25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਜੰਡਿਆਲਾ ਗੁਰੂ ਦੇ ਮਹੱਲਾ ਸ਼ੇਖੂਪੁਰਾ ’ਚ ਇਕ ਘਰ ’ਤੇ 15 ਤੋਂ 20 ਰੌਂਦ ਫਾਇਰਿੰਗ

ਅਜੀਤ ਡੈਸਕ 09-07-2026
ਜੰਡਿਆਲਾ ਗੁਰੂ, 8 ਜੁਲਾਈ (ਅਮ੍ਰਿਤਪਾਲ ਸਿੰਘ)- ਜੰਡਿਆਲਾ ਗੁਰੂ ਦੇ ਮੁਹੱਲਾ ਸ਼ੇਰਪੁਰ ’ਚ ਬੁੱਧਵਾਰ ਰਾਤ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਅਣਪਛਾਤੇ ਹਮਲਾਵਰਾਂ ਵਲੋਂ ਇਕ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਕਰੀਬ 15 ਤੋਂ 20 ਰੌਂਦ ਫਾਇਰ ਕਰ ਦਿੱਤੇ ਗਏ । ਗੋਲੀਬਾਰੀ ਦੀ ਆਵਾਜ਼ ਸੁਣਦੇ ਹੀ ਇਲਾਕੇ ਦੇ ਲੋਕ ਘਰਾਂ ਤੋਂ ਬਾਹਰ ਨਿਕਲ ਆਏ । ਜਾਣਕਾਰੀ ਅਨੁਸਾਰ ਇਹ ਫਾਇਰਿੰਗ ਮੁਹੱਲਾ ਸ਼ੇਖੂਪੁਰਾ ਵਾਸੀ ਸੰਤੋਖ ਸਿੰਘ ਦੇ ਘਰ ’ਤੇ ਕੀਤੀ ਗਈ । ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਤਿੰਨ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਆਏ ਸਨ ਅਤੇ ਉਨ੍ਹਾਂ ਦੀ ਗਿਣਤੀ ਨੌਂ ਤੋਂ ਵੱਧ ਸੀ । ਹਮਲਾਵਰਾਂ ਨੇ ਘਰ ਵੱਲ ਅੰਨ੍ਹੇਵਾਹ ਗੋਲੀਆਂ ਚਲਾਈਆਂ ਅਤੇ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ । ਪੀੜਤ ਸੰਤੋਖ ਸਿੰਘ, ਜੋ ਕਿ ਸੈਂਟ ਪੀਟਰ ਸਕੂਲ ਵਿਚ ਸਫਾਈ ਸੇਵਕ ਵਜੋਂ ਡਿਊਟੀ ਨਿਭਾਅ ਰਹੇ ਹਨ, ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਵੀ ਵਿਅਕਤੀ ਨਾਲ ਕੋਈ ਪੁਰਾਣੀ ਰੰਜਿਸ਼ ਜਾਂ ਦੁਸ਼ਮਣੀ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਇਕ ਸਧਾਰਨ ਪਰਿਵਾਰ ਨਾਲ ਸੰਬੰਧਿਤ ਹਨ ਅਤੇ ਉਨ੍ਹਾਂ ਨੂੰ ਸਮਝ ਨਹੀਂ ਆ ਰਹੀ ਕਿ ਉਨ੍ਹਾਂ ਦੇ ਘਰ ਨੂੰ ਨਿਸ਼ਾਨਾ ਕਿਉਂ ਬਣਾਇਆ ਗਿਆ। ਪਰਿਵਾਰ ਨੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਐੱਸ. ਐੱਚ. ਓ. ਜੰਡਿਆਲਾ ਗੁਰੂ ਹਰਪਾਲ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਸਬੂਤ ਇਕੱਠੇ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ. ਐੱਚ. ਓ. ਹਰਪਾਲ ਸਿੰਘ ਨੇ ਦੱਸਿਆ ਕਿ ਘਟਨਾ ਸੰਬੰਧੀ ਵੱਖ-ਵੱਖ ਪੱਖਾਂ ਤੋਂ ਜਾਂਚ ਕੀਤੀ ਜਾ ਰਹੀ ਹੈ। ਇਲਾਕੇ ਅਤੇ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ।
ਪਿਛਲੀ ਖ਼ਬਰ ਸਰਪੰਚ ਗੁਰਜਿੰਦਰ ਸਿੰਘ ਨੇ ਯੂਥ ਅਕਾਲੀ ਦਲ ’ਚ ਕੀਤੀਆਂ ਅਹਿਮ ਨਿਯੁਕਤੀਆਂ ਅਗਲੀ ਖ਼ਬਰ ਬਿਆਸ ਦਰਿਆ ਪੁਲ ਦੇ ਕਿਨਾਰਿਆਂ ਦੀ ਹਾਲਤ ਖਸਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।