11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਸਰਬਜੀਤ ਸਿੰਘ ਖਾਨਪੁਰ ਦੀ ਅਗਵਾਈ ਹੇਠ ‘ਅਕਾਲੀ ਦਲ (ਵਾਰਿਸ ਪੰਜਾਬ ਦੇ) ਪਾਰਟੀ ਦੀ ਮੀਟਿੰਗ

ਅਜੀਤ ਡੈਸਕ 14-07-2026
ਬਾਬਾ ਬਕਾਲਾ ਸਾਹਿਬ, 13 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)- ਇੱਥੇ ਨੇੜਲੇ ਪਿੰਡ ਵਡਾਲਾ ਖ਼ੁਰਦ ਵਿੱਖੇ ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ ਦੀ ਅਗਵਾਈ ਹੇਠ, ਸਰਕਲ ਪ੍ਰਧਾਨ ਦਿਲਬਾਗ ਸਿੰਘ ਠੱਠੀਆਂ ਅਤੇ ਭਾਈ ਗੁਲਜ਼ਾਰ ਸਿੰਘ ਧਰਮੀ ਫ਼ੌਜੀ ਦੇ ਉੱਦਮ ਸਦਕਾ, ਪਿੰਡ ਦੀ ਸੰਗਤ ਵਲੋਂ ਇਕ ਅਹਿਮ ਇਕੱਤਰਤਾ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਜਸਕਰਨ ਸਿੰਘ ਰਿਆੜ, ਦਫ਼ਤਰ ਸਕੱਤਰ ਪੰਜਾਬ ਪ੍ਰਗਟ ਸਿੰਘ ਮੀਆਂਵਿੰਡ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਕੰਮੋਕੇ, ਯੂਥ ਆਗੂ ਜੁਗਰਾਜ ਸਿੰਘ ਧੂਲਕਾ, ਸਰਕਲ ਪ੍ਰਧਾਨ ਹਰਪ੍ਰੀਤ ਸਿੰਘ ਦੋਲੋ ਨੰਗਲ, ਦਲਬੀਰ ਸਿੰਘ ਖੋਜਕੀਪੁਰ, ਰਸ਼ਪਾਲ ਸਿੰਘ ਦੋਲੋਨੰਗਲ, ਮੀਡੀਆ ਇੰਚਾਰਜ਼ ਟੀਮ ਆਲਮ ਸਿੰਘ ਦੋਲੋ ਨੰਗਲ, ਪ੍ਰਭਜੀਤ ਸਿੰਘ ਦੋਲੋਨੰਗਲ, ਅੰਗਰੇਜ ਸਿੰਘ ਦੋਲੋਨੰਗਲ, ਸੁਖਜੀਤ ਸਿੰਘ ਗਿੱਲ ਖਾਨਪੁਰ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ । ਮੀਰਿੰਗ ਨੂੰ ਸੰਬੋਧਨ ਕਰਦਿਆਂ ਸਰਬਜੀਤ ਸਿੰਘ ਖਾਨਪੁਰ ਨੇ ਕਿਹਾ ਕਿ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦਾ ਪਿੰਡ-ਪਿੰਡ ਵਿਸਥਾਰ ਇਹ ਵੱਡਾ ਸੰਦੇਸ਼ ਦਿੰਦਾ ਹੈ ਕਿ 2027 ਦੀਆਂ ਚੋਣਾਂ ’ਚ ਪਾਰਟੀ ਭਾਰੀ ਬਹੁਮੱਤ ਨਾਲ ਜਿੱਤ ਪ੍ਰਾਪਤ ਕਰੇਗੀ ਅਤੇ ਪੰਜਾਬ ’ਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੀ ਸਰਕਾਰ ਬਣੇਗੀ । ਇਸ ਮੌਕੇ ਪਿੰਡ ਵਡਾਲਾ ਖ਼ੁਰਦ ਦੀ ਸੰਗਤ ਵਲੋਂ ਸਰਬਜੀਤ ਸਿੰਘ ਖਾਨਪੁਰ ਦੇ ਹੱਕ ’ਚ ਪੂਰਾ ਸਮਰਥਨ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਸਿਰੋਪਾਏ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਹੀ ਸਰਬਜੀਤ ਸਿੰਘ ਖਾਨਪੁਰ ਨੇ ਜਥੇਬੰਦੀ ਨਾਲ ਜੁੜੇ ਵਰਕਰਾਂ ਨੂੰ ਸਨਮਾਨਿਤ ਕੀਤਾ ।
ਪਿਛਲੀ ਖ਼ਬਰ ਕਾਨਵੈਂਟ ਸਕੂਲ ਮਾਛੀਨੰਗਲ ਵਿਖੇ ਮੌਕਟੇਲ ਬਣਾਉਣ ਦਾ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਪਿੰਡ ਬਾਬੋਵਾਲ ਵਿਖੇ ‘ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।