28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਦਰਿਆ ਰਾਵੀ ਦੇ ਨੁਕਸਾਨੇ ਸਟੱਡਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਤਾਂ ਹੋ ਸਕਦਾ ਨੁਕਸਾਨ- ਹਰਪ੍ਰਤਾਪ ਅਜਨਾਲਾ

ਅਜੀਤ ਡੈਸਕ 09-07-2026
ਗੱਗੋਮਾਹਲ/ਅਜਨਾਲਾ, 8 ਜੁਲਾਈ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)- ਵਿਧਾਨ ਸਭਾ ਹਲਕਾ ਅਜਨਾਲਾ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਐਡਵੋਕੇਟ ਹਰਪ੍ਰਤਾਪ ਸਿੰਘ ਅਜਨਾਲਾ, ਨੌਜਵਾਨ ਕਾਂਗਰਸੀ ਆਗੂ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਸੈਂਕੜੇ ਸਾਥੀਆਂ ਸਮੇਤ ਦਰਿਆ ਰਾਵੀ ਦੇ ਨਾਜ਼ੁਕ ਕਿਨਾਰਿਆਂ ਦਾ ਵਿਸੇਸ਼ ਤੌਰ ’ਤੇ ਦੌਰਾ ਕੀਤਾ ਤੇ ਧੁੱਸੀ ਬੰਨ੍ਹ ਨਾਲ ਖੇਤੀ ਕਰਦੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ । ਇਸ ਸਮੇਂ ਅਜਨਾਲਾ ਨੇ ਕਿਹਾ ਕਿ ਸਮੇਂ ਦੀ ਸਰਕਾਰ ਨੇ ਪੁੱਖਤਾ ਪ੍ਰਬੰਧ ਨਾ ਕੀਤੇ ਤਾਂ ਬਰਸਾਤੀ ਮੌਸਮ ਦੌਰਾਨ ਬੀਤੇ ਸਾਲ ਦੀ ਤਰ੍ਹਾਂ ਖੇਤਰ ਦੇ ਲੋਕਾਂ ਦਾ ਵੱਡਾ ਨੁਕਸਾਨ ਹੋਣ ਦਾ ਖ਼ਤਰਾ ਮੰਡਰਾ ਰਿਹਾ ਹੈ । ਦਰਿਆ ਰਾਵੀ ਦੇ ਵਹਾਅ ਨੂੰ ਕਾਬੂ ਕਰਨ ਲਈ ਮੁੱਖ ਮੰਤਰੀ ਦਰਬਾਰਾ ਸਿੰਘ ਦੀ ਸਰਕਾਰ ਵਲੋਂ 1980 ’ਚ ਸਟੱਡ ਬਣਾਏ ਸਨ ਤੇ ਇਨ੍ਹਾਂ ਦੀ ਮੁਰੰਮਤ ਵੀ ਕਾਂਗਰਸ ਸਰਕਾਰ ਵੇਲੇ ਹੀ ਹੋਈ ਸੀ । ਪ੍ਰੰਤੂ ਮੌਜੂਦਾ ਸਰਕਾਰ ਨੇ ਪਿਛਲੇ ਸਾਲ ਦੇ ਮਾਰੂ ਹੜ੍ਹਾਂ ਤੋਂ ਪਿੱਛੋਂ ਵੀ ਸਬਕ ਨਹੀਂ ਸਿੱਖਿਆ ਤੇ ਅੱਜ ਤੱਕ ਹੜ੍ਹਾਂ ਨੂੰ ਰੋਕਣ ਲਈ 1 ਪ੍ਰਤੀਸ਼ਤ ਵੀ ਪ੍ਰਬੰਧ ਨਹੀ ਕੀਤੇ ਗਏ। ਅਜਨਾਲਾ ਨੇ ਕਿਹਾ ਕਿ ਸਰਕਾਰਾਂ ਹਮੇਸ਼ਾਂ ਹਰ ਸਾਲ ਪੱਥਰ ਲਗਾਉਂਦੀਆਂ ਸਨ ਪਰ ਇਸ ਸਰਕਾਰ ਨੇ ਜਰਾ ਜਿੰਨਾ ਵੀ ਧਿਆਨ ਨਹੀਂ ਦਿੱਤਾ । ਅਜਨਾਲਾ ਨੇ ਪੰਜਾਬ ਸਰਕਾਰ ਦੇ ਜਿਸ ਦਾ ਖੇਤ ਉਸ ਦੀ ਰੇਤ ’ਤੇ ਤੰਜ ਕੱਸਦਿਆ ਕਿਹਾ ਕਿ ਕਿਸਾਨਾਂ ਨੂੰ ਸਿਰਫ ਇੱਕ ਲੱਖ ਰੁਪਏ ਪ੍ਰਤੀ ਏਕੜ ਪ੍ਰਾਪਤ ਹੋਏ ਜਦੋਂ ਕਿ ਸਰਕਾਰ ਦੀ ਸ਼ਹਿ ਪ੍ਰਾਪਤ ਠੇਕੇਦਾਰਾਂ ਨੇ ਦੱਸ ਲੱਖ ਰੁਪਏ ਪ੍ਰਤੀ ਏਕੜ ਕਮਾਈ ਕੀਤੀ। ਉਹਨਾ ਪੰਜਾਬ ਸਰਕਾਰ ਤੇ ਸਬੰਧਿਤ ਵਿਭਾਗ ਨੂੰ ਅਪੀਲ ਕੀਤੀ ਕਿ ਰਾਵੀ ਦਰਿਆ ਵਾਲੇ ਪਾਸੇ ਤੁਰੰਤ ਧਿਆਨ ਦਿੱਤਾ ਜਾਵੇ ਤਾਂ ਜੋ ਆਉਣ ਵਾਲੇ ਖਤਰੇ ਨੂੰ ਟਾਲਿਆ ਜਾ ਸਕੇ। ਇਸ ਮੌਕੇ ਉਨ੍ਹਾਂ ਨਾਲ ਬਲਾਕ ਪ੍ਰਧਾਨ ਰਣਜੀਤ ਸਿੰਘ ਭੱਖਾ, ਸ਼ਹਿਰੀ ਪ੍ਰਧਾਨ ਦਵਿੰਦਰ ਸਿੰਘ ਡੈਮ, ਯੂਥ ਕਾਂਗਰਸ ਹਲਕਾ ਅਜਨਾਲਾ ਦੇ ਪ੍ਰਧਾਨ ਸਰਬਜੋਤ ਸਿੰਘ ਮਾਹਲ, ਬਲਾਕ ਪ੍ਰਧਾਨ ਹਰਮਨ ਢਿੱਲੋਂ, ਬਲਜੀਤ ਸਿੰਘ ਸਲੇਮਪੁਰਾ, ਜਗਰੂਪ ਸਿੰਘ ਨੰਗਲ, ਦਿਲਬਾਗ ਸਿੰਘ ਰਮਦਾਸ, ਕੁਲਵਿੰਦਰ ਸਿੰਘ ਚਾੜਪੁਰ, ਬਲਦੇਵ ਸਿੰਘ ਭੋਏਵਾਲੀ, ਮਨਪ੍ਰੀਤ ਸਿੰਘ ਸਾਰੰਗਦੇਵ, ਸੋਨੂੰ ਮਾਕੋਵਾਲ, ਸਤਾਰਾ ਸਿੰਘ, ਨਵਜੋਤ ਸਿੰਘ, ਹਰਦਿਆਲ ਸਿੰਘ, ਨਿਰਮਾਲ ਸਿੰਘ, ਪਲਵਿੰਦਰ ਸਿੰਘ, ਹਰਜੀਤ ਸਿੰਘ, ਬਲਜੀਤ ਸਿੰਘ, ਗੁਰਪ੍ਰੀਤ ਸਿੰਘ, ਕੁਲਬੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਤੇ ਇਲਾਕਾ ਨਿਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ’ਤੇ ਨਿਹੰਗ ਸਿੰਘ ਦੀ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਅਗਲੀ ਖ਼ਬਰ ਅਜਨਾਲਾ ਨੇੜਲੇ ਪਿੰਡ ਕਮੀਰਪੁਰਾ ’ਚ ਛੱਪੜ ਦੀ ਜਗ੍ਹਾ ਨੂੰ ਲੈ ਕੇ ਹੋਇਆ ਵਿਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।