15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 4 ਨੂੰ ਸਜਾਏ ਜਾਣ ਵਾਲੇ ਚੇਤਨਾ ਮਾਰਚ ਸੰਬੰਧੀ ਕੀਤੀ ਵਿਚਾਰ-ਜਥੇਦਾਰ ਅਬਦਾਲ

ਅਜੀਤ ਡੈਸਕ 18-07-2026
ਜੇਠੂਵਾਲ, 17 ਜੁਲਾਈ (ਮਿੱਤਰਪਾਲ ਸਿੰਘ ਰੰਧਾਵਾ)-ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਮਨਾਏ ਜਾ ਰਹੇ 365ਵੇਂ ਜਨਮ ਦਿਹਾੜੇ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਜੀਵਨ ਸਿੰਘ ਧਰਮ ਪ੍ਰਚਾਰ ਕਮੇਟੀ ਰਜਿ. ਪੰਜਾਬ ਹਲਕਾ ਮਜੀਠਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ 4 ਸਤੰਬਰ ਨੂੰ ਸਜਾਏ ਜਾਣ ਵਾਲੇ ਚੇਤਨਾ ਮਾਰਚ ਸਬੰਧੀ ਮੈਂਬਰਾਂ ਤੇ ਸੰਗਤਾਂ ਨਾਲ ਵਿਚਾਰ ਵਟਾਂਦਰਾ ਕਰਦਿਆਂ ਕਿਹਾ ਕਿ ਇਹ ਚੇਤਨਾ ਮਾਰਚ ਇਸ ਵਾਰ ਹਲਕਾ ਮਜੀਠਾ ਦੇ ਪਿੰਡ ਬਾਬੋਵਾਲ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਲੰਗਰ ਹਾਲ ਤੋਂ ਸਜਾਇਆ ਜਾਵੇਗਾ । ਉਕਤ ਸ਼ਬਦਾਂ ਦਾ ਪ੍ਰਗਟਾਵਾ ਬਾਬਾ ਜੀਵਨ ਸਿੰਘ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਥੇਦਾਰ ਰਾਮ ਸਿੰਘ ਅਬਦਾਲ ਵਲੋਂ ਪਿੰਡ ਖੁਸੀਪੁਰ ਵਿਖੇ ਚੇਤਨਾ ਮਾਰਚ ਸਬੰਧੀ ਕੈਲੰਡਰ ਜਾਰੀ ਕਰਦਿਆਂ ਕੀਤਾ। ਜਥੇਦਾਰ ਅਬਦਾਲ ਨੇ ਕਿਹਾ ਕਿ 4 ਨੂੰ ਸਜਾਏ ਜਾਣ ਵਾਲੇ ਚੇਤਨਾ ਮਾਰਚ ਦੀ ਰੂਪ ਰੇਖਾ ਸੰਬੰਧੀ ਕਮੇਟੀ ਦੇ ਮੈਂਬਰਾਂ ਸਬੰਧੀ ਵਿਚਾਰ ਚਰਚਾ ਕਰਦਿਆਂ ਕਿਹਾ ਕਿ ਇਸ ਸਬੰਧੀ ਸੰਗਤਾਂ ਨੂੰ ਲਾਮਬਧ ਕਰਦਿਆਂ ਹਲਕਾ ਮਜੀਠਾ ਦੇ ਪਿੰਡ ਪਿੰਡ ਮੀਟਿੰਗਾਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਚੇਤਨਾ ਮਾਰਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਲੰਗਰ ਹਾਲ ਬਾਬੋਵਲ ਤੋਂ ਆਰੰਭ ਹੋ ਕੇ ਗੁਰਦੁਆਰਾ ਤਪ ਅਸਥਾਨ ਸਾਹਿਬ ਭਾਈ ਜੈਤਾ ਜੀ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੇਗਾ। ਇਸ ਮੌਕੇ ਮੰਗਲ ਸਿੰਘ ਬਾਬੋਵਾਲ, ਸੇਵਾ ਸਿੰਘ ਫੱਤੂਭੀਲਾ, ਬਾਬਾ ਗੁਰਮੀਤ ਸਿੰਘ ਖੁਸੀਪੁਰ, ਜਸਵਿੰਦਰ ਸਿੰਘ, ਅਮਨਬੀਰ ਸਿੰਘ ਅਬਦਾਲ, ਪਰਗਟ ਸਿੰਘ ਨਾਗ ਨਵੇਂ, ਕੁਲਵੰਤ ਸਿੰਘ ਅਜਾਇਬਵਾਲੀ, ਮਿਸਤਰੀ ਨਰਿੰਦਰ ਸਿੰਘ ਭੋਆ, ਸਾਬਕਾ ਸਰਪੰਚ ਜਸਵੰਤ ਸਿੰਘ ਸਮੇਤ ਕਮੇਟੀ ਦੇ ਹੋਰ ਮੈਂਬਰ ਸ਼ਾਮਲ ਸਨ।
ਪਿਛਲੀ ਖ਼ਬਰ ‘ਆਪ’ ਸਰਕਾਰ ਨੇ ਲਾਲ ਲਕੀਰ ਅੰਦਰ ਰਹਿੰਦੇ ਪਰਿਵਾਰਾਂ ਨੂੰ ਜ਼ਮੀਨ ਦੇ ਮਾਲਕੀ ਹੱਕ ਦਿੱਤੇ-ਸੋਨੀਆ ਮਾਨ ਅਗਲੀ ਖ਼ਬਰ ਚੱਕ ਕਮਾਲ ਖਾਂ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਕਮੇਟੀ ਸਥਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।