07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਸੋਨੀਆ ਮਾਨ ਨਿਰੰਕਾਰੀ ਭਵਨ ਚੋਗਾਵਾਂ ਵਿਖੇ ਆਸ਼ੀਰਵਾਦ ਲੈਣ ਲਈ ਪਹੁੰਚੇ

ਅਜੀਤ ਡੈਸਕ 20-07-2026

ਚੋਗਾਵਾਂ, 19 ਜੁਲਾਈ (ਗੁਰਵਿੰਦਰ ਸਿੰਘ ਕਲਸੀ)-ਅੱਜ ਕਸਬਾ ਚੋਗਾਵਾਂ ਦੇ ਸੰਤ ਨਿਰੰਕਾਰੀ ਸਤਿਸੰਗ ਭਵਨ ਚੋਗਾਵਾਂ ਵਿਖੇ ਹਲਕਾ ਰਾਜਾਸਾਂਸੀ ਇੰਚਾਰਜ ਸੋਨੀਆ ਮਾਨ ਨਤਮਸਤਕ ਹੋ ਕੇ ਸਤਿਕਾਰਯੋਗ ਹਸਤੀਆਂ ਦਾ ਅਸ਼ੀਰਵਾਦ ਲੈਣ ਲਈ ਪਹੁੰਚੇ। ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸਰਪੰਚ ਹਰਵਿੰਦਰ ਸਿੰਘ ਕੋਹਾਲਾ, ਹਲਕਾ ਕੋਆਰਡੀਨੇਟਰ ਸੁਖਦੀਪ ਸਿੰਘ ਛੀਨਾ, ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਲਖਬੀਰ ਸਿੰਘ, ਸੰਗਠਨ ਇੰਚਾਰਜ ਰਾਜਬੀਰ ਸਿੰਘ, ਵਾਈਸ ਚੇਅਰਮੈਨ ਰਾਮ ਸਿੰਘ, ਵਿਰਾਸਤ ਸੇਵਾ ਸੰਗਠਨ ਇੰਚਾਰਜ ਅੰਮ੍ਰਿਤਪਾਲ ਸਿੰਘ ਸ਼ਹੂਰਾ, ਨਵ ਬੋਪਾਰਾਏ, ਚੇਅਰਮੈਨ ਰਵਿੰਦਰ ਰਵੀ, ਸੋਸ਼ਲ ਮੀਡੀਆ ਹਲਕਾ ਕੋਆਡੀਨੇਟਰ ਅਮਿਤੋਜ ਸਿੰਘ ਆਦਿ ਮੌਜੂਦ ਸਨ। ਇਸ ਮੌਕੇ ਜਗਦੀਸ਼ ਰਾਜ ਗਿਆਨ ਪ੍ਰਚਾਰਕ, ਸੁਰਿੰਦਰ ਚੌਹਾਨ ਤੇ ਮੁਖੀ ਜਗਦੀਪ ਸਿੰਘ ਵਲੋਂ ਸੋਨੀਆ ਮਾਨ ਤੇ ਹੋਰਨਾਂ ਨੂੰ ਸਨਮਾਨਿਤ ਕੀਤਾ।

ਪਿਛਲੀ ਖ਼ਬਰ ਸਿੱਖ ਸਿਧਾਂਤਾਂ ਤੇ ਪੰਜਾਬ ਦੇ ਹੱਕਾਂ ਦੀ ਲੜਾਈ ਨੂੰ ਪਿੰਡ-ਪਿੰਡ ਤੇ ਘਰ-ਘਰ ਪਹੁੰਚਾਇਆ ਜਾਵੇਗਾ-ਗਿਆਨੀ ਹਰਪ੍ਰੀਤ ਸਿੰਘ ਹ... ਅਗਲੀ ਖ਼ਬਰ ਕੈਬਨਿਟ ਮੰਤਰੀ ਈ. ਟੀ. ਓ. ਵਲੋਂ ਤਰਸਿੱਕਾ ’ਚ ਸ਼ੁਰੂ ਕੀਤੇ ਵਿਕਾਸ ਕਾਰਜ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।