15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਸਠਿਆਲਾ ਵਿਖੇ ਬਾਬਾ ਯਕੀਨੇ ਸ਼ਾਹ ਦੀ ਯਾਦ ’ਚ ਜੋੜ ਮੇਲਾ ਤੇ ਸੂਫ਼ੀਆਨਾ ਸਮਾਗਮ ਕਰਵਾਇਆ

ਅਜੀਤ ਡੈਸਕ 18-07-2026
ਸਠਿਆਲਾ, 17 ਜੁਲਾਈ (ਜਗੀਰ ਸਿੰਘ ਸਫਰੀ)-ਬਾਬਾ ਯਕੀਨੇ ਸ਼ਾਹ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਅਤੇ ਸੂਫ਼ੀਆਨਾ ਸਮਾਗਮ ਬੜੀ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਅਤੇ ਸ਼ਰਧਾਲੂਆਂ ਨੇ ਹਾਜ਼ਰੀ ਭਰ ਕੇ ਬਾਬਾ ਜੀ ਦੀ ਦਰਗਾਹ ‘ਤੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸਮਾਗਮ ਦੌਰਾਨ ਪ੍ਰਸਿੱਧ ਸੂਫ਼ੀ ਕਲਾਕਾਰਾਂ ਵਲੋਂ ਰੂਹਾਨੀ ਕਲਾਮ ਅਤੇ ਕਵਾਲੀਆਂ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਨੇ ਹਾਜ਼ਰ ਸੰਗਤ ਨੂੰ ਰੂਹਾਨੀ ਰੰਗ ਵਿਚ ਰੰਗ ਦਿੱਤਾ। ਇਸ ਮੌਕੇ ਬਾਬਾ ਕਸ਼ਮੀਰ ਸਿੰਘ ਵਲੋਂ ਸੰਗਤਾਂ ਨੂੰ ਆਪਸੀ ਭਾਈਚਾਰੇ, ਪਿਆਰ ਅਤੇ ਮਨੁੱਖਤਾ ਦੇ ਸੰਦੇਸ਼ ਦਿੱਤਾ। ਇਸ ਮੌਕੇ ਮੇਲਾ ਕਮੇਟੀ ਵਲੋਂ ਮੁੱਖ ਮਹਿਮਾਨ ਆਲ ਇੰਡੀਆ ਰੰਘਰੇਟਾ ਦਲ ਦੇ ਜਰਨਲ ਸਕੱਤਰ ਪੰਜਾਬ ਪਰਮਜੀਤ ਸਿੰਘ ਸਿਤਾਰਾ ਨੂੰ ਕੰਮਾ ਤੋਂ ਪ੍ਰਭਾਵਿਤ ਹੋ ਕੇ ਸਨਮਾਨਿਤ ਕੀਤਾ ਗਿਆ ਤੇ ਉਨ੍ਹਾਂ ਨੇ ਕਿਹਾ ਕਿ ਗਰੀਬ ਲੋਕਾਂ ਦੇ ਪਹਿਲ ਦੇ ਅਧਾਰ ‘ਤੇ ਕੰਮ ਕੀਤਾ ਜਾਣਗੇ। ਇਸ ਮੌਕੇ ਬਾਬਾ ਮੇਘ ਨਾਥ, ਸਰਪੰਚ ਚਰਨਜੀਤ ਸਿੰਘ ਭੱਟੀ, ਸਾ: ਸਰਪੰਚ ਸੰਤੋਖ ਸਿੰਘ, ਬਾਬਾ ਕਸ਼ਮੀਰ ਸਿੰਘ, ਬਾਬਾ ਰਾਜਵਿੰਦਰ ਸਿੰਘ ਰਾਜੂ, ਬਲਦੇਵ ਸਿੰਘ, ਕੈਪਟਨ ਅਵਤਾਰ ਸਿੰਘ, ਸੁਖਵਿੰਦਰ ਸਿੰਘ, ਅਮਰੀਕ ਸਿੰਘ ਗੁਰਬਚਨ ਸਿੰਘ, ਜਸਬੀਰ ਸਿੰਘ ਚੱਠਾ, ਬਲਵੰਤ ਸਿੰਘ, ਗੁਰਦੀਪ ਸਿੰਘ ਕਾਕੋ, ਠੇਕੇਦਾਰ ਕੇਵਲ ਸਿੰਘ ਕਾਲੀ, ਬਾਬਾ ਤਰਸੇਮ ਸਿੰਘ, ਪਰਮਜੀਤ ਸਿੰਘ ਸੈਕਟਰੀ, ਗੁਰਮੇਲ ਸਿੰਘ, ਸੋਨੀ, ਸੇਵਾਦਰ ਦਿਲਬਾਗ ਸਿੰਘ ਨੂੰ ਸਮਾਗਮ ਸਫ਼ਲ ਬਣਾਉਣ ਲਈ ਸਹਿਯੋਗ ਕਰਨ ਵਾਲੀਆਂ ਸੰਗਤਾਂ, ਦਾਨੀ ਸੱਜਣਾਂ ਨੂੰ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ 30 ਸਤੰਬਰ ਤੱਕ ਮੁਕੰਮਲ ਹੋਵੇਗਾ ਸ੍ਰੀ ਕਾਲੀ ਮਾਤਾ ਮੰਦਰ ਦਾ ਨਵਨਿਰਮਾਣ-ਅਨੁਰਾਗ ਵਰਮਾ ਅਗਲੀ ਖ਼ਬਰ ‘ਆਪ’ ਸਰਕਾਰ ਨੇ ਲਾਲ ਲਕੀਰ ਅੰਦਰ ਰਹਿੰਦੇ ਪਰਿਵਾਰਾਂ ਨੂੰ ਜ਼ਮੀਨ ਦੇ ਮਾਲਕੀ ਹੱਕ ਦਿੱਤੇ-ਸੋਨੀਆ ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।