11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਪੰਜਾਬ ਨੈਸ਼ਨਲ ਬੈਂਕ ਸਠਿਆਲਾ ਦੀ ਨਵੀਂ ਇਮਾਰਤ ਦਾ ਸ਼ਾਨਦਾਰ ਉਦਘਾਟਨ

ਅਜੀਤ ਡੈਸਕ 15-07-2026

ਸਠਿਆਲਾ, 14 ਜੁਲਾਈ (ਜਗੀਰ ਸਿੰਘ ਸਫਰੀ)-ਪੰਜਾਬ ਨੈਸ਼ਨਲ ਬੈਂਕ ਦੀ ਸਠਿਆਲਾ ਸ਼ਾਖਾ ਦੀ ਨਵੀਂ ਇਮਾਰਤ ਦਾ ਉਦਘਾਟਨ ਅੱਜ ਸ਼ਾਨੋ-ਸ਼ੌਕਤ ਨਾਲ ਕੀਤਾ ਗਿਆ। ਇਸ ਮੌਕੇ ਬੈਂਕ ਦੇ ਜ਼ੋਨਲ ਮੈਨੇਜਰ ਅਸ਼ਿਸ ਗਾਂਧੀ ਤੇ ਸਰਕਲ ਹੈੱਡ ਕਿਰਸ਼ਨ ਕੁਮਾਰ, ਸਥਾਨਕ ਪੰਚਾਇਤ ਦੇ ਨੁਮਾਇੰਦੇ, ਇਲਾਕੇ ਦੇ ਮੁਹਤਬਰ ਵਿਅਕਤੀ ਅਤੇ ਵੱਡੀ ਗਿਣਤੀ ਵਿਚ ਗਾਹਕ ਹਾਜ਼ਰ ਸਨ। ਇਸ ਮੌਕੇ ਉਦਘਾਟਨ ਸਮਾਰੋਹ ਦੌਰਾਨ ਬੈਂਕ ਜ਼ੋਨਲ ਮੈਨੇਜਰ ਅਸ਼ਿਸ ਗਾਂਧੀ ਨੇ ਕਿਹਾ ਕਿ ਨਵੀਂ ਇਮਾਰਤ ਨਾਲ ਗਾਹਕਾਂ ਨੂੰ ਹੋਰ ਸੁਵਿਧਾਜਨਕ, ਆਧੁਨਿਕ ਅਤੇ ਬਿਹਤਰ ਬੈਂਕਿੰਗ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਦੱਸਿਆ ਕਿ ਬੈਂਕ ਲੋਕਾਂ ਨੂੰ ਡਿਜ਼ੀਟਲ ਬੈਂਕਿੰਗ, ਕਰਜ਼ਾ ਸਹੂਲਤਾਂ, ਬਚਤ ਯੋਜਨਾਵਾਂ ਅਤੇ ਹੋਰ ਵਿੱਤੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਦੇਣ ਲਈ ਵਚਨਬੱਧ ਹੈ। ਇਸ ਮੌਕੇ ‘ਤੇ ਸਰਪੰਚ ਗੁਰਜਿੰਦਰ ਸਿੰਘ ਗਿੰਦਾ, ਸਰਪੰਚ ਦਲਬੀਰ ਸਿੰਘ ਬੱਲ, ਸਾ: ਸਰਪੰਚ ਦਲਵਿੰਦਰ ਸਿੰਘ ਨੇ ਨਵੀਂ ਇਮਾਰਤ ਦੇ ਨਿਰਮਾਣ ਲਈ ਬੈਂਕ ਪ੍ਰਬੰਧਨ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਸ ਨਾਲ ਸਠਿਆਲਾ ਅਤੇ ਆਲੇ-ਦੁਆਲੇ ਦੇ ਪਿੰਡਾਂ ਦੇ ਲੋਕਾਂ ਨੂੰ ਹੋਰ ਵਧੀਆ ਬੈਂਕਿੰਗ ਸਹੂਲਤਾਂ ਮਿਲਣਗੀਆਂ। ਅੰਤ ਵਿਚ ਬੈਂਕ ਵਲੋਂ ਹਾਜ਼ਰ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਨਵੀਂ ਇਮਾਰਤ ਵਿਚ ਗਾਹਕਾਂ ਦੀ ਸੇਵਾ ਦਾ ਕੰਮ ਰਸਮੀ ਤੌਰ ‘ਤੇ ਸ਼ੁਰੂ ਕਰ ਦਿੱਤਾ ਗਿਆ। ਇਸ ਮੌਕੇ ਕਮਲਦੀਪ ਸਿੰਘ ਖੇਰਾ, ਕਾਨਿਕਾ ਸ਼ਰੀਨ, ਵਿਸ਼ਾਲ ਉਪਾਦਿਆ, ਮੈਨਜਰ ਅਮਨ ਸ਼ਰਮਾ, ਡਿਪਟੀ ਮੈਨੇਜਰ ਕੁਲਵਿੰਦਰ ਸਿੰਘ, ਕੈਸ਼ੀਅਰ, ਰਣਜੀਤ ਸਿੰਘ, ਐਡਵੋਕੇਟ ਹਰਪਾਲ ਸਿੰਘ ਬੱਲ, ਕੁੰਨਣ ਸਿੰਘ, ਗਿਆਨੀ ਦਲਜੀਤ ਸਿੰਘ, ਹੈੱਡ ਮਾ: ਬਲਦੇਵ ਸਿੰਘ, ਗੁਰਪ੍ਰਤਾਪ ਸਿੰਘ, ਸੁਖਜੀਤ ਸਿੰਘ ਸੀ.ਏ., ਸੋਨਾ ਬੱਲ, ਰਾਜਪਾਲ ਸਿੰਘ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਸਾਬਕਾ ਵਿਧਾਇਕ ਮੰਨਾ ਨੇ ਕੇਂਦਰੀ ਮੰਤਰੀ ਅਠਾਵਲੇ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਨਿਜ਼ਾਮਪੁਰ ਵਿਖੇ ਵੱਡੇ ਪਰਦੇ ’ਤੇ ‘ਸਤਲੁਜ’ ਫ਼ਿਲਮ ਵਿਖਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।