21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਬਾਬਾ ਜਵੰਦ ਸਿੰਘ ਦੀ ਸਾਲਾਨਾ ਬਰਸੀ ਮੌਕੇ ਏਅਰਪੋਰਟ ’ਤੇ ਸੰਗਤਾਂ ਲਈ ਲਗਾਇਆ ਲੰਗਰ

ਅਜੀਤ ਡੈਸਕ 06-07-2026

ਅਜਨਾਲਾ, 5 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਮਹਾਨ ਤਪੱਸਵੀ ਸੰਤ ਬਾਬਾ ਜਵੰਦ ਸਿੰਘ ਦੀ ਸਾਲਾਨਾ ਬਰਸੀ ਮੌਕੇ ਗੁਰਦੁਆਰਾ ਸੰਤਸਰ ਸਾਹਿਬ ਹਵਾਈ ਅੱਡਾ ਰਾਜਾਸਾਂਸੀ ਵਿਖੇ ਦਰਸ਼ਨ ਕਰਨ ਲਈ ਦੇਸ਼-ਵਿਦੇਸ਼ ਤੋਂ ਪੁੱਜਣ ਵਾਲੀਆਂ ਸੰਗਤਾਂ ਦੀ ਸੇਵਾ ਲਈ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਸਮੂਹ ਏਅਰਲਾਈਨਜ਼ ਅਤੇ ਗਰਾਊਂਡ ਹੈਂਡਲਿੰਗ ਸਟਾਫ਼ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵਿਸ਼ੇਸ਼ ਲੰਗਰ ਲਗਾਇਆ ਗਿਆ । ਇਸ ਮੌਕੇ ਭਾਈ ਗੁਰਦੀਪ ਸਿੰਘ (ਏਅਰਪੋਰਟ ਵਾਲੇ), ਕੰਵਲਜੀਤ ਸਿੰਘ ਮੈਨੇਜਰ ਏਅਰ ਏਸ਼ੀਆ ਏਅਰਲਾਈਨਜ਼), ਅਨਮੋਲਦੀਪ ਸਿੰਘ ਮੈਨੇਜਰ/ਡਾਇਰੈਕਟਰ, ਈਟ/ਫਲਾਈ, ਅਮਰੀਕ ਸਿੰਘ ਡਿਊਟੀ ਅਫ਼ਸਰ ਏ.ਆਈ.ਏ.ਈ.ਐੱਸ.ਐੱਲ., ਪਰਮਿੰਦਰ ਸਿੰਘ, ਸਮਿੱਤਰ ਸਿੰਘ, ਗਗਨਦੀਪ ਸਿੰਘ, ਸ਼ਮਸ਼ੇਰ ਸਿੰਘ, ਗੁਰਸਾਹਿਬ ਸਿੰਘ ਸਮੇਤ ਸਮੂਹ ਏਅਰਲਾਈਨਜ਼ ਅਤੇ ਗਰਾਊਂਡ ਹੈਂਡਲਿੰਗ ਸਟਾਫ਼ ਨੇ ਨਿਮਰਤਾ ਨਾਲ ਆਪਣੀਆਂ ਸੇਵਾਵਾਂ ਨਿਭਾਈਆਂ।

ਪਿਛਲੀ ਖ਼ਬਰ ਅਨਿਲ ਕੁਮਾਰ ਲੱਕੀ ਪਰਿਵਾਰ ਸਮੇਤ ਕਾਂਗਰਸ ਛੱਡ ਸ਼੍ਰੋਮਣੀ ਅਕਾਲੀ ਦਲ(ਬ) ’ਚ ਸ਼ਾਮਿਲ ਅਗਲੀ ਖ਼ਬਰ ਜਥੇਦਾਰ ਜਲਾਲ ਉਸਮਾ ਨੇ ਗੁਰਸਾਹਿਬ ਸਿੰਘ ਨੂੰ ਯੂਥ ਅਕਾਲੀ ਦਲ (ਬ) ਸਰਕਲ ਵਡਾਲਾ ਦਾ ਪ੍ਰਧਾਨ ਥਾਪਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।