15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਇੰਟਰਨੈਸ਼ਨਲ ਫ਼ਤਹਿ ਅਕੈਡਮੀ ਦੇ ਵਿਦਿਆਰਥੀਆਂ ਦੀਆਂ ਜ਼ੋਨਲ ਅਥਲੈਟਿਕਸ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਾਪਤੀਆਂ

ਅਜੀਤ ਡੈਸਕ 29-07-2026

ਜੰਡਿਆਲਾ ਗੁਰੂ, 28 ਜੁਲਾਈ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤਪਾਲ ਸਿੰਘ)- ਇੰਟਰਨੈਸ਼ਨਲ ਫ਼ਤਿਹ ਅਕੈਡਮੀ ਜੰਡਿਆਲਾ ਗੁਰੂ ਦੇ ਹੋਣਹਾਰ ਖਿਡਾਰੀਆਂ ਨੇ ਜ਼ੋਨਲ ਅਥਲੈਟਿਕਸ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਟਰੈਕ ਅਤੇ ਫੀਲਡ ਈਵੈਂਟਾਂ ਵਿਚ ਉੱਚ ਸਥਾਨ ਹਾਸਿਲ ਕੀਤਾ। ਫਤਿਹ ਅਕੈਡਮੀ ਦੇ ਬੱਚਿਆਂ ਨੇ ਅੰਡਰ-14 ਵਰਗ ’ਚ ਅਗਮਜੋਤ ਸਿੰਘ ਨੇ 80 ਮੀਟਰ ਹਰਡਲਜ਼ ਅਤੇ ਅੰਗਦਜੋਤ ਸਿੰਘ ਨੇ 100 ਮੀਟਰ ਦੌੜ ’ਚ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਸ਼ਾਨਦਾਰ ਦੌੜ ਦਾ ਪ੍ਰਦਰਸ਼ਨ ਕੀਤਾ। ਅੰਡਰ-17 ਵਰਗ ਵਿੱਚ ਸਮਰਪ੍ਰੀਤ ਸਿੰਘ ਨੇ ਜੈਵਲਿਨ ਥ੍ਰੋਅ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਵਰਗ ਵਿਚ ਅਰਮਾਨ ਸਿੰਘ ਬਲ ਨੇ ਜੈਵਲਿਨ ਥ੍ਰੋਅ ਵਿਚ ਦੂਜਾ ਸਥਾਨ, ਮਨਰਾਜ ਸਿੰਘ ਨੇ ਲਾਂਗ ਜੰਪ ਵਿਚ ਦੂਜਾ ਸਥਾਨ, ਜਦਕਿ ਜੋਬਨਜੀਤ ਸਿੰਘ ਨੇ ਹਾਈ ਜੰਪ ਵਿਚ ਦੂਜਾ ਅਤੇ ਟ੍ਰਿਪਲ ਜੰਪ ਵਿਚ ਤੀਜਾ ਸਥਾਨ ਹਾਸਿਲ ਕੀਤਾ । ਅੰਡਰ-19 ਵਰਗ ’ਚ ਹਰਪ੍ਰੀਤ ਸਿੰਘ ਨੇ 3000 ਮੀਟਰ ਦੌੜ ਵਿਚ ਦੂਜਾ ਸਥਾਨ ਹਾਸਿਲ ਕੀਤਾ । ਇਸ ਮੌਕੇ ਇੰਟਰਨੈਸ਼ਨਲ ਫ਼ਤਿਹ ਅਕੈਡਮੀ ਦੇ ਚੇਅਰਮੈਨ ਜਗਬੀਰ ਸਿੰਘ ਨੇ ਜੇਤੂ ਖਿਡਾਰੀਆਂ ਅਤੇ ਕੋਚਾਂ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀਆਂ ਸਿਰਫ਼ ਤਮਗੇ ਨਹੀਂ, ਸਗੋਂ ਅਨੁਸ਼ਾਸਨ, ਦ੍ਰਿੜ ਇਰਾਦੇ ਅਤੇ ਨਿਰੰਤਰ ਮਿਹਨਤ ਦਾ ਨਤੀਜਾ ਹਨ।

ਪਿਛਲੀ ਖ਼ਬਰ ਸਠਿਆਲਾ ਦੀ ਸੰਪਰਕ ਸੜਕ ਦੇ ਕਿਨਾਰੇ ਲੱਗੇ ਕੂੜੇ ਦੇ ਢੇਰ ਤੋਂ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸਕੂਲ ਰਈਆ ਦੇ ਵਿਦਿਆਰਥੀਆਂ ਨੇ ਖੇਡਾਂ ’ਚ ਮੱਲਾਂ ਮਾਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।