06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਪੀਰ ਬਾਬਾ ਘੋੜੇ ਸ਼ਾਹ ਦੇ ਸਾਲਾਨਾ ਮੇਲੇ ਦੀ ਸ਼ਰਧਾ ਤੇ ਅਕੀਦਤ ਨਾਲ ਸ਼ੁਰੂਆਤ

ਅਜੀਤ ਡੈਸਕ 23-07-2026
ਜੰਡਿਆਲਾ ਗੁਰੂ, 22 ਜੁਲਾਈ (ਅੰਮ੍ਰਿਤ ਪਾਲ ਸਿੰਘ)- ਇਲਾਕੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਪੀਰ ਬਾਬਾ ਘੋੜੇ ਸ਼ਾਹ ਵਿਖੇ ਸਾਲਾਨਾ ਮੇਲੇ ਦੀ ਸ਼ੁਰੂਆਤ ਬੜੀ ਸ਼ਰਧਾ, ਅਕੀਦਤ ਅਤੇ ਧਾਰਮਿਕ ਮਾਹੌਲ ਵਿਚ ਹੋਈ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੀ ਧਰਮ ਪਤਨੀ ਸੁਹਿੰਦਰ ਕੌਰ, ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਸਤਿੰਦਰ ਸਿੰਘ, ਸਾਬਕਾ ਨਗਰ ਕੌਂਸਲ ਪ੍ਰਧਾਨ ਐਡਵੋਕੇਟ ਰਾਜਕੁਮਾਰ ਮਲਹੋਤਰਾ, ਵਾਈਸ ਪ੍ਰਧਾਨ ਨਗਰ ਕੌਂਸਲ ਜੰਡਿਆਲਾ ਗੁਰੂ ਅਮਨ ਵਿਰਕ, ਕੌਂਸਲਰ ਅਵਤਾਰ ਸਿੰਘ ਕਾਲ਼ਾ, ਮਨੋਹਰ ਵਾਟਿਕਾ ਪਬਲਿਕ ਸਕੂਲ ਦੇ ਐੱਮ. ਡੀ. ਸੁਰੇਸ਼ ਕੁਮਾਰ, ਡੀ. ਐੱਸ. ਪੀ. ਬਲਜੀਤ ਸਿੰਘ, ਆਤਮਾ ਰਾਮ, ਮਨੀ ਕੰਡਾ , ਚੇਅਰਮੈਨ ਵਿਪਨਦੀਪ ਸਿੰਘ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਦਰਗਾਹ ‘ਤੇ ਚਾਦਰ ਚੜ੍ਹਾ ਕੇ ਮੱਥਾ ਟੇਕਿਆ ਅਤੇ ਇਲਾਕੇ ਦੀ ਖੁਸ਼ਹਾਲੀ, ਅਮਨ-ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ । ਦਰਗਾਹ ਵਿਖੇ ਸਜਾਏ ਗਏ ਰੂਹਾਨੀ ਮਾਹੌਲ, ਫੁੱਲਾਂ ਦੀ ਸਜਾਵਟ ਅਤੇ ਸ਼ਰਧਾਲੂਆਂ ਦੀ ਭਾਰੀ ਆਮਦ ਨੇ ਮੇਲੇ ਨੂੰ ਵਿਸ਼ੇਸ਼ ਧਾਰਮਿਕ ਰੰਗ ਬਖ਼ਸ਼ਿਆ । ਸੰਗਤ ਨੇ ਪੂਰੀ ਸ਼ਰਧਾ ਨਾਲ ਹਾਜ਼ਰੀ ਭਰੀ ਅਤੇ ਪੀਰ ਬਾਬਾ ਘੋੜੇ ਸ਼ਾਹ ਦੇ ਦਰ ‘ਤੇ ਆਪਣੀ ਅਕੀਦਤ ਭੇਟ ਕੀਤੀ।
ਪਿਛਲੀ ਖ਼ਬਰ ਅਮਰੀਕਾ ਨਾਲ ਮੁਕਤ ਵਪਾਰ ਸਮਝੌਤੇ ਵਿਰੁੱਧ ਸੰਯੁਕਤ ਕਿਸਾਨ ਮੋਰਚਾ ਵਲੋਂ ਧਰੇੜੀ ਜੱਟਾਂ ਟੋਲ ਪਲਾਜ਼ਾ ਟੋਲ ਮੁਕਤ ਕਰ ਕੇ ਦਿੱਤ... ਅਗਲੀ ਖ਼ਬਰ ਸਰਕਾਰੀ ਦਾਅਵਿਆਂ ’ਤੇ ਦਰਿਆ ਕੰਢੇ ਵਸੇ ਪਿੰਡਾਂ ਦੇ ਲੋਕਾਂ ਨੇ ਚੁੱਕੇ ਸਵਾਲ ਮੀਟਿੰਗਾਂ ਨਾਲ ਨਹੀਂ, ਜ਼ਮੀਨੀ ਪ੍ਰਬੰਧਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।