26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਪਿੰਡ ਖੈੜਾ ਥਾਣੇਵਾਲ ਵਿਖੇ ‘ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ 11 ਮੈਂਬਰੀ ਕਮੇਟੀ ਦਾ ਗਠਨ

ਅਜੀਤ ਡੈਸਕ 09-07-2026
ਬਾਬਾ ਬਕਾਲਾ ਸਾਹਿਬ, 8 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਨਜ਼ਦੀਕੀ ਪਿੰਡ ਖੈੜਾ ਥਾਣੇਵਾਲ ਵਿਖੇ ‘ਅਕਾਲੀ ਦਲ (ਵਾਰਿਸ ਪੰਜਾਬ ਦੇ) ਪਾਰਟੀ ਵਲੋਂ ਇਕ ਵਿਸ਼ਾਲ ਮੀਟਿੰਗ ਕੀਤੀ ਗਈ । ਜਿਸ ਨੂੰ ਸੰਬੋਧਨ ਕਰਦਿਆਂ ਸਰਪੰਚ ਸਰਬਜੀਤ ਸਿੰਘ ਖਾਨਪੁਰ ਨੇ ਕਿਹਾ ਕਿ ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡਾਂ ’ਚ ‘ਅਕਾਲੀ ਦਲ (ਵਾਰਿਸ ਪੰਜਾਬ ਦੇ) ਪਾਰਟੀ ਨੂੰ ਬਹੁਤ ਵੱਡਾ ਸਹਿਯੋਗ ਮਿਲ ਰਿਹਾ ਹੈ ਅਤੇ ਪਿੰਡ-ਪਿੰਡ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ, ਜਿਸ ਨਾਲ ਪਾਰਟੀ ਮਜ਼ਬੂਤ ਹੋਈ ਹੈ । ਉਨ੍ਹਾਂ ਕਿ ਪੰਜਾਬ ਵਿਚ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਤੋਂ ਬਾਅਦ ਸਾ: ਵਿਧਾਇਕ ਦਰਸ਼ਨ ਸਿੰਘ ਸ਼ਿਵਾਲਕ ਦੀ ਸ਼ਮੂਲੀਅਤ ਨਾਲ ਪਾਰਟੀ ਨੂੰ ਵੱਡਾ ਬਲ ਮਿਲਿਆ ਹੈ । ਅੱਜ ਪਿੰਡ ਖੈੜਾ ਥਾਣੇਵਾਲ ਵਿਖੇ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਵਿਚ ਪਿੰਡ ਦੇ ਸਾਬਕਾ ਸਰਪੰਚ ਗੁਰਮੀਤ ਸਿੰਘ, ਰਣਜੀਤ ਸਿੰਘ, ਮਨਪ੍ਰੀਤ ਸਿੰਘ, ਹਰਜਿੰਦਰ ਸਿੰਘ, ਕੁਲਦੀਪ ਸਿੰਘ, ਸੰਤੋਖ ਸਿੰਘ, ਤਰਸੇਮ ਸਿੰਘ, ਸਲਵਿੰਦਰ ਸਿੰਘ, ਸੁਖਵੰਤ ਕੌਰ, ਜਸਪਾਲ ਕੌਰ, ਜਸਬੀਰ ਕੌਰ, ਰਣਜੀਤ ਕੌਰ, ਅਮਰਜੀਤ ਕੌਰ ਦੇ ਨਾਂ ਵਰਨਣਯੋਗ ਹਨ । ਇਸ ਮੌਕੇ ਹਲਕਾ ਇੰਚਾਰਜ ਬਾਬਾ ਬਕਾਲਾ ਸਾਹਿਬ ਸਰਬਜੀਤ ਸਿੰਘ ਖਾਨਪੁਰ ਨੇ ਨਵ ਨਿਯੁਕਤ ਕਮੇਟੀ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ । ਇਸ ਮੌਕੇ ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ, ਚਾਚਾ ਪ੍ਰਗਟ ਸਿੰਘ ਜੱਲੂਪੁਰ ਖੈੜਾ, ਦਫ਼ਤਰ ਸਕੱਤਰ ਪੰਜਾਬ ਪ੍ਰਗਟ ਸਿੰਘ ਮੀਆਂਵਿੰਡ, ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਕੰਮੋਕੇ, ਸਰਕਲ ਪ੍ਰਧਾਨ ਚਰਨਜੀਤ ਸਿੰਘ ਬੁਤਾਲਾ, ਗਗਦੀਪ ਸਿੰਘ ਬੁਤਾਲਾ, ਆਲਮ ਸਿੰਘ ਦੋਲੋਨੰਗਲ, ਪ੍ਰਭਜੀਤ ਸਿੰਘ ਦੋਲੋਨੰਗਲ, ਅੰਗਰੇਜ਼ ਸਿੰਘ ਦੋਲੋਨੰਗਲ, ਸੁੱਖਜੀਤ ਸਿੰਘ ਗਿੱਲ ਖਾਨਪੁਰ ਵਲੋਂ ਨਵ ਨਿਯੁਕਤ ਮੈਂਬਰ ਸਹਿਬਾਨ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਪੰਜਾਬ ਅਤੇ ਸੀਟੂ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਵਿਖਾਵਾ ਅਗਲੀ ਖ਼ਬਰ ਹਰਭਜਨ ਸਿੰਘ ਈ.ਟੀ.ਓ. ਵਲੋਂ ਹਲਕੇ ਦੇ 90 ਪ੍ਰਤੀਸ਼ਤ ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।