੈਕ ਲਿਆ ਜਾ ਰਿਹਾ ਹੈ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਦਲਜੀਤ ਸਿੰਘ ਪਾਖਰਪੁਰ, ਬਲਾਕ ਯੂਥ ਕਾਂਗਰਸ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਔਲਖ, ਤਲਵਿੰਦਰ ਸਿੰਘ ਢਿੱਲੋਂ ਤੇ ਹੋਰ ਵੀ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਕਾਂਗਰਸ ਪਾਰਟੀ ਨੂੰ ਹਲਕਾ ਅਟਾਰੀ ’ਚ ਪਿੰਡ ਪੱਧਰ ’ਤੇ ਮਜ਼ਬੂਤ ਕਰਨ ਲਈ ਕੋਈ ਕਸਰ ਨਹੀਂ ਛੱਡਾਂਗੀ-ਨਵਨੀਤ ਕੌਰ ਅਗਲੀ ਖ਼ਬਰ ਡੈਨੀ ਬੰਡਾਲਾ ਨੂੰ ਕਾਰਜਕਾਰੀ ਪ੍ਰਧਾਨ ਬਣਾਏ ਜਾਣ ’ਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।