ਬਾਬਾ ਬਕਾਲਾ ਸਾਹਿਬ, 17 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈੱਡਕੁਆਰਟਰ ਗੁਰਦੁਆਰਾ ਛੇਵੀਂ ਪਾਤਸ਼ਾਹੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਗੁਰਦੁਆਰਾ ਗੁਰੂ ਕੇ ਬਾਗ, ਬੇਦਾਦਪੁਰ ਵਿਖੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੌਜੂਦਾ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਅਤੇ ਸੰਤ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਵਾਲਿਆਂ ਦੀ ਅਗਵਾਈ ਹੇਠ ਸਲਾਨਾ ਜੋੜ ਮੇਲਾ ਸਾਧ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ । ਇਸ ਮੌਕੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ । ਉਪਰੰਤ ਗੁਰਬਾਣੀ-ਕਥਾ ਦਾ ਪ੍ਰਵਾਹ ਚੱਲਿਆ ਅਤੇ ਧਾਰਮਿਕ ਦੀਵਾਨ ਸਜਾਏ ਗਏ । ਜਿਸ ਵਿਚ ਤਰਨਾ ਦਲ ਦੇ ਕਵੀਸ਼ਰ ਭਾਈ ਸੁੱਖਾ ਸਿੰਘ-ਭਾਈ ਮਹਿਤਾਬ ਸਿੰਘ ਸਠਿਆਲੇ ਵਾਲੇ, ਭਾਈ ਅਮਰਜੀਤ ਸਿੰਘ ਰਤਨਗੜ੍ਹ, ਬਲਦੇਵ ਸਿੰਘ ਨਿੱਬਰਵਿੰਡ, ਧੰਨਾ ਸਿੰਘ ਗੁਲਸ਼ਨ, ਸੁਖਦੇਵ ਸਿੰਘ ਗੱਗੜਭਾਣਾ ਆਦਿ ਦੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਨਿਹਾਲ ਕੀਤਾ । ਇਸ ਮੌਕੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਵਲੋਂ ਬਾਬਾ ਸੁੱਖਾ ਸਿੰਘ ਨੇ ਪੁੱਜ ਕੇ ਸ਼ਖ਼ਸੀਅਤਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ । ਇਸ ਮੌਕੇ ਭਾਈ ਰੇਸ਼ਮ ਸਿੰਘ, ਬਾਬਾ ਬਲਰਾਜ ਸਿੰਘ, ਸੰਦੀਪ ਸਿੰਘ, ਪ੍ਰਿੰਸੀਪਲ ਦਿਲਬਾਗ ਸਿੰਘ ਭੁੱਲਰ, ਇੰਦਰਜੀਤ ਸਿੰਘ, ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ (ਨੀਡਜ਼ ਹੌਲਸੇਲ ਵਾਲੇ), ਦਲਬੀਰ ਸਿੰਘ ਬੇਦਾਦਪੁਰ ਸੂਬਾਈ ਜਨਰਲ ਸਕੱਤਰ ਦੀ ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਜਰਨੈਲ ਸਿੰਘ ਚੀਮਾਂਬਾਠ, ਅੰਮ੍ਰਿਤਪਾਲ ਸਿੰਘ ਚੀਮਾਂਬਾਠ, ਬਾਬਾ ਭਗਵਾਨ ਸਿੰਘ, ਬਾਬਾ ਬਚਿੱਤਰ ਸਿੰਘ ਨਰਿੰਜਣਪੁਰ, ਠੇਕੇਦਾਰ ਰਾਮ ਲੁਭਾਇਆ, ਮਾ: ਸਵਰਨ ਸਿੰਘ, ਮਾ: ਜੁਝਾਰ ਸਿੰਘ, ਬਲਬੀਰ ਸਿੰਘ ਬਾਊ ਅਤੇ ਹੋਰ ਹਾਜ਼ਰ ਸਨ ।