15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਐੱਸ. ਸੀ. ਵਿੰਗ ਸਮਾਜਿਕ ਸਨਮਾਨ ਤੇ ਹਰੇਕ ਵਰਗ ਦੀ ਭਲਾਈ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਦਾ ਰਹੇਗਾ-ਸਰਪੰਚ ਲੁੱਧੜ

ਅਜੀਤ ਡੈਸਕ 11-07-2026
ਚਵਿੰਡਾ ਦੇਵੀ, 10 ਜੁਲਾਈ (ਸਤਪਾਲ ਸਿੰਘ ਢੱਡੇ)-ਆਮ ਆਦਮੀ ਪਾਰਟੀ ਵਿਚ ਐੱਸ. ਸੀ. ਵਿੰਗ ਹਲਕਾ ਮਜੀਠਾ ਦੇ ਪ੍ਰਧਾਨ ਸਰਪੰਚ ਰਾਜ ਕੁਮਾਰ ਲੁੱਧੜ ਨੇ ਪਿੰਡ ਡਾਹਰੀਕੇ ਵਿਖੇ ਅਮਰਬੀਰ ਸਿੰਘ ਡਾਹਰੀਕੇ ਦੇ ਗ੍ਰਹਿ ਵਿਖੇ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਸਮਾਜ ਦੇ ਹਰ ਵਰਗ ਖਾਸ ਕਰਕੇ ਅਨੁਸੂਚਿਤ ਜਾਤੀ ਭਾਈਚਾਰੇ ਦੇ ਸਮਾਜਿਕ, ਆਰਥਿਕ ਤੇ ਵਿਦਿਅਕ ਸ਼ਕਤੀਕਰਨ ਲਈ ਲਗਾਤਾਰ ਯਤਨਸ਼ੀਲ ਹੈ ਕਿਉਂਕਿ ਪਾਰਟੀ ਦਾ ਮੁੱਖ ਮਕਸਦ ਸਿਰਫ ਚੋਣ ਵਾਅਦੇ ਕਰਨਾ ਹੀ ਨਹੀਂ ਬਲ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਦੇ ਹੋਏ ਵਿਕਾਸ ਦੇ ਲਾਭ ਹਰ ਘਰ ਤੱਕ ਪਹੁੰਚਾਉਣਾ ਹੈ। ਜਿਸ ਕਰਕੇ ਐੱਸ. ਸੀ. ਵਿੰਗ ਹਲਕਾ ਮਜੀਠਾ ਵਿਚ ਪਿੰਡ-ਪਿੰਡ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣ ਰਿਹਾ ਹੈ ਅਤੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਰਾਹੀਂ ਸੰਬੰਧਤ ਅਧਿਕਾਰੀਆਂ ਤੱਕ ਮੁਸ਼ਕਿਲਾਂ ਪਹੁੰਚਾ ਕੇ ਹੱਲ ਕਰਾਉਣ ਲਈ ਯਤਨ ਕਰਦਾ ਆ ਰਿਹਾ ਹੈ। ਜਿਸ ਅਨੁਸਾਰ ਸਿੱਖਿਆ, ਸਿਹਤ, ਸਵੈ-ਰੁਜ਼ਗਾਰ, ਸਮਾਜਿਕ ਸੁਰੱਖਿਆ ਤੇ ਭਲਾਈ ਯੋਜਨਾਵਾਂ ਦੇ ਲਾਭ ਹਰ ਯੋਗ ਪਰਿਵਾਰ ਤਕ ਪਹੁੰਚਾਉਣੇ ਲਾਜ਼ਮੀ ਹਨ ਅਤੇ ਐੱਸ. ਸੀ. ਭਾਈਚਾਰੇ ਦੇ ਨੌਜਵਾਨ ਵਰਗ ਨੂੰ ਅੱਗੇ ਵਧਣ ਲਈ ਵੱਧ ਤੋਂ ਵੱਧ ਮੌਕੇ ਮਿਲਣੇ ਚਾਹੀਦੇ ਹਨ। ਸਰਪੰਚ ਲੁੱਧੜ ਨੇ ਰਵਾਇਤੀ ਰਾਜਨੀਤਿਕ ਪਾਰਟੀਆਂ ਬਾਰੇ ਆਪਣੀ ਰਾਏ ਪ੍ਰਗਟ ਕਰਦਿਆਂ ਕਿਹਾ ਕਿ ਲੋਕ ਹੁਣ ਵਿਕਾਸ, ਜਵਾਬਦੇਹੀ ਅਤੇ ਇਮਾਨਦਾਰ ਕੰਮ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਐੱਸ. ਸੀ. ਵਿੰਗ ਹਲਕਾ ਮਜੀਠਾ ਵਿਚ ਲੋਕਾਂ ਦੇ ਹੱਕਾਂ ਦੀ ਰੱਖਿਆ, ਸਮਾਜਿਕ ਸਨਮਾਨ ਤੇ ਹਰ ਵਰਗ ਦੀ ਭਲਾਈ ਲਈ ਭਵਿੱਖ ਵਿਚ ਪੂਰੀ ਨਿਸ਼ਠਾ ਨਾਲ ਕੰਮ ਕਰਦਾ ਰਹੇਗਾ। ਇਸ ਮੌਕੇ ਸੁਖਵਿੰਦਰ ਸਿੰਘ ਡੈਰੀਕੇ, ਅਮਰਬੀਰ ਸਿੰਘ ਡੈਰੀਕੇ, ਬਲਾਕ ਪ੍ਰਧਾਨ ਐੱਸ.ਸੀ. ਵਿੰਗ ਗੁਰਵਿੰਦਰ ਸਿੰਘ, ਦਰਬਾਰਾ ਸਿੰਘ, ਮੈਂਬਰ ਪਰਮਜੀਤ ਸਿੰਘ, ਮੈਂਬਰ ਗੁਰਪਾਲ ਸਿੰਘ, ਰਤਨ ਸਿੰਘ, ਸਰਬਜੀਤ ਸਿੰਘ ਕਾਲਾ, ਸੁਲੱਖਣ ਸਿੰਘ ਆਦਿ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਗਲੋਬਲ ਇੰਸਟੀਚਿਊਟ ਵਿਚ 2026 ਦੇ ਨਵੇਂ ਸੈਸ਼ਨ ਲਈ ਵੱਖ-ਵੱਖ ਕੋਰਸਾਂ ਵਿਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਮਿਲ ਰਹੀ ਪ... ਅਗਲੀ ਖ਼ਬਰ ਏ. ਐੱਫ. ਐੱਸ. ਓ. ਨੂੰ ਮਿਲਿਆ ਮਜ਼ਦੂਰ ਮੁਕਤੀ ਮੋਰਚੇ ਵਲੋਂ ਡੈਪੂਟੇਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।