09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਬਰਸਾਤੀ ਪਾਣੀ ਨਾਲ ਪਿੰਡ ਮਾਹਲ ਜਲਥਲ, ਲੋਕਾਂ ਵਲੋਂ ਵਿਧਾਨ ਸਭਾ ਚੋਣਾਂ ਦੇ ਬਾਈਕਾਟ ਦੀ ਚਿਤਾਵਨੀ

ਅਜੀਤ ਡੈਸਕ 24-07-2026

ਰਾਮ ਤੀਰਥ, 23 ਜੁਲਾਈ (ਧਰਵਿੰਦਰ ਸਿੰਘ ਔਲਖ)- ਲਗਾਤਾਰ ਹੋ ਰਹੀ ਬਰਸਾਤ ਕਾਰਨ ਪਿੰਡ ਮਾਹਲ (ਵਾਰਡ ਨੰਬਰ 85 ਦਿਹਾਤੀ, ਅੰਮ੍ਰਿਤਸਰ) ਦੇ ਕਈ ਇਲਾਕੇ ਜਲਥਲ ਹੋ ਗਏ ਹਨ। ਪਿੰਡ ਦੀ ਗਲੀ ਸ੍ਰੀ ਰਾਧਾ ਕ੍ਰਿਸ਼ਨਾ ਮੰਦਰ, ਚੌਂਕ ਸ੍ਰੀ ਰਾਧਾ ਕ੍ਰਿਸ਼ਨਾ ਮੰਦਰ, ਰਾਮ ਤੀਰਥ ਰੋਡ, ਬਾਬਾ ਕੇਹਰ ਸਿੰਘ ਗੁਰਦੁਆਰਾ, ਗਲੀ ਪੰਡਿਤ ਤਾਰਾ ਚੰਦ, ਲੇਟ ਪੰਡਿਤ ਲਖਮੀ ਦਾਸ ਸਰਪੰਚ ਵਾਲੀ ਗਲੀ ਸਮੇਤ ਹੋਰ ਇਲਾਕਿਆਂ ਵਿਚ ਬਰਸਾਤ ਦਾ ਪਾਣੀ ਘਰਾਂ, ਮੰਦਰਾਂ, ਗੁਰਦੁਆਰਿਆਂ ਅਤੇ ਸਕੂਲਾਂ ਵਿਚ ਦਾਖ਼ਲ ਹੋ ਗਿਆ, ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਨਗਰ ਨਿਵਾਸੀਆਂ ਦਾ ਦੋਸ਼ ਹੈ ਕਿ ਇਲਾਕੇ ’ਚ ਬਰਸਾਤੀ ਪਾਣੀ ਦੀ ਨਿਕਾਸੀ ਲਈ ਚੈਂਬਰ, ਹੌਦੀਆਂ ਅਤੇ ਢੁਕਵੇਂ ਸੀਵਰੇਜ ਪ੍ਰਬੰਧ ਨਾ ਹੋਣ ਕਾਰਨ ਹਰ ਸਾਲ ਇਹੀ ਸਥਿਤੀ ਬਣਦੀ ਹੈ। ਲੋਕਾਂ ਨੇ ਕਿਹਾ ਕਿ ਮੁੱਖ ਸੜਕਾਂ, ਗਲੀਆਂ ਅਤੇ ਮੁਹੱਲਿਆਂ ਵਿਚ ਪਾਣੀ ਖੜ੍ਹਾ ਰਹਿਣ ਕਾਰਨ ਆਵਾਜਾਈ ਠੱਪ ਹੋ ਗਈ ਹੈ ਅਤੇ ਧਾਰਮਿਕ ਸਥਾਨਾਂ ਸਮੇਤ ਘਰਾਂ ਵਿਚ ਪਾਣੀ ਭਰਨ ਨਾਲ ਵੱਡਾ ਨੁਕਸਾਨ ਹੋਇਆ ਹੈ। ਪਿੰਡ ਵਾਸੀਆਂ ਨੇ ਦੋਸ਼ ਲਗਾਇਆ ਕਿ ਮਿਉਂਸਪਲ ਕਾਰਪੋਰੇਸ਼ਨ ਅੰਮ੍ਰਿਤਸਰ, ਜ਼ਿਲ੍ਹਾ ਪ੍ਰਸ਼ਾਸਨ, ਪੰਜਾਬ ਸਰਕਾਰ ਅਤੇ ਇਲਾਕੇ ਦੇ ਚੁਣੇ ਹੋਏ ਨੁਮਾਇੰਦਿਆਂ ਨੇ ਅੱਜ ਤੱਕ ਪਿੰਡ ਦੀ ਇਸ ਗੰਭੀਰ ਸਮੱਸਿਆ ਵੱਲ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਵਾਰ-ਵਾਰ ਮੰਗਾਂ ਕਰਨ ਦੇ ਬਾਵਜੂਦ ਬਰਸਾਤੀ ਪਾਣੀ ਦੀ ਨਿਕਾਸੀ ਲਈ ਕੋਈ ਪੱਕਾ ਹੱਲ ਨਹੀਂ ਕੀਤਾ ਗਿਆ। ਰੋਸ ਪ੍ਰਗਟ ਕਰਦਿਆਂ ਨਗਰ ਨਿਵਾਸੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਹੀ ਇਸ ਸਮੱਸਿਆ ਦਾ ਸਥਾਈ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਪਿੰਡ ਮਾਹਲ ਵਿਚ ਬਾਈਕਾਟ ਕੀਤਾ ਜਾਵੇਗਾ।

ਪਿਛਲੀ ਖ਼ਬਰ ਬਾਬਾ ਸੋਢੀ ਦੀ ਅਗਵਾਈ ’ਚ ਵੱਡੀ ਗਿਣਤੀ ’ਚ ਸੰਗਤਾਂ ਖ਼ਾਲਸਾ ਚੇਤਨਾ ਮਾਰਚ ’ਚ ਹੋਣਗੀਆਂ ਸ਼ਾਮਿਲ-ਬਾਬਾ ਸੁਧਾਰਪੁਰੀ ਵਾਲੇ ਅਗਲੀ ਖ਼ਬਰ ਮਾਨਸੂਨ ਦੀ ਪਹਿਲੀ ਬਾਰਿਸ਼ ਨੇ ਖੋਲ੍ਹੀ ਸਰਕਾਰੀ ਦਾਅਵਿਆਂ ਦੀ ਪੋਲ, ਖੇਤ ਬਣੇ ਝੀਲਾਂ-ਸੁੱਖ ਔਜਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।