26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਕਿਰਤੀ ਕਿਸਾਨ ਯੂਨੀਅਨ ਵਲੋਂ ਹੜ੍ਹ ਪ੍ਰਭਾਵਿਤ ਇਲਾਕੇ ਦੀ ਸੜਕ ਨੀਵੀਂ ਕਰਕੇ ਬਣਾਉਣ ਲਈ ਮੋਰਚਾ ਜਾਰੀ

ਅਜੀਤ ਡੈਸਕ 22-07-2026

ਗੱਗੋਮਾਹਲ, 21 ਜੁਲਾਈ (ਬਲਵਿੰਦਰ ਸਿੰਘ ਸੰਧੂ)- ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਵਤਾਰ ਸਿੰਘ ਜੱਸੜ ਦੀ ਅਗਵਾਈ ਵਿਚ ਅੱਡਾ ਡਿਆਲ ਭੜੰਗ ਤੋਂ ਥੋਬੇ ਤੱਕ ਬਣ ਰਹੀ ਸੜਕ ਨੂੰ ਨੀਵਾਂ ਕਰਕੇ ਬਣਾਉਣ ਲਈ ਪਿਛਲੇ ਦਿਨਾਂ ਤੋਂ ਮੋਰਚਾ ਜਾਰੀ ਹੈ। ਜ਼ਿਕਰਯੋਗ ਹੈ ਕਿ ਹੜ੍ਹ ਪ੍ਰਭਾਵਿਤ ਇਲਾਕੇ ਵਿਚ ਸੜਕਾਂ ਦੀ ਉਚਾਈ ਪਾਣੀ ਦੇ ਕੁਦਰਤੀ ਵਹਾਅ ਵਿਚ ਰੁਕਾਵਟ ਬਣਦੀ ਹੈ ਜਿਸ ਨਾਲ ਪਿਛਲੇ ਸਾਲ ਆਏ ਹੜ੍ਹਾਂ ਦੌਰਾਨ ਕਿਸਾਨਾਂ ਦੀਆਂ ਫਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਸੀ। ਇਸੇ ਸਬੰਧ ਵਿਚ ਕਿਰਤੀ ਕਿਸਾਨ ਯੂਨੀਅਨ ਵਲੋਂ ਇਸ ਸੜਕ ਨੂੰ ਹੋਰ ਉੱਚਾ ਕਰਨ ਦਾ ਵਿਰੋਧ ਕੀਤਾ ਜਾ ਰਿਹਾ ਹੈ ਤੇ ਇਹ ਮਾਮਲਾ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਂਦਾ ਗਿਆ। ਜਿਸ ਉਪਰੰਤ ਮੰਡੀ ਬੋਰਡ ਵਲੋਂ ਸੁਧਾਰ ਤੋਂ ਕੁਰਾਲੀਆਂ ਵਿਚਕਾਰ 50-50 ਮੀਟਰ ਦੇ ਤਿੰਨ ਕਾਜ-ਵੇ ਬਣਾਉਣ ਲਈ ਹਾਮੀ ਭਰੀ ਗਈ ਪ੍ਰੰਤੂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਹਰਦੋ ਝੰਡੇ ਵਲੋਂ ਕੁਦਰਤੀ ਵਹਾਅ ਬਹਾਲ ਕਰਨ ਲਈ ਸੜਕ ਨੂੰ ਨੀਵਾ ਕਰਨ ਦਾ ਵਿਰੋਧ ਕੀਤਾ ਜਾ ਰਿਹਾ ਹੈ ਜਿਸ ਕਾਰਨ ਸੜਕ ਦਾ ਕੰਮ ਰੁਕਿਆ ਹੋਇਆ ਹੈ। ਅੱਜ ਮੋਰਚੇ ਦੌਰਾਨ ਸਥਿਤੀ ਉਸ ਸਮੇਂ ਗੰਭੀਰ ਬਣ ਗਈ ਜਦੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਗੁਰਮੀਤ ਸਿੰਘ ਗੋਰੇਨੰਗਲ ਤੇ ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਹਰਦੋ ਝੰਡੇ ਦੇ ਨਰਿੰਦਰ ਸਿੰਘ ਭੰਗੂ ਦੀ ਅਗਵਾਈ ਹੇਠ ਕੁਝ ਲੋਕਾਂ ਨੇ ਸੜਕ ‘ਤੇ ਮੋਰਚਾ ਲਗਾ ਕੇ ਬੈਠੇ ਕਿਸਾਨਾਂ ਨਾਲ ਬੁਰਾ ਵਿਵਹਾਰ ਕੀਤਾ। ਜਿਸ ਉਪਰੰਤ ਪੁਲਿਸ ਪ੍ਰਸ਼ਾਸਨ ਵਲੋਂ ਮੌਕੇ ਤੇ ਪਹੁੰਚੇ ਕੇ ਮਾਮਲਾ ਸ਼ਾਂਤ ਕੀਤਾ ਗਿਆ। ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਸੜਕ ਨੀਵੀਂ ਹੋਣ ਉਪਰੰਤ ਹੀ ਬਣਾਉਣ ਦਿੱਤੀ ਜਾਵੇਗੀ।

ਪਿਛਲੀ ਖ਼ਬਰ ਖੂਹੀ ਸਾਹਿਬ ਗੁਰਦੁਆਰਾ ਨੇੜੇ ਸੀਵਰੇਜ ਦੀ ਨਿਕਾਸੀ ਨਾ ਹੋਣ ’ਤੇ ਕਾਲੋਨੀ ਵਾਸੀਆਂ ਦਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਨੌਜਵਾਨਾਂ ਨੂੰ ਖੇਡਾਂ ਵੱਲ ਜੋੜਨ ਦੇ ਮਕਸਦ ਤਹਿਤ ਸਾਲਾਨਾ ਛਿੰਝ ਮੇਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।