13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਸੋਹੀਆਂ ਕਲਾਂ ਤੇ ਅਬਾਦੀ ਵਰਪਾਲ ’ਚ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਇਕੱਤਰਤਾ

ਅਜੀਤ ਡੈਸਕ 12-07-2026

ਮਜੀਠਾ, 11 ਜੁਲਾਈ (ਜਗਤਾਰ ਸਿੰਘ ਸਹਿਮੀ)- ਹਲਕਾ ਮਜੀਠਾ ਦੇ ਪਿੰਡ ਸੋਹੀਆਂ ਕਲਾਂ ਅਤੇ ਅਬਾਦੀ ਵਰਪਾਲ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਕਰਵਾਏ ਗਏ ਰਾਜਨੀਤਿਕ ਇਕੱਠਾਂ ਵਿਚ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿਚ ਪਹੁੰਚ ਕੇ ਭਰਵਾਂ ਹੁੰਗਾਰਾ ਦਿੱਤਾ। ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਅਗਵਾਈ ਹੇਠ ਪਾਰਟੀ ਵਲੋਂ ਚਲਾਈ ਜਾ ਰਹੀ ਮੁਹਿੰਮ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਹੈ। ਇਕੱਠ ’ਚ ਪਹੁੰਚੀਆਂ ਸੰਗਤਾਂ ਨੇ ਪਾਰਟੀ ਦੇ ਵਿਚਾਰਾਂ ਨਾਲ ਸਹਿਮਤੀ ਜਤਾਉਂਦਿਆਂ ਸਮਰਥਨ ਦਾ ਪ੍ਰਗਟਾਵਾ ਕੀਤਾ । ਇਸ ਮੌਕੇ ਭਾਈ ਨਾਥਵਿੰਦਰ ਸਿੰਘ ਬਾਜਵਾ, ਮੁੱਖ ਸੇਵਾਦਾਰ ਹਲਕਾ ਮਜੀਠਾ, ਭਾਈ ਜੁਗਰਾਜ ਸਿੰਘ ਲਾਲੇ ਨੰਗਲ, ਹਲਕਾ ਇੰਚਾਰਜ ਫਤਹਿਗੜ੍ਹ ਚੂੜੀਆਂ, ਭਾਈ ਬਲਜਿੰਦਰ ਸਿੰਘ, ਭਾਈ ਕ੍ਰਿਪਾਲ ਸਿੰਘ, ਭਾਈ ਗਗਨਦੀਪ ਸਿੰਘ, ਭਾਈ ਪ੍ਰਿਤਪਾਲ ਸਿੰਘ, ਬੀਬੀ ਸਰਬਜੀਤ ਕੌਰ, ਕਾਰਜਕਾਰੀ ਮੈਂਬਰ ਪੰਜਾਬ, ਬੀਬੀ ਪ੍ਰਭਜੋਤ ਕੌਰ ਅਤੇ ਬੀਬੀ ਕੰਵਲਜੀਤ ਕੌਰ ਆਦਿ ਆਗੂਆਂ ਨੇ ਸੰਬੋਧਨ ਕਰਦਿਆਂ ਪਾਰਟੀ ਦੀਆਂ ਨੀਤੀਆਂ ਅਤੇ ਭਵਿੱਖੀ ਰੂਪਰੇਖਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਬੁਲਾਰਿਆਂ ਨੇ ਕਿਹਾ ਕਿ ਅਕਾਲੀ ਦਲ (ਵਾਰਿਸ ਪੰਜਾਬ ਦੇ) ਦਾ ਮੁੱਖ ਮਕਸਦ ਪੰਜਾਬ, ਪੰਜਾਬੀਅਤ ਅਤੇ ਪੰਥ ਦੀ ਸੇਵਾ ਕਰਨਾ ਹੈ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਆਪਣੇ ਹੱਕਾਂ ਅਤੇ ਹਲਕੇ ਦੀਆਂ ਸਮੱਸਿਆਵਾਂ ਪ੍ਰਤੀ ਪੂਰੀ ਤਰ੍ਹਾਂ ਜਾਗਰੂਕ ਹੋ ਚੁੱਕੇ ਹਨ । ਇਸ ਇਕੱਠ ਵਿੱਚ ਪਿੰਡ ਸੋਹੀਆਂ ਕਲਾਂ ਅਤੇ ਅਬਾਦੀ ਵਰਪਾਲ ਦੇ ਕਈ ਪਾਰਟੀ ਆਗੂਆਂ ਤੇ ਵਰਕਰਾਂ ਜਿਨ੍ਹਾਂ ਵਿਚ ਕੰਵਲਜੀਤ ਸਿੰਘ ਸੋਹੀ, ਮੀਡੀਆ ਇੰਚਾਰਜ ਅੰਮ੍ਰਿਤਸਰ ਦਿਹਾਤੀ, ਭਾਈ ਸੁੱਚਾ ਸਿੰਘ, ਭਾਈ ਨਰਿੰਦਰ ਸਿੰਘ, ਜਸਬੀਰ ਸਿੰਘ, ਰਾਜਿੰਦਰ ਸਿੰਘ ਗਿੱਲ, ਪਰਗਟ ਸਿੰਘ, ਲਵਪ੍ਰੀਤ ਸਿੰਘ, ਹਰਜੀਤ ਸਿੰਘ, ਜਗਰੂਪ ਸਿੰਘ, ਅਰਸ਼ਦੀਪ ਸਿੰਘ, ਭਾਈ ਸਰਬਜੀਤ ਸਿੰਘ ਅਤੇ ਸ਼ੇਰ ਸਿੰਘ ਆਦਿ ਸ਼ਾਮਲ ਸਨ ਜਿਨ੍ਹਾਂ ਨੇ ਪਹੁੰਚੀਆਂ ਸਮੂਹ ਸੰਗਤਾਂ ਦਾ ਦਿਲੋਂ ਧੰਨਵਾਦ ਕੀਤਾ।

ਪਿਛਲੀ ਖ਼ਬਰ ‘ਆਪ’ ਦੇ ਕੰਮਾਂ ਦੇ ਆਧਾਰ ’ਤੇ 2027 ’ਚ 100 ਤੋਂ ਵੱਧ ਸੀਟਾਂ ਜਿੱਤੇਗੀ-ਹਰਭਜਨ ਸਿੰਘ ਈ.ਟੀ.ਓ. ਅਗਲੀ ਖ਼ਬਰ ਈ. ਟੀ. ਓ. ਨੇ ਪਿੰਡ ਬੰਮਾ ਅਤੇ ਨੰਗਲ ਦਿਆਲ ਸਿੰਘ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।