13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਗੁਰਦੁਆਰਾ ਬਾਬਾ ਜੀਵਨ ਸਿੰਘ ਸੁਧਾਰ ਰਾਜਪੂਤਾਂ ਵਿਖੇ ਗੁਰਮਤਿ ਸਮਰ ਕੈਂਪ ਲਾਇਆ

ਅਜੀਤ ਡੈਸਕ 12-07-2026

ਬਾਬਾ ਬਕਾਲਾ ਸਾਹਿਬ, 11 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ) -ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਗੁਰਿੰਦਰ ਸਿੰਘ ਮਥਰੇਵਾਲ ਸਕੱਤਰ ਧਰਮ ਪ੍ਰਚਾਰ ਕਮੇਟੀ, ਜਥੇਦਾਰ ਬਲਜੀਤ ਸਿੰਘ ਜਲਾਲਉਸਮਾ ਮੈਂਬਰ ਸ਼੍ਰੋਮਣੀ ਕਮੇਟੀ ਹਲਕਾ ਬਾਬਾ ਬਕਾਲਾ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ ਸੁਧਾਰ ਰਾਜਪੂਤਾਂ ਵਿਖੇ ਗੁਰਦੁਆਰਾ ਬਾਬਾ ਜੀਵਨ ਸਿੰਘ, ਸੁਧਾਰ ਰਾਜਪੂਤਾਂ ਵਿਖੇ ਗੁਰਮਤਿ ਸਮਰ ਕੈਂਪ ਦੀ ਸਫਲਤਾ ਪੂਰਵਕ ਸਮਾਪਤੀ ਕੀਤੀ ਗਈ । ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਭਾਈ ਜੱਜ ਸਿੰਘ ਮਿਸ਼ਨਰੀ ਅਤੇ ਭਾਈ ਰਵਿੰਦਰ ਸਿੰਘ ਗ੍ਰੰਥੀ ਨੇ ਜਿਥੇ ਬੱਚਿਆਂ ਨੂੰ ਆਪਣੇ ਗੁਰਬਾਣੀ ਵਿਰਸੇ ਨਾਲ ਜੋੜਿਆ, ਉਥੇ ਕੈਂਪ ਵਿਚ ਭਾਗ ਲੈਣ ਵਾਲੇ ਬੱਚਿਆਂ ਨੂੰ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ । ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਦੇ ਮੈਨੇਜਰ ਭਾਈ ਨਿਸ਼ਾਨ ਸਿੰਘ ਜਫਰਵਾਲ, ਐਡੀਸ਼ਨਲ ਮੈਨੇਜਰ ਭਾਈ ਬਲਜੀਤ ਸਿੰਘ ਕੰਗ ਅਤੇ ਮੀਤ ਮੈਨੇਜਰ ਭਾਈ ਸ਼ੇਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਵਲੋਂ ਬੱਚਿਆਂ ਨੂੰ ਆਪਣੇ ਗੁਰਬਾਣੀ ਵਿਰਸੇ ਨਾਲ ਜੋੜਨ ਲਈ ਅਜਿਹੇ ਗੁਰਮਤਿ ਸਮਾਗਮ ਪਿੰਡ ਪਿੰਡ ਲਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ ।

ਪਿਛਲੀ ਖ਼ਬਰ ਅਰਜੁਨਾ ਐਵਾਰਡੀ ਸ: ਗੁਰਮੇਲ ਸਿੰਘ ਦਾ ਗੁ: ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸਨਮਾਨ ਅਗਲੀ ਖ਼ਬਰ ‘ਆਪ’ ਦੇ ਕੰਮਾਂ ਦੇ ਆਧਾਰ ’ਤੇ 2027 ’ਚ 100 ਤੋਂ ਵੱਧ ਸੀਟਾਂ ਜਿੱਤੇਗੀ-ਹਰਭਜਨ ਸਿੰਘ ਈ.ਟੀ.ਓ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।