07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਪਿੰਡ ਭੰਗਵਾ ਵਿਖੇ ਬਾਬਾ ਜਵੰਦ ਸਿੰਘ ਦਾ 146ਵਾਂ ਆਗਮਨ ਪੁਰਬ ਅੱਜ ਮਨਾਇਆ ਜਾਵੇਗਾ

ਅਜੀਤ ਡੈਸਕ 20-07-2026

ਟਾਂਗਰਾ, 19 ਜੁਲਾਈ (ਹਰਜਿੰਦਰ ਸਿੰਘ ਕਲੇਰ)-ਮਹਾਨ ਤਪੱਸਵੀ ਬਾਬਾ ਜਵੰਦ ਸਿੰਘ ਜੀਵਨ ਮੁਕਤ ਦਾ 146ਵਾਂ ਆਗਮਨ ਪੁਰਬ ਪਿੰਡ ਭੰਗਵਾ ਵਿਖੇ ਅੱਜ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਪਿਛਲੇ ਕਈ ਦਿਨਾਂ ਤੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਨਿਰੰਤਰ ਚੱਲ ਰਹੀ ਹੈ। ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਭੋਗ ਪਾਏ ਜਾਣਗੇ, ਉਪਰੰਤ ਪ੍ਰਸਿੱਧ ਰਾਗੀ ਅਤੇ ਢਾਡੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਅਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਜਾਵੇਗਾ। ਸਮਾਗਮ ਦੌਰਾਨ ਲਾਗਲੇ ਪਿੰਡਾਂ ਰਾਣਾ ਕਾਲਾ, ਗਦਲੀ, ਬੰਮਾ, ਖਲੈਹਰਾ, ਧੀਰਾਕੋਟ, ਗਹਿਰੀ ਮੰਡੀ, ਵਡਾਲਾ ਜੌਹਲ, ਦੇਵੀ ਦਾਸਪੁਰ ਅਤੇ ਹੋਰ ਪਿੰਡਾਂ ਦੇ ਸੇਵਾਦਾਰਾਂ ਵਲੋਂ ਗੁਰੂ ਕੇ ਅਤੁੱਟ ਲੰਗਰ ਦੀ ਸੇਵਾ ਨਿਭਾਈ ਜਾਵੇਗੀ। ਇਸ ਤੋਂ ਇਲਾਵਾ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਇਲਾਕੇ ਅਤੇ ਆਲੇ-ਦੁਆਲੇ ਦੇ ਅਨੇਕਾਂ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਪਿਛਲੇ ਦਿਨਾਂ ਤੋਂ ਹੀ ਗੁਰੂ ਘਰ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ ।

ਪਿਛਲੀ ਖ਼ਬਰ ਮਾਨ ਸਰਕਾਰ ਲੋਕ ਭਲਾਈ ਦੇ ਫ਼ੈਸਲਿਆਂ ਕਰਕੇ ਹਰ ਵਰਗ ਦਾ ਵਿਸ਼ਵਾਸ ਜਿੱਤਣ ’ਚ ਕਾਮਯਾਬ- ਤਲਬੀਰ ਗਿੱਲ ਅਗਲੀ ਖ਼ਬਰ ਪੰਜਾਬ ਰਾਜ ਸੀਨੀਅਰ ਫੁੱਟਬਾਲ ਚੈਂਪੀਅਨਸ਼ਿਪ ਕਪੂਰਥਲਾ ਨੇ ਜਿੱਤੀ, ਹੁਸ਼ਿਆਰਪੁਰ ਦੂਜੇ ਸਥਾਨ ’ਤੇ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।