27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਬਾਬਾ ਜਵੰਦ ਸਿੰਘ ਦਾ 146ਵਾਂ ਆਗਮਨ ਪੁਰਬ ਪਿੰਡ ਭੰਗਵਾਂ ’ਚ ਮਨਾਇਆ

ਅਜੀਤ ਡੈਸਕ 22-07-2026

ਜੰਡਿਆਲਾ ਗੁਰੂ /ਟਾਂਗਰਾ, 21 ਜੁਲਾਈ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤਪਾਲ ਸਿੰਘ, ਹਰਜਿੰਦਰ ਸਿੰਘ ਕਲੇਰ)-ਜੰਡਿਆਲਾ ਗੁਰੂ ਨੇੜਲੇ ਪਿੰਡ ਭੰਗਵਾਂ ਵਿਖੇ ਮਹਾਨ ਤਪੱਸਵੀ ਬਾਬਾ ਜਵੰਦ ਸਿੰਘ ਦਾ 146ਵਾਂ ਆਗਮਨ ਪੁਰਬ ਬੜੀ ਸ਼ਰਧਾ, ਸਤਿਕਾਰ ਨਾਲ ਮਨਾਇਆ ਗਿਆ। ਪਿਛਲੇ ਕਈ ਦਿਨਾਂ ਤੋਂ ਨਿਰੰਤਰ ਪਾਠਾਂ ਦੀ ਚਲ ਰਹੀ ਲੜੀ ਦੇ ਭੋਗ ਪਾਉਣ ਉਪਰੰਤ ਕੀਰਤਨੀ ਜਥਿਆਂ ਨੇ ਅਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਦੇਸ਼-ਵਿਦੇਸ਼ ਤੋਂ ਆਈਆਂ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਜਾਣਕਾਰੀ ਦਿੰਦਿਆਂ ਪ੍ਰਧਾਨ ਅਮਰੀਕ ਸਿੰਘ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਰਾਗੀ ਅਤੇ ਢਾਡੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਅਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਗਿਆ ਅਤੇ ਸੰਗਤਾਂ ਨੂੰ ਗੁਰੂ ਵਾਲੇ ਬਣਨ ਲਈ ਪ੍ਰੇਰਿਆ ਗਿਆ। ਇਸ ਮੌਕੇ ਬਾਬਾ ਜਵੰਦ ਸਿੰਘ ਦੇ ਜੀਵਨ, ਤਪੱਸਿਆ ਅਤੇ ਸਿੱਖ ਕੌਮ ਲਈ ਉਨ੍ਹਾਂ ਦੇ ਯੋਗਦਾਨ ਬਾਰੇ ਵੀ ਸੰਗਤਾਂ ਨੂੰ ਜਾਣੂੰ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਵੱਖ-ਵੱਖ ਥਾਵਾਂ ‘ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ਅਤੇ ਇਸ ਦੇ ਨਾਲ ਹੀ ਮਨੁੱਖਤਾ ਦੀ ਭਲਾਈ ਲਈ ਖੂਨਦਾਨ ਕੈਂਪ ਦਾ ਵੀ ਆਯੋਜਨ ਕੀਤਾ ਗਿਆ, ਜਿਸ ਵਿਚ ਨੌਜਵਾਨਾਂ ਨੇ ਉਤਸ਼ਾਹ ਨਾਲ ਖੂਨਦਾਨ ਕਰਕੇ ਆਪਣਾ ਯੋਗਦਾਨ ਪਾਇਆ ਜੋ ਲੋੜਵੰਦ ਮਰੀਜ਼ਾਂ ਦੀ ਭਲਾਈ ਲਈ ਵਰਤਿਆ ਜਾਵੇਗਾ।

ਪਿਛਲੀ ਖ਼ਬਰ ਸਾਵਣ ਦੀ ਪਹਿਲੀ ਬਰਸਾਤ ਨੇ ਗਰਮੀ ਤੋਂ ਦਿਵਾਈ ਰਾਹਤ ਅਗਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਕੰਵਲਜੀਤ ਸਿੰਘ ਸੋਹੀ ਜ਼ਿਲ੍ਹਾ ਅੰਮ੍ਰਿਤਸਰ ਦੇ ਆਈ.ਟੀ. ਵਿੰਗ ਦੇ ਇੰਚਾਰਜ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।