06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਤਲਬੀਰ ਗਿੱਲ ਨੇ ਪਿੰਡ ਸ਼ਾਮਨਗਰ ਵਿਖੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

ਅਜੀਤ ਡੈਸਕ 23-07-2026
ਮਜੀਠਾ, 22 ਜੁਲਾਈ (ਮਨਿੰਦਰ ਸਿੰਘ ਸੋਖੀ)-’ ਪੰਜਾਬ ਦਾ ਇਕੋ ਨਾਅਰਾ, ਭਗਵੰਤ ਮਾਨ ਦੀ ਸਰਕਾਰ ਦੁਬਾਰਾ’ ਦੇ ਨਾਅਰੇ ਅਧੀਨ ਆਮ ਆਦਮੀ ਪਾਰਟੀ ਵਲੋਂ ਹਲਕਾ ਵਾਰ ਵੱਖ-ਵੱਖ ਪਿੰਡਾਂ ਵਿਚ ਲੋਕ ਮਿਲਣੀ ਕੀਤੀ ਜਾ ਰਹੀ ਹੈ ਅਤੇ ਆਪ ਆਗੂਆਂ ਵਲੋਂ ਲੋਕਾਂ ਦੇ ਰੁਬਰੂ ਹੋਇਆ ਜਾ ਰਿਹਾ ਹੈ ਅਤੇ ਮੁਸ਼ਕਿਲਾਂ ਸੁਣ ਕੇ ਇਨ੍ਹਾਂ ਦਾ ਮੌਕੇ ਤੇ ਹੱਲ ਕੀਤਾ ਜਾ ਰਿਹਾ ਹੈ। ਇਸੇ ਸਿਲਸਿਲੇ ਤਹਿਤ ਵਿਧਾਨ ਸਭਾ ਹਲਕਾ ਮਜੀਠਾ ਦੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਵਲੋਂ ਹਲਕੇ ਦੇ ਹਰੇਕ ਪਿੰਡ ਵਿਚ ਲੋਕ ਮਿਲਣੀ ਕੀਤੀ ਜਾ ਰਹੀ ਹੈ। ਅੱਜ ਪਿੰਡ ਸ਼ਾਮਨਗਰ ਵਿਚ ਲੋਕ ਮਿਲਣੀ ਕੀਤੀ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਗਿੱਲ ਨੇ ਕਿਹਾ ਕਿ ਉਨ੍ਹਾਂ ਨੇ ਹਲਕਾ ਇੰਚਾਰਜ ਬਣਦਿਆਂ ਹੀ ਹਲਕਾ ਵਾਸੀਆਂ ਨਾਲ ਜਿਹੜੇ ਵਾਅਦੇ ਕੀਤੇ ਅਤੇ ਜਿਹੜੇ ਕੰਮ ਕਰਨ ਲਈ ਕਿਹਾ ਸੀ ਉਹ ਬਿਨ੍ਹਾਂ ਕਿਸੇ ਪੱਖਪਾਤ ਪੂਰੇ ਕੀਤੇ ਗਏ ਹਨ। ਪਿਛਲੀਆਂ ਸਰਕਾਰਾਂ ਨੇ ਵਿਕਾਸ ਦੇ ਨਾਮ ਦਾ ਕੋਈ ਕੰਮ ਨਹੀਂ ਕੀਤਾ। ਗਿੱਲ ਨੇ ਕਿਹਾ ਕਿ ਹਲਕੇ ਵਿਚ ਟੁਟੀਆਂ ਸੜਕਾਂ ਦੀ ਮੁਰੰਮਤ, ਨਵੀਆਂ ਸੜਕਾਂ ਦਾ ਨਿਰਮਾਣ ਅਤੇ ਹੋਰ ਅਨੇਕਾਂ ਵਿਕਾਸ ਦੇ ਕੰਮ ਚੱਲ ਰਹੇ ਹਨ ਜਿਸ ਤੋਂ ਹਾਲਕੇ ਦੇ ਲੋਕ ਪੂਰੀ ਤਰ੍ਹਾਂ ਸੰਤੁਸ਼ਟ ਹਨ। ਇਸ ਮੌਕੇ ਬਲਜਿੰਦਰ ਸਿੰਘ ਛੀਨਾ ਸਿਆਸੀ ਸਕੱਤਰ ਗਿੱਲ, ਹਰਭੁਪਿੰਦਰ ਸਿੰਘ ਸ਼ਾਹ ਮਜੀਠਾ, ਪਰਮਿੰਦਰ ਸਿੰਘ ਉਪਲ, ਸਰਪੰਚ ਬਿਕਰਮ ਸਿੰਘ, ਹਰਿੰਦਰ ਸਿੰਘ ਸਾਬਕਾ ਸਰਪੰਚ, ਮਨਰਾਜ ਸਿੰਘ ਬੋਪਾਰਾਏ, ਗੁਰਦੇਵ ਸਿੰਘ ਨੰਬਰਦਾਰ, ਹਰਪਾਲ ਸਿੰਘ ਮੈਂਬਰ, ਹਰਜੋਤ ਕੌਰ ਮੈਂਬਰ, ਸਰਪ੍ਰੀਤ ਸਿੰਘ ਮੈਂਬਰ, ਨਰਿੰਦਰ ਸਿੰਘ ਮੈਂਬਰ, ਦਲਬੀਰ ਸਿੰਘ, ਜਰਮਨਜੀਤ ਸਿੰਘ, ਪ੍ਰਿੰਸ ਮਸੀਹ, ਡੀ.ਐੱਸ.ਪੀ. ਕਮਲਮੀਤ ਸਿੰਘ, ਐੱਸ.ਐੱਚ.ਓ. ਕਰਮਪਾਲ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜੁਗਰਾਜ ਸਿੰਘ ਧੂਲਕਾ ‘ਅਕਾਲੀ ਦਲ (ਵਾਰਿਸ ਪੰਜਾਬ ਦੇ) ਹਲਕਾ ਬਾਬਾ ਬਕਾਲਾ ਸਾਹਿਬ ਤੋਂ ਯੂਥ ਵਿੰਗ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਮਾਰਚ ਵਹੀਰ ਦਾ ਹਲਕਾ ਅਟਾਰੀ ਅੰਦਰ ਸੱਤ ਪੜਾਵਾਂ ’ਤੇ ਹੋਵੇਗਾ ਨਿੱਘਾ ਸਵਾਗਤ-ਜਥੇ: ਰਣੀਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।