13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਇਤਿਹਾਸਕ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ

ਅਜੀਤ ਡੈਸਕ 15-07-2026

ਬਾਬਾ ਬਕਾਲਾ ਸਾਹਿਬ, 14 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)- ਗੁਰਦੁਆਰਾ ਸਾਹਿਬ ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਮੱਸਿਆ ਦਾ ਪਾਵਨ ਦਿਹਾੜਾ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ । ਇਸ ਮੌਕੇ ਗੁ: ਨੌਵੀਂ ਪਾਤਿਸ਼ਾਹੀ ਵਿਖੇ ਭਾਰੀ ਧਾਰਮਿਕ ਦੀਵਾਨ ਸਜਾਏ ਗਏ, ਜਿਸ ’ਚ ਉੱਘੇ ਪੰਥਕ ਕਵੀਸ਼ਰ ਭਾਈ ਸੁਲੱਖਣ ਸਿੰਘ ਰਿਆੜ, ਭਾਈ ਦਿਲਬਾਗ ਸਿੰਘ ਕਾਲੇਕੇ, ਭਾਈ ਧੰਨਾ ਸਿੰਘ ਗੁਲਸ਼ਨ, ਭਾਈ ਕੰਵਲਜੀਤ ਸਿੰਘ ਗਗੜੇਵਾਲ, ਭਾਈ ਮਨਦੀਪ ਸਿੰਘ ਪੱਲ੍ਹਾ, ਭਾਈ ਰਣਜੀਤ ਸਿੰਘ ਦਿਆਲਗੜ੍ਹ ਸਮੇਤ ਉਘੇ ਪੰਥਕ ਕਵੀਸ਼ਰ-ਰਾਗੀ-ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ । ਮੈਨੇਜਰ ਭਾਈ ਨਿਸ਼ਾਨ ਸਿੰਘ ਜ਼ੱਫਰਵਾਲ ਵਲੋਂ ਗੁਰੂ ਕਾ ਲੰਗਰ ਅਤੇ ਪਾਰਕਿੰਗ ਦੇ ਵਿਸ਼ੇਸ਼ ਪ੍ਰਬੰਧ ਕੀਤੇ ਸਨ । ਇਸ ਮੌਕੇ ਮੈਨੇਜਰ ਭਾਈ ਨਿਸ਼ਾਨ ਸਿੰਘ ਜ਼ੱਫਰਵਾਲ, ਐਡੀਸ਼ਨਲ ਮੈਨੇਜਰ ਭਾਈ ਬਲਜੀਤ ਸਿੰਘ ਕੰਗ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਭਾਈ ਜੱਜ ਸਿੰਘ ਮਿਸ਼ਨਰੀ ਪ੍ਰਚਾਰਕ, ਭਾਈ ਹਰਪ੍ਰੀਤ ਸਿੰਘ ਪ੍ਰਚਾਰਕ, ਭਾਈ ਹਰਦੇਵ ਸਿੰਘ ਹੈੱਡ ਗ੍ਰੰਥੀ, ਭਾਈ ਰਛਪਾਲ ਸਿੰਘ ਗ੍ਰੰਥੀ ਸਿੰਘ, ਭਾਈ ਜਤਿੰਦਰ ਸਿੰਘ ਕਾਲੇਕੇ, ਗੁਰਭੇਜ ਸਿੰਘ ਕੰਗ ਸਰਾਂ, ਜ: ਹਰਭਿੰਦਰ ਸਿੰਘ ਧਾਰੋਵਾਲੀ (ਇੰਚਾਰਜ ਲੰਗਰ), ਅਮਰਜੀਤ ਸਿੰਘ ਅਕਾਊਂਟੈਂਟ, ਤੇਜਿੰਦਰ ਸਿੰਘ ਬੱਲ ਸਠਿਆਲਾ, ਹਰਪ੍ਰੀਤ ਸਿੰਘ ਆਨੰਦ, ਬਲਜਿੰਦਰ ਸਿੰਘ ਭੁੱਲਰ, ਮੰਗਦੀਪ ਸਿੰਘ, ਜਸਵਿੰਦਰ ਸਿੰਘ ਕਾਲਾ, ਲਖਵਿੰਦਰ ਸਿੰਘ ਲੱਖਾ ਅਤੇ ਹੋਰਨਾਂ ਨੇ ਹਾਜ਼ਰੀ ਭਰੀ ।

ਪਿਛਲੀ ਖ਼ਬਰ ਸੰਸਦ ਮੈਂਬਰ ਔਜਲਾ ਵਲੋਂ ਸਿਵਲ ਹਸਪਤਾਲ ਅਜਨਾਲਾ ਅਤੇ ਓਟ ਸੈਂਟਰ ਦਾ ਕੀਤਾ ਅਚਨਚੇਤ ਨਿਰੀਖਣ ਅਗਲੀ ਖ਼ਬਰ ਆਈ.ਸੀ.ਸੀ. ਖ਼ਿਲਾਫ਼ ਅਮਰੀਕਾ ਦਾ ਸਿਆਸੀ ਮੋਰਚਾ ਤੇਜ਼, ਰੂਬੀਓ ਨੇ ਪਾਬੰਦੀਆਂ ਦੀ ਦਿੱਤੀ ਚਿਤਾਵਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।