15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਸੇਂਟ ਸੋਵਰੇਨ ਕਾਨਵੈਂਟ ਸਕੂਲ ਵਿਖੇ ਐੱਨ.ਸੀ.ਸੀ. ਦੇ ਸਰਟੀਫਿਕੇਟ ਵੰਡ ਕੇ ਸਨਮਾਨਿਤ ਕੀਤਾ

ਅਜੀਤ ਡੈਸਕ 18-07-2026
ਚਵਿੰਡਾ ਦੇਵੀ, 17 ਜੁਲਾਈ (ਸਤਪਾਲ ਸਿੰਘ ਢੱਡੇ)- ਸੇਂਟ ਸੋਵਰੇਨ ਕਾਨਵੈਂਟ ਸਕੂਲ, ਚਵਿੰਡਾ ਦੇਵੀ ਵਿਖੇ ਐੱਨ.ਸੀ.ਸੀ. ਦੇ 10 ਦਿਨਾਂ ਦੇ ਸਿਖਲਾਈ ਕੈਂਪ ਵਿਚ ਭਾਗ ਲੈ ਕੇ ਵਾਪਸ ਪਰਤੇ ਵਿਦਿਆਰਥੀਆਂ ਨੂੰ ਵਿਸ਼ੇਸ਼ ਸਮਾਗਮ ਦੌਰਾਨ ਸਰਟੀਫਿਕੇਟ ਵੰਡ ਕੇ ਸਨਮਾਨਿਤ ਕੀਤਾ ਗਿਆ। ਇਹ ਕੈਂਪ ਸਰਕਾਰੀ ਆਈ.ਟੀ.ਆਈ., ਰਾਮ ਤੀਰਥ ਰੋਡ, ਅੰਮ੍ਰਿਤਸਰ ਵਿਖੇ ਆਯੋਜਿਤ ਕੀਤਾ ਗਿਆ ਸੀ, ਜਿਸ ਵਿਚ ਵਿਦਿਆਰਥੀਆਂ ਨੇ ਅਨੁਸ਼ਾਸਨ, ਲੀਡਰਸ਼ਿਪ ਅਤੇ ਦੇਸ਼-ਸੇਵਾ ਦੀ ਭਾਵਨਾ ਨਾਲ ਸਰਗਰਮ ਭਾਗੀਦਾਰੀ ਨਿਭਾਈ। ਇਸ ਮੌਕੇ ਸਕੂਲ ਦੇ ਚੇਅਰਮੈਨ ਅਸ਼ਵਨੀ ਕਪੂਰ ਅਤੇ ਐੱਮ.ਡੀ. ਕੋਮਲ ਕਪੂਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਐੱਨ.ਸੀ.ਸੀ., ਖੇਡਾਂ ਅਤੇ ਹੋਰ ਸਹਿ-ਪਾਠਕ੍ਰਮ ਗਤੀਵਿਧੀਆਂ ਵਿਚ ਭਾਗ ਲੈਣ ਨਾਲ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕੈਂਪ ਵਿਚ ਸ਼ਾਮਲ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ, ਅਨੁਸ਼ਾਸਨ ਅਤੇ ਜ਼ਿੰਮੇਵਾਰੀ ਨਾਲ ਹਰ ਗਤੀਵਿਧੀ ਵਿਚ ਭਾਗ ਲੈ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਵਿਦਿਆਰਥੀਆਂ ਨੇ ਡ੍ਰਿੱਲ, ਲੀਡਰਸ਼ਿਪ, ਟੀਮ ਵਰਕ, ਸਮੇਂ ਦੀ ਪਾਬੰਦੀ, ਸਰੀਰਕ ਸਿਖਲਾਈ ਅਤੇ ਵਿਹਾਰਕ ਗਿਆਨ ਨਾਲ ਸੰਬੰਧਿਤ ਕਈ ਮਹੱਤਵਪੂਰਨ ਹੁਨਰ ਹਾਸਲ ਕੀਤੇ। ਇਸ ਨਾਲ ਉਨ੍ਹਾਂ ਦੇ ਆਤਮ-ਵਿਸ਼ਵਾਸ ਵਿਚ ਵਾਧਾ ਹੋਇਆ ਅਤੇ ਆਪਸੀ ਸਹਿਯੋਗ, ਅਨੁਸ਼ਾਸਨ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਹੋਰ ਮਜ਼ਬੂਤ ਹੋਈ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਕਰਦੇ ਹਨ ਅਤੇ ਉਨ੍ਹਾਂ ਦੇ ਵਿਅਕਤੀਗਤ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਸਕੂਲ ਦੀ ਪ੍ਰਿੰਸੀਪਲ ਨਿਤਿਕਾ ਸੇਠੀ ਨੇ ਵੀ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ‘ਤੇ ਖੁਸ਼ੀ ਜ਼ਾਹਰ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕੋਆਰਡੀਨੇਟਰ ਪਾਰੁਲ ਸੁੰਦਰ, ਐੱਨ.ਸੀ.ਸੀ. ਕੋਚ ਅੰਗਰੇਜ਼ ਸਿੰਘ, ਅਧਿਆਪਕਾ ਬਲਜੀਤ ਕੌਰ ਅਤੇ ਸਮੂਹ ਸਟਾਫ਼ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਲਗਾਏ ਜਾ ਰਹੇ ਵੱਡੇ-ਵੱਡੇ ਬਿਜਲੀ ਦੇ ਕੱਟਾਂ ਤੋਂ ਲੋਕਾਂ ਪ੍ਰੇਸ਼ਾਨ ਅਗਲੀ ਖ਼ਬਰ ਬਾਬਾ ਜਾਗੋਆਣਾ ਦਾ ਸਾਲਾਨਾ ਸੱਭਿਆਚਾਰਕ ਜੋੜ ਮੇਲਾ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।