15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਮਾਰਕੀਟ ਕਮੇਟੀ ਮਜੀਠਾ ਦੇ ਚੇਅਰਮੈਨ ਬਣੇ ਬਲਵੀਰ ਸਿੰਘ ਬੋਪਾਰਾਏ

ਅਜੀਤ ਡੈਸਕ 16-07-2026

ਮਜੀਠਾ, 15 ਜੁਲਾਈ (ਜਗਤਾਰ ਸਿੰਘ ਸਹਿਮੀ)-ਮਾਰਕੀਟ ਕਮੇਟੀ ਮਜੀਠਾ ਦੀ ਲੰਬੇ ਸਮੇਂ ਤੋਂ ਖਾਲੀ ਪਈ ਚੇਅਰਮੈਨ ਦੀ ਅਸਾਮੀ ‘ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵੀਰ ਸਿੰਘ ਬੋਪਾਰਾਏ ਨੂੰ ਨਿਯੁਕਤ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਦੀਆਂ 17 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨਾਂ ਦੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿਚ ਬਲਵੀਰ ਸਿੰਘ ਬੋਪਾਰਾਏ ਦਾ ਨਾਮ ਵੀ ਸ਼ਾਮਿਲ ਹੈ। ਜ਼ਿਕਰਯੋਗ ਹੈ ਕਿ ਬਲਵੀਰ ਸਿੰਘ ਬੋਪਾਰਾਏ ਹਲਕਾ ਮਜੀਠਾ ਦੇ ਮਿਹਨਤੀ ਵਰਕਰ ਵਜੋਂ ਜਾਣੇ ਜਾਂਦੇ ਹਨ ਅਤੇ ਉਹ ਲੰਬੇ ਸਮੇਂ ਤੋਂ ਪਾਰਟੀ ਦੀ ਸੇਵਾ ਕਰ ਰਹੇ ਹਨ। ਚੇਅਰਮੈਨ ਨਿਯੁਕਤ ਹੋਣ ‘ਤੇ ਉਨ੍ਹਾਂ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਵੱਡੀ ਜ਼ਿੰਮੇਵਾਰੀ ਦੇਣ ਲਈ ਉਹ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦਾ ਦਿਲੋਂ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਦਿੱਤੇ ਗਏ ਭਰੋਸੇ ‘ਤੇ ਖਰੇ ਉਤਰਨਗੇ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਮਜੀਠਾ ਦੇ ਪ੍ਰਧਾਨ ਜਸਕਰਨ ਸਿੰਘ ਭੰਗੂ, ਸਾਬਕਾ ਪ੍ਰਧਾਨ ਕਾਬਲ ਸਿੰਘ ਗਿੱਲ, ਸਤਿੰਦਰ ਸਿੰਘ ਸ਼ਾਹ, ਸੁਖਚੈਨ ਸਿੰਘ ਭੰਗੂ, ਜਗਦੀਸ਼ ਸਿੰਘ ਬਾਠ ਅਤੇ ਤਰਵਿੰਦਰ ਸਿੰਘ ਸਾਧਪੁਰ ਸਮੇਤ ਕਈ ਪਤਵੰਤਿਆਂ ਨੇ ਬਲਵੀਰ ਸਿੰਘ ਬੋਪਾਰਾਏ ਨੂੰ ਚੇਅਰਮੈਨ ਬਣਨ ’ਤੇ ਜਿਥੇ ਸੁੱਭ ਕਾਮਨਾਵਾਂ ਦਿੱਤੀਆਂ ਉਥੇ ਉਨ੍ਹਾਂ ਵਲੋਂ ਵੀ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ।

ਪਿਛਲੀ ਖ਼ਬਰ ਜਥੇਦਾਰ ਜਲਾਲ ਉਸਮਾ ਨੇ ਸ਼੍ਰੋਮਣੀ ਕਮੇਟੀ ਵਲੋਂ ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦਾ ਚੈੱਕ ਭੇਟ ਕੀਤਾ ਅਗਲੀ ਖ਼ਬਰ ਸਰਪੰਚ ਰਾਜਵਿੰਦਰ ਸਿੰਘ ਰਾਜੂ ਪੰਜਗਰਾਈਂ ਵਾਹਲਾ ਮਾਰਕੀਟ ਕਮੇਟੀ ਅਜਨਾਲਾ ਦੇ ਚੇਅਰਮੈਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।