15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਕਵੀਸ਼ਰ ਸੁਲੱਖਣ ਸਿੰਘ ਰਿਆੜ ਅਤੇ ਕਵੀਸ਼ਰ ਰਣਜੀਤ ਸਿੰਘ ਰਿਆਲੀ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਹੋਏ ਨਤਮਸਤਕ

ਅਜੀਤ ਡੈਸਕ 16-07-2026

ਬਾਬਾ ਬਕਾਲਾ ਸਾਹਿਬ, 15 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)- ਸਿੱਖ ਪੰਥ ਦੇ ਮਹਾਨ ਕਵੀਸ਼ਰ ਭਾਈ ਰਣਜੀਤ ਸਿੰਘ ਰਿਆਲੀ ਅਤੇ ਭਾਈ ਸੁਲੱਖਣ ਸਿੰਘ ਰਿਆੜ ਦੇ ਕਵੀਸ਼ਰ ਜਥਿਆਂ ਨੇ ਇੱਥੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ, ਉਥੇ ਖਾਲਸਾ ਪੰਥ ਦੀ ਚੜ੍ਹਦੀ ਕਲਾ ਲਾਈ ਅਰਦਾਸ ਬੇਨਤੀ ਕੀਤੀ । ਸਬੱਬ ਨਾਲ ਇਕੱਠੇ ਹੋਏ ਦੋਵੇਂ ਜਥਿਆਂ ਨੇ ਜਿੱਥੇ ਵਿਦੇਸ਼ਾਂ ਵਿੱਚ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਕੀਤੇ ਗਏ ਸਮਾਗਮਾਂ ਸਬੰਧੀ ਵਿਚਾਰ ਸਾਂਝੇ ਕੀਤੇ, ਉਥੇ ਦੱਸਿਆ ਕਿ ਵਿਦੇਸ਼ਾਂ ਵਿੱਚ ਵੀ ਸਿੱਖੀ ਦਾ ਪੂਰੀ ਤਰ੍ਹਾਂ ਬੋਲ-ਬਾਲਾ ਹੈ । ਇਸ ਤੋਂ ਇਲਾਵਾ ਸ੍ਰੀ ਅਕਾਲ ਤਖਤ ਸਾਹਿਬ ਦੀ ਮਹਾਨਤਾ ਅਤੇ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਖੁੱਲ ਕੇ ਵਿਚਾਰਾਂ ਕੀਤੀਆਂ । ਇਸ ਮੌਕੇ ਇਟਲੀ ਤੋਂ ਆਏ ਹੋਏ ਹਰਦੀਪ ਸਿੰਘ ਚੀਮਾ, ਭਾਈ ਜਸਪਾਲ ਸਿੰਘ ਸੰਧੂ, ਸਤਨਾਮ ਸਿੰਘ ਪੰਡੋਰੀ, ਦੁਆਬਾ, ਪ੍ਰਚਾਰਕ ਭਾਈ ਜੱਜ ਸਿੰਘ, ਪ੍ਰਚਾਰਕ ਭਾਈ ਹਰਪ੍ਰੀਤ ਸਿੰਘ, ਭਾਈ ਜਸਪਾਲ ਸਿੰਘ ਪ੍ਰਚਾਰਕ ਅਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ ।

ਪਿਛਲੀ ਖ਼ਬਰ ਸਰਪੰਚ ਰਾਜਵਿੰਦਰ ਸਿੰਘ ਰਾਜੂ ਪੰਜਗਰਾਈਂ ਵਾਹਲਾ ਮਾਰਕੀਟ ਕਮੇਟੀ ਅਜਨਾਲਾ ਦੇ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਸਕੂਲ ਪ੍ਰਬੰਧਕ ਬੱਚਿਆਂ ਨੂੰ ਸਕੂਲ ਲੈਣ ਗਏ ਮਾਪਿਆਂ ਵਾਸਤੇ ਸ਼ੈੱਡ ਦਾ ਪ੍ਰਬੰਧ ਕਰਨ– ਕਾਮਰੇਡ ਹੀਰਾ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।