14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਪਿੰਡ ਟਰਪਈ ’ਚ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਹੱਕ ’ਚ ਇਕੱਤਰਤਾ

ਅਜੀਤ ਡੈਸਕ 16-07-2026

ਮਜੀਠਾ, 15 ਜੁਲਾਈ (ਜਗਤਾਰ ਸਿੰਘ ਸਹਿਮੀ)-ਹਲਕਾ ਮਜੀਠਾ ਦੇ ਪਿੰਡ ਟਰਪਈ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਹੱਕ ਵਿਚ ਇਕ ਭਰਵੀਂ ਇਕੱਤਰਤਾ ਹੋਈ । ਇਸ ਇਕੱਤਰਤਾ ਦੌਰਾਨ ਪਾਰਟੀ ਦੇ ਹਲਕਾ ਇੰਚਾਰਜ ਅਤੇ ਹੋਰ ਸੀਨੀਅਰ ਆਗੂਆਂ ਨੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਪਾਰਟੀ ਦੀਆਂ ਨੀਤੀਆਂ, ਵਿਚਾਰਧਾਰਾ ਅਤੇ ਭਵਿੱਖ ਦੀਆਂ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ । ਇਸ ਮੌਕੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਹਲਕਾ ਮਜੀਠਾ ਦੇ ਇੰਚਾਰਜ ਭਾਈ ਨਾਥਵਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਲੋਕਾਂ ਦਾ ਮਿਲ ਰਿਹਾ ਭਰਪੂਰ ਸਹਿਯੋਗ ਪਾਰਟੀ ਲਈ ਹੌਸਲਾ ਵਧਾਉਣ ਵਾਲਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪੰਜਾਬ ਦੇ ਲੋਕਾਂ ਦੇ ਹੱਕਾਂ ਅਤੇ ਨੌਜਵਾਨਾਂ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਵਚਨਬੱਧ ਹੈ। ਉਨ੍ਹਾਂ ਹਾਜ਼ਰ ਸੰਗਤਾਂ ਦਾ ਧੰਨਵਾਦ ਕਰਦਿਆਂ ਅਪੀਲ ਕੀਤੀ ਕਿ ਹਰ ਵਿਅਕਤੀ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਜਾਗਰੂਕ ਕਰੇ ਅਤੇ ਪਾਰਟੀ ਦੇ ਸੁਨੇਹੇ ਨੂੰ ਘਰ-ਘਰ ਤੱਕ ਪਹੁੰਚਾਉਣ ’ਚ ਆਪਣਾ ਯੋਗਦਾਨ ਪਾਵੇ । ਇਕੱਤਰਾਂ ਨੂੰ ਸੰਬੋਧਨ ਕਰਦਿਆਂ ਹੋਰ ਆਗੂਆਂ ਨੇ ਵੀ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਜਥੇਬੰਦੀ ਨੂੰ ਲਗਾਤਾਰ ਮਜ਼ਬੂਤੀ ਮਿਲ ਰਹੀ ਹੈ । ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਵੀ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਇਸ ਤਰ੍ਹਾਂ ਦੇ ਇਕੱਠ ਕਰਕੇ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਜਾਵੇਗਾ ਅਤੇ ਪਾਰਟੀ ਦੀਆਂ ਨੀਤੀਆਂ ਬਾਰੇ ਜਾਣੂ ਕਰਵਾਇਆ ਜਾਵੇਗਾ । ਇਸ ਮੌਕੇ ਹਲਕਾ ਮਜੀਠਾ ਦੇ ਮੁੱਖ ਸੇਵਾਦਾਰ ਭਾਈ ਨਾਥਵਿੰਦਰ ਸਿੰਘ ਬਾਜਵਾ, ਜਨਰਲ ਸਕੱਤਰ ਭਾਈ ਬਲਵਿੰਦਰ ਸਿੰਘ, ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਮੀਡੀਆ ਇੰਚਾਰਜ ਕੰਵਲਜੀਤ ਸਿੰਘ ਸੋਹੀ, ਸਰਕਲ ਪ੍ਰਧਾਨ ਮਜੀਠਾ ਭਾਈ ਕ੍ਰਿਪਾਲ ਸਿੰਘ ਸਮੇਤ ਹੋਰ ਪਾਰਟੀ ਆਗੂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

ਪਿਛਲੀ ਖ਼ਬਰ ਬੀ. ਐੱਸ. ਐੱਫ਼. ਦੇ ਮੁੱਖ ਦਫਤਰ ਖਾਸਾ ਦੀ ਗਰਾਊਂਡ ਵਿਖੇ ਪੰਜਾਬ ਪੱਧਰੀ ਫੁੱਟਬਾਲ ਟੂਰਨਾਮੈਂਟ ਦਾ ਆਗਾਜ਼ ਅਗਲੀ ਖ਼ਬਰ ਭਾਰਤ-ਅਮਰੀਕਾ ਸਮਝੌਤੇ ਦੇ ਵਿਰੋਧ ਵਿਚ ਪੰਧੇਰ ਦੀ ਅਗਵਾਈ ਹੇਠ ਜਥਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।