15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਸਰਪੰਚ ਰਾਜਵਿੰਦਰ ਸਿੰਘ ਰਾਜੂ ਪੰਜਗਰਾਈਂ ਵਾਹਲਾ ਮਾਰਕੀਟ ਕਮੇਟੀ ਅਜਨਾਲਾ ਦੇ ਚੇਅਰਮੈਨ ਨਿਯੁਕਤ

ਅਜੀਤ ਡੈਸਕ 16-07-2026

ਅਜਨਾਲਾ, ਗੱਗੋਮਾਹਲ, ਰਮਦਾਸ, 15 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ/ਜਸਵੰਤ ਸਿੰਘ ਵਾਹਲਾ)- ਪੰਜਾਬ ਸਰਕਾਰ ਵਲੋਂ ਅੱਜ ਸੂਬੇ ਅੰਦਰ ਵੱਖ-ਵੱਖ ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਦੀ ਕੀਤੀ ਨਿਯੁਕਤੀ ਦੌਰਾਨ ਹਲਕਾ ਅਜਨਾਲਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਰਪੰਚ ਰਾਜਵਿੰਦਰ ਸਿੰਘ ਰਾਜੂ ਪੰਜਗਰਾਈਂ ਵਾਹਲਾ ਨੂੰ ਮਾਰਕੀਟ ਕਮੇਟੀ ਅਜਨਾਲਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸਰਪੰਚ ਰਾਜਵਿੰਦਰ ਸਿੰਘ ਰਾਜੂ ਪੰਜਗਰਾਈਂ ਵਾਹਲਾ ਲੰਬੇ ਸਮੇਂ ਤੋਂ ਸਮਾਜਿਕ ਅਤੇ ਰਾਜਨੀਤਿਕ ਖੇਤਰ ਵਿਚ ਸਰਗਰਮ ਹਨ । ਆਪਣੀ ਇਸ ਨਿਯੁਕਤੀ ਲਈ ਨਵ-ਨਿਯੁਕਤ ਚੇਅਰਮੈਨ ਸਰਪੰਚ ਰਾਜਵਿੰਦਰ ਸਿੰਘ ਰਾਜੂ ਪੰਜਗਰਾਈਂ ਵਾਹਲਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਸਮੇਤ ਸਮੁੱਚੀ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਦੌਰਾਨ ਕਰਵਾਏ ਸਨਮਾਨ ਸਮਾਰੋਹ ਦੌਰਾਨ ‘ਆਪ’ ਰਮਦਾਸ ਸ਼ਹਿਰੀ ਪ੍ਰਧਾਨ ਹਰਪਾਲ ਸਿੰਘ ਸਿੰਧੀ, ਡਾਇਰੈਕਟਰ ਕੰਵਲਜੀਤ ਸਿੰਘ ਗਿੱਲ, ਸਰਪੰਚ ਬਲਜੀਤ ਸਿੰਘ ਅੜਾਇਆ ਅਤੇ ਸਾਬਕਾ ਸਰਪੰਚ ਕਾਬਲ ਸਿੰਘ ਪਛੀਆ ਵੱਲੋਂ ਚੇਅਰਮੈਨ ਸਰਪੰਚ ਰਾਜਵਿੰਦਰ ਸਿੰਘ ਰਾਜੂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਸਰਪੰਚ ਸੰਤੋਖ ਸਿੰਘ ਜੌਹਲ ਕੋਟ ਗੁਰਬਖ਼ਸ਼, ਸਰਪੰਚ ਮਨਜਿੰਦਰ ਸਿੰਘ ਸੈਦੋਗਾਜੀ, ਸਰਪੰਚ ਮਨਪ੍ਰੀਤ ਸਿੰਘ ਮੰਨੂ ਮੱਲ੍ਹੀ ਬੋਹੜਵਾਲਾ, ਸਰਪੰਚ ਗੁਰਨਾਮ ਸਿੰਘ ਕਮੀਰਪੁਰਾ, ਅਜੀਤ ਸਿੰਘ, ਗੁਰਪਾਲ ਸਿੰਘ ਭਿੰਡਰ, ਜਸਪਾਲ ਸਿੰਘ ਜੇ.ਈ, ਆੜ੍ਹਤੀ ਗੁਰਜਤਿੰਦਰਪਾਲ ਸਿੰਘ, ਬਲਜੀਤ ਸਿੰਘ, ਸੁਰਿੰਦਰਪਾਲ ਸਿੰਘ, ਕੌਂਸਲਰ ਰਣਜੀਤ ਸਿੰਘ ਰਮਦਾਸ, ਸੰਦੀਪ ਸਿੰਘ, ਨਿਸ਼ਾਨ ਸਿੰਘ, ਹਰਪ੍ਰੀਤ ਸਿੰਘ ਬੱਲ, ਅੰਮ੍ਰਿਤਪਾਲ ਸਿੰਘ, ਗਗਨਦੀਪ ਸਿੰਘ, ਇਕਬਾਲ ਸਿੰਘ, ਪ੍ਰਤਾਪ ਸਿੰਘ ਪੰਚ, ਅਜੂਬਾ ਪੰਚ, ਸਵਿੰਦਰ ਸਿੰਘ ਪੰਚ, ਪੰਚ ਕਾਜਲ, ਪੰਚ ਕੁਲਵਿੰਦਰ ਕੌਰ, ਸੁਰਜੀਤ ਸਿੰਘ ਪਟਵਾਰੀ ਅਤੇ ਮੇਜਰ ਸਿੰਘ ਆਦਿ ਵੱਲੋਂ ਮੁਬਾਰਕਬਾਦ ਦਿੱਤੀ।

ਪਿਛਲੀ ਖ਼ਬਰ ਮਾਰਕੀਟ ਕਮੇਟੀ ਮਜੀਠਾ ਦੇ ਚੇਅਰਮੈਨ ਬਣੇ ਬਲਵੀਰ ਸਿੰਘ ਬੋਪਾਰਾਏ ਅਗਲੀ ਖ਼ਬਰ ਕਵੀਸ਼ਰ ਸੁਲੱਖਣ ਸਿੰਘ ਰਿਆੜ ਅਤੇ ਕਵੀਸ਼ਰ ਰਣਜੀਤ ਸਿੰਘ ਰਿਆਲੀ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।