13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

‘ਆਪ’ ਦੇ ਕੰਮਾਂ ਦੇ ਆਧਾਰ ’ਤੇ 2027 ’ਚ 100 ਤੋਂ ਵੱਧ ਸੀਟਾਂ ਜਿੱਤੇਗੀ-ਹਰਭਜਨ ਸਿੰਘ ਈ.ਟੀ.ਓ.

ਅਜੀਤ ਡੈਸਕ 12-07-2026

ਟਾਂਗਰਾ, 11 ਜੁਲਾਈ (ਹਰਜਿੰਦਰ ਸਿੰਘ ਕਲੇਰ)- ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਅਤੇ ਦਿੱਤੀਆਂ ਗਾਰੰਟੀਆਂ ਨੂੰ ਪੂਰਾ ਕਰਕੇ ਵਿਖਾਇਆ ਹੈ । ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਸਰਕਾਰ ਦੀ ਕਾਰਗੁਜ਼ਾਰੀ ਦੇ ਆਧਾਰ ‘ਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ 100 ਤੋਂ ਵੱਧ ਸੀਟਾਂ ਜਿੱਤਣ ਵਿਚ ਕਾਮਯਾਬ ਹੋਵੇਗੀ । ਅੱਡਾ ਟਾਂਗਰਾ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਈ.ਟੀ.ਓ. ਨੇ ਕਿਹਾ ਕਿ ਵਿਰੋਧੀ ਧਿਰਾਂ ਨੇ ਸ਼ੁਰੂ ਵਿਚ ਆਮ ਆਦਮੀ ਪਾਰਟੀ ਦੀਆਂ ਗਾਰੰਟੀਆਂ ’ਤੇ ਸਵਾਲ ਖੜ੍ਹੇ ਕੀਤੇ ਸਨ, ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਨ ਦੀ ਦਿਸ਼ਾ ਵਿਚ ਠੋਸ ਕਦਮ ਚੁੱਕੇ ਹਨ । ਉਨ੍ਹਾਂ ਕਿਹਾ ਕਿ ਸਰਕਾਰ ਨੇ ਬਿਨਾਂ ਕਿਸੇ ਜਾਤੀ ਭੇਦਭਾਵ ਅਤੇ ਬਿਨਾਂ ਦਫ਼ਤਰੀ ਚੱਕਰਾਂ ਦੇ 80 ਲੱਖ ਤੋਂ ਵੱਧ ਖਪਤਕਾਰਾਂ ਨੂੰ ਹਰ ਮਹੀਨੇ 600 ਯੂਨਿਟ ਤੱਕ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ । ਕਿਸਾਨਾਂ ਲਈ ਟਿਊਬਵੈੱਲਾਂ ਨੂੰ ਦਿਨ ਵੇਲੇ ਅੱਠ ਘੰਟੇ ਨਿਰੰਤਰ ਬਿਜਲੀ ਸਪਲਾਈ ਯਕੀਨੀ ਬਣਾਈ, ਪ੍ਰਾਈਵੇਟ ਥਰਮਲ ਪਲਾਂਟਾਂ ਨੂੰ ਸਰਕਾਰੀ ਮਾਲਕੀ ਹੇਠ ਲਿਆਂਦਾ, ਸਰਕਾਰੀ ਸਕੂਲਾਂ ਦੀ ਸਿੱਖਿਆ ਪ੍ਰਣਾਲੀ ਵਿਚ ਵੱਡੇ ਸੁਧਾਰ ਕੀਤੇ ਅਤੇ ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੁਫ਼ਤ ਇਲਾਜ ਬੀਮਾ ਯੋਜਨਾ ਲਾਗੂ ਕੀਤੀ। ਇਸ ਤੋਂ ਇਲਾਵਾ ਸੂਬੇ ਭਰ ਵਿਚ ਸੜਕਾਂ ਦੇ ਵਿਕਾਸ ਅਤੇ ਲੋਕਾਂ ਦੀ ਸਿਹਤ ਸੇਵਾ ਲਈ ਮੁਹੱਲਾ ਕਲੀਨਿਕਾਂ ਦਾ ਵਿਸਥਾਰ ਵੀ ਕੀਤਾ ਗਿਆ ਹੈ । ਇਸ ਮੌਕੇ ਚੇਅਰਮੈਨ ਸ਼ਨਾਖ ਸਿੰਘ, ਸਰਪੰਚ ਰਣਜੀਤ ਕੌਰ, ਸਰਪੰਚ ਜਗਰੂਪ ਸਿੰਘ ਚੌਹਾਨ, ਡਾ. ਸਰਬਜੀਤ ਸਿੰਘ ਭੋਰਛੀ, ਪ੍ਰਧਾਨ ਕੁਲਦੀਪ ਸਿੰਘ ਛੱਜਲਵੱਡੀ, ਗੁਰਦੇਵ ਸਿੰਘ, ਡਾ. ਪ੍ਰਮਜੀਤ ਸਿੰਘ ਢਿੱਲੋਂ, ਸਰਪੰਚ ਦਵਿੰਦਰ ਸਿੰਘ ਮੰਨੂ, ਸਰਪੰਚ ਗੁਰਦੀਪ ਸਿੰਘ ਕੋਟਲਾ ਤੇ ਹੋਰ ਆਗੂ ਹਾਜ਼ਰ ਸਨ।

ਪਿਛਲੀ ਖ਼ਬਰ ਗੁਰਦੁਆਰਾ ਬਾਬਾ ਜੀਵਨ ਸਿੰਘ ਸੁਧਾਰ ਰਾਜਪੂਤਾਂ ਵਿਖੇ ਗੁਰਮਤਿ ਸਮਰ ਕੈਂਪ ਲਾਇਆ ਅਗਲੀ ਖ਼ਬਰ ਸੋਹੀਆਂ ਕਲਾਂ ਤੇ ਅਬਾਦੀ ਵਰਪਾਲ ’ਚ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਇਕੱਤਰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।