27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਕੰਵਲਜੀਤ ਸਿੰਘ ਸੋਹੀ ਜ਼ਿਲ੍ਹਾ ਅੰਮ੍ਰਿਤਸਰ ਦੇ ਆਈ.ਟੀ. ਵਿੰਗ ਦੇ ਇੰਚਾਰਜ ਨਿਯੁਕਤ

ਅਜੀਤ ਡੈਸਕ 22-07-2026

ਮਜੀਠਾ, 21 ਜੁਲਾਈ (ਜਗਤਾਰ ਸਿੰਘ ਸਹਿਮੀ)- ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਪਾਰਟੀ ਦੇ ਆਈ.ਟੀ. ਵਿੰਗ ਨੂੰ ਹੋਰ ਮਜ਼ਬੂਤ, ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਸੰਗਠਨਾਤਮਕ ਢਾਂਚੇ ਵਿਚ ਅਹਿਮ ਨਿਯੁਕਤੀ ਕੀਤੀ ਗਈ ਹੈ। ਪਾਰਟੀ ਹਾਈਕਮਾਂਡ ਨੇ ਨੌਜਵਾਨ ਆਗੂ ਕੰਵਲਜੀਤ ਸਿੰਘ ਸੋਹੀ ਨੂੰ ਜ਼ਿਲ੍ਹਾ ਅੰਮ੍ਰਿਤਸਰ ਦਾ ਆਈ.ਟੀ. ਵਿੰਗ ਇੰਚਾਰਜ (ਮੁਖੀ) ਨਿਯੁਕਤ ਕੀਤਾ ਹੈ । ਪਾਰਟੀ ਆਗੂਆਂ ਨੇ ਦੱਸਿਆ ਕਿ ਮੌਜੂਦਾ ਡਿਜ਼ੀਟਲ ਯੁੱਗ ਵਿਚ ਸੋਸ਼ਲ ਮੀਡੀਆ ਅਤੇ ਆਈ.ਟੀ. ਵਿੰਗ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੋ ਗਈ ਹੈ। ਇਸੇ ਨੂੰ ਧਿਆਨ ਵਿਚ ਰੱਖਦਿਆਂ ਕੰਵਲਜੀਤ ਸਿੰਘ ਸੋਹੀ ਦੀਆਂ ਪਾਰਟੀ ਪ੍ਰਤੀ ਨਿਸ਼ਕਾਮ ਸੇਵਾਵਾਂ, ਤਕਨੀਕੀ ਯੋਗਤਾ ਅਤੇ ਤਜ਼ਰਬੇ ਨੂੰ ਵੇਖਦਿਆਂ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੂੰ ਜ਼ਿਲ੍ਹਾ ਅੰਮ੍ਰਿਤਸਰ ਵਿਚ ਆਈ.ਟੀ. ਵਿੰਗ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ, ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਅਤੇ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਸੋਸ਼ਲ ਮੀਡੀਆ ਰਾਹੀਂ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਪਿਛਲੀ ਖ਼ਬਰ ਬਾਬਾ ਜਵੰਦ ਸਿੰਘ ਦਾ 146ਵਾਂ ਆਗਮਨ ਪੁਰਬ ਪਿੰਡ ਭੰਗਵਾਂ ’ਚ ਮਨਾਇਆ ਅਗਲੀ ਖ਼ਬਰ ਪੁਲਿਸ ਥਾਣਾ ਕੱਥੂਨੰਗਲ ਅਧੀਨ ਪੈਂਦੀ ਚੌਕੀ ਜੈਂਤੀਪੁਰ ਵਲੋਂ ਲਾਇਆ ਚੈਕਿੰਗ ਨਾਕਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।