26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਪਾਵਰਕਾਮ-ਟਰਾਂਸਕੋ ਮੁਲਾਜ਼ਮਾਂ ਦੀ ਦੋ ਰੋਜ਼ਾ ਹੜਤਾਲ ਨੂੰ ਪੈਨਸ਼ਨਰ ਐਸੋਸੀਏਸ਼ਨ ਦਾ ਭਰਵਾਂ ਸਮਰਥਨ

ਅਜੀਤ ਡੈਸਕ 22-07-2026

ਮਜੀਠਾ, 21 ਜੁਲਾਈ (ਜਗਤਾਰ ਸਿੰਘ ਸਹਿਮੀ)-.ਐੱਸ.ਪੀ.ਸੀ.ਐੱਲ./ਪੀ.ਐੱਸ.ਟੀ.ਸੀ.ਐੱਲ. ਸਬ ਅਰਬਨ ਸਰਕਲ ਅੰਮ੍ਰਿਤਸਰ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਅੱਜ ਪਾਵਰਕਾਮ ਅਤੇ ਟਰਾਂਸਕੋ ਦੇ ਕਰਮਚਾਰੀਆਂ ਦੀ 21 ਅਤੇ 22 ਜੁਲਾਈ ਨੂੰ ਸਮੂਹਿਕ ਛੁੱਟੀ ਲੈ ਕੇ ਕੀਤੀ ਜਾ ਰਹੀ ਦੋ ਰੋਜ਼ਾ ਹੜਤਾਲ ਦਾ ਡਟ ਕੇ ਸਮਰਥਨ ਕੀਤਾ ਗਿਆ । ਇਸ ਸਬੰਧੀ ਸਬ ਡਿਵੀਜ਼ਨ ਮਜੀਠਾ ਵਿਖੇ ਸਰਕਲ ਪ੍ਰਧਾਨ ਕਰਮ ਸਿੰਘ ਰਾਜਾਸਾਂਸੀ ਦੀ ਪ੍ਰਧਾਨਗੀ ਹੇਠ ਕੀਤੀ ਗਈ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਜਾਇਜ਼ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ ਅਤੇ ਉਨ੍ਹਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਮਹਿੰਗਾਈ ਭੱਤਾ 42 ਫ਼ੀਸਦੀ ਤੋਂ ਵਧਾ ਕੇ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਦੇ ਬਰਾਬਰ 60 ਫ਼ੀਸਦੀ ਕੀਤਾ ਜਾਵੇ ਅਤੇ 2.59 ਦਾ ਗੁਣਾਕ ਲਾਗੂ ਕੀਤਾ ਜਾਵੇ। ਇਸ ਤੋਂ ਇਲਾਵਾ 200 ਰੁਪਏ ਜਜ਼ੀਆ ਟੈਕਸ ਦੀ ਕਟੌਤੀ ਬੰਦ ਕਰਨ, ਪੁਰਾਣੀ ਪੈਨਸ਼ਨ ਸਕੀਮ ਮੁੜ ਲਾਗੂ ਕਰਨ, 17 ਜੁਲਾਈ 2020 ਦਾ ਨੋਟੀਫਿਕੇਸ਼ਨ ਰੱਦ ਕਰਕੇ 35,400 ਰੁਪਏ ਵਾਲਾ ਸਕੇਲ ਬਹਾਲ ਕਰਨ, ਸਾਲ 2020 ਤੋਂ ਭਰਤੀ ਮੁਲਾਜ਼ਮਾਂ ਨੂੰ ਛੇਵੇਂ ਤਨਖ਼ਾਹ ਕਮਿਸ਼ਨ ਦਾ ਲਾਭ ਦੇਣ, ਪਰਖ ਕਾਲ ਤਿੰਨ ਸਾਲਾਂ ਤੋਂ ਘਟਾ ਕੇ ਇੱਕ ਸਾਲ ਕਰਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਨਵੀਂ ਭਰਤੀ ਕਰਨ ਦੀ ਮੰਗ ਕੀਤੀ ਗਈ। ਆਗੂਆਂ ਕਿਹਾ ਕਿ ਲੋਕਤੰਤਰ ਵਿਚ ਹੱਕਾਂ ਲਈ ਸ਼ਾਂਤਮਈ ਸੰਘਰਸ਼ ਕਰਨਾ ਹਰ ਨਾਗਰਿਕ ਦਾ ਅਧਿਕਾਰ ਹੈ, ਪਰ ਹੱਕ ਮੰਗਣ ਵਾਲੇ ਮੁਲਾਜ਼ਮਾਂ ਅਤੇ ਮਜ਼ਦੂਰਾਂ ‘ਤੇ ਲਾਠੀਚਾਰਜ ਅਤੇ ਝੂਠੇ ਪਰਚੇ ਦਰਜ ਕਰਨਾ ਲੋਕਤੰਤਰੀ ਕਦਰਾਂ-ਕੀਮਤਾਂ ਦੇ ਉਲਟ ਹੈ। ਮੀਟਿੰਗ ਦੌਰਾਨ ਸਾਰੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਜ਼ਦੂਰ ਜਥੇਬੰਦੀਆਂ ਨੂੰ ਆਪਸੀ ਮਤਭੇਦ ਭੁਲਾ ਕੇ ਇਕਜੁੱਟ ਹੋਣ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਸਵਿੰਦਰਪਾਲ ਮੋਲੋਵਾਲੀ, ਰਾਮ ਲੁਭਾਇਆ ਮਜੀਠਾ, ਜੋਗਿੰਦਰ ਸਿੰਘ ਸੋਹੀ, ਬਲਵਿੰਦਰ ਸਿੰਘ ਨਾਗ ਕਲਾਂ, ਅਨੂਪ ਸਿੰਘ, ਮਹਿੰਦਰ ਸਿੰਘ ਖਹਿਰਾ, ਕੁਲਵੰਤ ਸਿੰਘ, ਨੱਥਾ ਸਿੰਘ, ਮੇਜਰ ਸਿੰਘ, ਅਸ਼ੋਕ ਕੁਮਾਰ, ਗੁਰਚਰਨ ਸਿੰਘ, ਲਖਵਿੰਦਰ ਸਿੰਘ, ਸੁਭਾਸ਼ ਤੇਜਾ, ਗੁਰਨਾਮ ਸਿੰਘ ਡੱਡੀਆਂ ਅਤੇ ਦਰਸ਼ਨ ਕੁਮਾਰ ਕਲੇਰ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ।

ਪਿਛਲੀ ਖ਼ਬਰ ਕੈਨੇਡਾ ਤੇ ਅਮਰੀਕਾ ਵਿਚਾਲੇ ਵਪਾਰਕ ਜੰਗ ਹੋਰ ਤੇਜ਼ ਅਮਰੀਕੀ ਰਾਸ਼ਟਰਪਤੀ ਨੇ ਨਵੇਂ ਟੈਰਿਫ ਐਲਾਨੇ ਅਗਲੀ ਖ਼ਬਰ ਹਥਿਆਰਬੰਦ ਲੁਟੇਰੇ ਸੋਨੇ ਦੀ ਚੇਨ ਲੁੱਟ ਕੇ ਹੋਏ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।