18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਕਾਂਗਰਸ ਪਾਰਟੀ ਨੂੰ ਹਲਕਾ ਅਟਾਰੀ ’ਚ ਪਿੰਡ ਪੱਧਰ ’ਤੇ ਮਜ਼ਬੂਤ ਕਰਨ ਲਈ ਕੋਈ ਕਸਰ ਨਹੀਂ ਛੱਡਾਂਗੀ-ਨਵਨੀਤ ਕੌਰ

ਅਜੀਤ ਡੈਸਕ 05-07-2026
ਜੇਠੂਵਾਲ, 4 ਜੁਲਾਈ (ਮਿੱਤਰਪਾਲ ਸਿੰਘ ਰੰਧਾਵਾ)-ਰਾਸ਼ਟਰੀ ਸਕੱਤਰ ਯੁਵਾ ਕਾਂਗਰਸ ਤੇ ਸਾਬਕਾ ਵਾਇਸ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਨਵਨੀਤ ਕੌਰ ਸੈਦੋ ਲੇਹਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਕਾਂਗਰਸ ਪਾਰਟੀ ਨੂੰ ਹਰ ਵਿਧਾਨ ਸਭਾ ਹਲਕੇ ‘ਚ ਪਿੰਡ ਪੱਧਰ ਤੇ ਕਾਂਗਰਸ ਨੂੰ ਮਜਬੂਤ ਕਰਨ ਲਈ ਵਰਕਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਜਿਸ ਤਹਿਤ ਕਾਂਗਰਸ ਪਾਰਟੀ ਨੂੰ ਹਲਕਾ ਅਟਾਰੀ ‘ਚ ਪਾਰਟੀ ਵਰਕਰਾਂ ਦੇ ਸਹਿਯੋਗ ਨਾਲ ਪਿੰਡ ਪੱਧਰ ‘ਤੇ ਮਜਬੂਤ ਕਰਨ ਲਈ ਕੋਈ ਕਸਰ ਨਹੀਂ ਛੱਡਾਂਗੀ।
ਨਵਨੀਤ ਸੈਦੋ ਲੇਹਲ ਨੇ ਕਿਹਾ ਕਿ ਹਲਕਾ ਅਟਾਰੀ ‘ਚ ਬੂਥ ਪੱਧਰ ‘ਤੇ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਦਿਨ ਰਾਤ ਮਿਹਨਤ ਕਰਾਂਗੀ ਕਿਉਂ ਕਿ ਕਾਂਗਰਸੀ ਆਗੂ ਤੇ ਵਰਕਰ ਪਾਰਟੀ ਲਈ ਹਰ ਸਮੇਂ ਰੀੜ ਦੀ ਹੱਡੀ ਵਜੋਂ ਕੰਮ ਕਰ ਰਹੇ ਹਨ ਜਿਨ੍ਹਾਂ ਦੀ ਬਦੌਲਤ ਕਾਂਗਰਸ ਪਾਰਟੀ 2027 ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਜਿੱਤ ਕੇ ਸੂਬੇ ਵਿਚ ਅਗਲੀ ਸਰਕਾਰ ਬਣਾਵੇਗੀ ਅਤੇ ਹਲਕਾ ਅਟਾਰੀ ਦੇ ਲੋਕਾਂ ਨੇ ਹਮੇਸ਼ਾਂ ਕਾਂਗਰਸ ਪਾਰਟੀ ਦਾ ਸਾਥ ਦਿੱਤਾ ਹੈ ਕਿਉਂਕਿ ਉਹ ਪਾਰਟੀ ਦੀਆਂ ਪੰਜਾਬ ਪ੍ਰਤੀ ਨੀਤੀਆਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਜੋ ਵਿਰੋਧੀ ਪਾਰਟੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਹੋਇਆਂ ਸੱਤਾ ਹਾਸਲ ਕਰਨ ਲਈ ਲੋਕਾਂ ਨੂੰ ਭਰਮਾਉਣ ਵਾਸਤੇ ਝੂਠੀ ਬਿਆਨਬਾਜ਼ੀ ਕਰ ਰਹੀਆਂ ਹਨ ਪਰ ਲੋਕ ਕਦੇ ਵੀ ਇਨ੍ਹਾਂ ਦੇ ਝਾਂਸਿਆਂ ਵਿਚ ਨਹੀਂ ਆਉਣਗੇ ਅਤੇ ਉਹ ਹਮੇਸ਼ਾਂ ਕਾਂਗਰਸ ਪਾਰਟੀ ਨਾਲ ਚਟਾਨ ਵਾਂਗ ਖੜ੍ਹੇ ਰਹਿਣਗੇ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਭੇਜੇ ਗਏ ਆਬਜ਼ਰਵਰ ਧਾਲੀਵਾਲ ਵਲੋਂ ਹਲਕੇ ਦੇ ਸਰਕਲ ਪ੍ਰਧਾਨਾਂ ਤੇ ਅਹੁਦੇਦਾਰਾਂ ਨਾਲ ਅਹਿਮ ਮੁਲਾਕ... ਅਗਲੀ ਖ਼ਬਰ ਐਸ.ਆਈ.ਆਰ. ਸੰਬੰਧੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਸੱਚਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।