18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਸ਼ੇਲਿੰਦਰਜੀਤ ਸਿੰਘ ਰਾਜਨ ਦੁਆਰਾ ਸੰਪਾਦਿਤ ਕਾਵਿ ਸੰਗ੍ਰਹਿ ‘ਕਲਮਾਂ ਦੀ ਉਡਾਣ’ ਲੋਕ ਅਰਪਿਤ ਸਮਾਗਮ 12 ਨੂੰ

ਅਜੀਤ ਡੈਸਕ 10-07-2026

ਬਾਬਾ ਬਕਾਲਾ ਸਾਹਿਬ, 9 ਜੁਲਾਈ (ਪ. ਪ.)-ਪਿਛਲੇ 41 ਸਾਲਾਂ ਤੋਂ ਲਗਤਾਰ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਸਾਹਿਤਕ ਸਰਗਰਮੀਆਂ ਰਚਾ ਰਹੀ ਪੰਜਾਬ ਦੀ ਨਾਮਵਰ ਸਾਹਿਤਕ ਸੰਸਥਾ, ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ (ਸੰਬੰਧਿਤ ਕੇਂਦਰੀ ਪੰਜਾਬੀ ਲੇਖਕ ਸਭਾ) ਵਲੋਂ ਸਭਾ ਦੇ ਮੁੱਖ ਸੰਚਾਲਕ ਸ਼ੇਲਿੰਦਰਜੀਤ ਸਿੰਘ ਰਾਜਨ ਦੁਆਰਾ ਸੰਪਾਦਿਤ 15ਵਾਂ ਸਾਂਝਾ ਕਾਵਿ ਸੰਗ੍ਰਹਿ ‘ਕਲਮਾਂ ਦੀ ਉਡਾਣ’ ਦਾ ਲੋਕ ਅਰਪਿਤ ਸਮਾਗਮ ਮਿਤੀ 12 ਜੁਲਾਈ ਨੂੰ ਮੀਟਿੰਗ ਹਾਲ ਬਾਬਾ ਮੱਖਣ ਸ਼ਾਹ ਲੁਬਾਣਾ ਸਰਾਂ ਬਾਬਾ ਬਕਾਲਾ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ। ਸਭਾ ਦੇ ਪ੍ਰਿੰ: ਰਘਬੀਰ ਸਿੰਘ ਸੋਹਲ, ਪ੍ਰਧਾਨ ਸੰਤੋਖ ਸਿੰਘ ਗੁਰਾਇਆ, ਖਜ਼ਾਨਚੀ ਮਾ: ਮਨਜੀਤ ਸਿੰਘ ਵੱਸੀ, ਸੀ: ਮੀਤ ਪ੍ਰਧਾਨ ਮੱਖਣ ਸਿੰਘ ਭੈਣੀਵਾਲਾ ਤੇ ਡਾ. ਪਰਮਜੀਤ ਸਿੰਘ ਬਾਠ, ਸਕੱਤਰ ਨਵਦੀਪ ਸਿੰਘ ਬਦੇਸ਼ਾ ਤੇ ਪ੍ਰੈੱਸ ਸਕੱਤਰ ਬਲਵਿੰਦਰ ਸਿੰਘ ਅਠੌਲਾ ਨੇ ਦੱਸਿਆ ਹੈ ਕਿ ਕਾਵਿ ਸੰਗ੍ਰਹਿ ‘ਕਲਮਾਂ ਦੀ ਉਡਾਣ’ ਵਿਚ 31 ਦੇ ਕਰੀਬ ਕਵੀਆਂ ਦੀਆਂ ਕਾਵਿ ਕਿਰਤਾਂ ਦਰਜ ਹਨ ਅਤੇ ਇਸ ਸਮਾਗਮ ਦੌਰਾਨ ਹਾਜ਼ਰ ਕਵੀਆਂ ਵਲੋਂ ਕਵੀ ਦਰਬਾਰ ਵੀ ਹੋਵੇਗਾ। ਸਮਾਗਮ ਦੇ ਮੁੱਖ ਮਹਿਮਾਨ ਪ੍ਰਿੰ: ਹਰਬੰਸ ਸਿੰਘ ਘੇਈ ਸਾ: ਐਕਸਾਈਜ ਐਂਡ ਟੈਕਸੇਸ਼ਨ ਕਮਿਸ਼ਨਰ ਪੰਜਾਬ ਹੋਣਗੇ।

ਪਿਛਲੀ ਖ਼ਬਰ ਡੈਨੀ ਬੰਡਾਲਾ ਨੂੰ ਪੰਜਾਬ ਕਾਂਗਰਸ ਦਾ ਕਾਰਜਕਾਰੀ ਪ੍ਰਧਾਨ ਬਣਾਏ ਜਾਣ ’ਤੇ ਜੰਡਿਆਲਾ ਗੁਰੂ ਹਲਕੇ ਵਿਚ ਖ਼ੁਸ਼ੀ ਦੀ ਲਹਿਰ- ਕ... ਅਗਲੀ ਖ਼ਬਰ ਗ੍ਰਾਮ ਪੰਚਾਇਤ ਸਠਿਆਲਾ ਵਲੋਂ ਸੀਵਰੇਜ ਵਾਲੀਆਂ ਗਲੀਆਂ ਦਾ ਕੰਮ ਦੀ ਸ਼ੁਰੂ ਹੋਣ ’ਤੇ ਲੋਕਾਂ ’ਚ ਖ਼ੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।