09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਰਾਹੁਲ ਗਾਂਧੀ ਨਾਲ ਧੱਕਾ-ਮੁੱਕੀ ਕਰਕੇ ਕੇਂਦਰ ਸਰਕਾਰ ਨੇ ਆਪਣੀ ਬੁਖਲਾਹਟ ਦਾ ਸਬੂਤ ਦਿੱਤਾ-ਸਿੱਕੀ, ਪੱਖੋਕੇ

ਅਜੀਤ ਡੈਸਕ 24-07-2026

ਟਾਂਗਰਾ, 23 ਜੁਲਾਈ (ਹਰਜਿੰਦਰ ਸਿੰਘ ਕਲੇਰ)- ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਅਤੇ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਰਾਜਬੀਰ ਸਿੰਘ ਪੱਖੋਕੇ ਨੇ ਕਿਹਾ ਕਿ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਹੱਕ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ਦੇ ਬਾਹਰ ਦਿੱਤੇ ਗਏ ਧਰਨੇ ਦੌਰਾਨ ਰਾਹੁਲ ਗਾਂਧੀ ਅਤੇ ਹੋਰ ਕਾਂਗਰਸੀ ਆਗੂਆਂ ਨਾਲ ਕੀਤੀ ਗਈ ਧੱਕਾ-ਮੁੱਕੀ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਰਾਹੀਂ ਕੇਂਦਰ ਸਰਕਾਰ ਨੇ ਆਪਣੀ ਬੁਖਲਾਹਟ ਦਾ ਸਬੂਤ ਦਿੱਤਾ ਹੈ। ਪ੍ਰੈਸ ਨੂੰ ਜਾਰੀ ਬਿਆਨ ਰਾਹੀਂ ਉਨ੍ਹਾਂ ਕਿਹਾ ਕਿ ਧਰਨੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ਿਆਂ ਦੀ ਮੰਗ ਕੀਤੀ ਜਾ ਰਹੀ ਸੀ । ਸਰਕਾਰ ਨੂੰ ਚਾਹੀਦਾ ਸੀ ਕਿ ਉਹ ਵਿਦਿਆਰਥੀਆਂ ਦੇ ਮਸਲਿਆਂ ਦੇ ਹੱਲ ਲਈ ਰਾਹੁਲ ਗਾਂਧੀ ਅਤੇ ਕਾਂਗਰਸ ਦੇ ਵਫ਼ਦ ਨਾਲ ਗੱਲਬਾਤ ਕਰਦੀ, ਪਰ ਇਸ ਦੀ ਬਜਾਏ ਧੱਕਾ-ਮੁੱਕੀ ਕਰਕੇ ਰਾਹੁਲ ਗਾਂਧੀ ਸਮੇਤ ਕਈ ਕਾਂਗਰਸੀ ਆਗੂਆਂ ਨੂੰ ਹਿਰਾਸਤ ਵਿਚ ਲਿਆ ਗਿਆ । ਸਿੱਕੀ ਅਤੇ ਪੱਖੋਕੇ ਨੇ ਕਿਹਾ ਕਿ ਲੋਕਤੰਤਰ ਵਿਚ ਸ਼ਾਂਤਮਈ ਢੰਗ ਨਾਲ ਆਪਣੇ ਹੱਕਾਂ ਲਈ ਆਵਾਜ਼ ਉਠਾਉਣਾ ਹਰ ਨਾਗਰਿਕ ਦਾ ਸੰਵਿਧਾਨਕ ਅਧਿਕਾਰ ਹੈ ।

ਪਿਛਲੀ ਖ਼ਬਰ ਤਲਬੀਰ ਗਿੱਲ ਨੇ ਪਿੰਡ ਮਰੜ੍ਹੀ ਖੁਰਦ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਗਲੀ ਖ਼ਬਰ ਹਲਕਾ ਵਿਧਾਇਕ ਟੌਂਗ ਨੇ ਪੰਜਾਬ ਸਰਕਾਰ ਸਮਾਰਟ ਰਾਸ਼ਨ ਕਾਰਡ ਸਕੀਮ’ ਦੀ ਕੀਤੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।