15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਸਠਿਆਲਾ ਦੀ ਸੰਪਰਕ ਸੜਕ ਦੇ ਕਿਨਾਰੇ ਲੱਗੇ ਕੂੜੇ ਦੇ ਢੇਰ ਤੋਂ ਲੋਕ ਪ੍ਰੇਸ਼ਾਨ

ਅਜੀਤ ਡੈਸਕ 29-07-2026

ਸਠਿਆਲਾ, 28 ਜੁਲਾਈ (ਜਗੀਰ ਸਿੰਘ ਸਫਰੀ)ਂਪਿੰਡ ਸਠਿਆਲਾ ਦੀ ਸੰਪਾਰਕ ਸੜਕ ਦੇ ਕਿਨਾਰੇ ਸੁੱਟੇ ਜਾ ਰਹੇ ਕੂੜੇ ਦੇ ਢੇਰ ਕਾਰਨ ਇਲਾਕਾ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਸਾ: ਸਰਪੰਚ ਸੰਤੋਖ ਸਿੰਘ, ਕੇਵਲ ਸਿੰਘ ਕਾਲੀ, ਗੁਰਚਰਨ ਸਿੰਘ ਫੌਜੀ, ਜਸਬੀਰ ਸਿੰਘ ਚੱਠਾ, ਬਸੰਤ ਸਿੰਘ, ਡਾ. ਦਲਜੀਤ ਸਿੰਘ ਨੇ ਦੱਸਿਆ ਕਿ ਕੂੜੇ ਵਿਚੋਂ ਆਉਂਦੀ ਬਦਬੂ ਅਤੇ ਗੰਦਗੀ ਕਾਰਨ ਰਾਹਗੀਰਾਂ ਅਤੇ ਆਸ-ਪਾਸ ਦੇ ਵਸਨੀਕਾਂ ਦਾ ਉੱਥੋਂ ਲੰਘਣਾ ਵੀ ਔਖਾ ਹੋ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਈ ਦਿਨਾਂ ਤੋਂ ਕੂੜਾ ਨਾ ਚੁੱਕੇ ਜਾਣ ਕਾਰਨ ਸਮੱਸਿਆ ਦਿਨੋ-ਦਿਨ ਗੰਭੀਰ ਹੁੰਦੀ ਜਾ ਰਹੀ ਹੈ। ਕੂੜੇ ਦੇ ਢੇਰਾਂ ‘ਤੇ ਆਵਾਰਾ ਪਸ਼ੂ ਅਤੇ ਕੁੱਤੇ ਵੀ ਇਕੱਠੇ ਹੋ ਜਾਂਦੇ ਹਨ, ਜਿਸ ਨਾਲ ਗੰਦਗੀ ਹੋਰ ਵੱਧ ਜਾਂਦੀ ਹੈ ਅਤੇ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਪਿੰਡ ਵਾਸੀਆਂ ਨੇ ਪੰਚਾਇਤ ਅਤੇ ਸੰਬੰਧਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਕੂੜੇ ਦੀ ਨਿਯਮਤ ਸਫ਼ਾਈ ਕਰਵਾਈ ਜਾਵੇ, ਕੂੜਾ ਸੁੱਟਣ ਲਈ ਨਿਰਧਾਰਿਤ ਥਾਂ ਬਣਾਈ ਜਾਵੇ ਅਤੇ ਲੋਕਾਂ ਨੂੰ ਵੀ ਜਨਤਕ ਥਾਵਾਂ ‘ਤੇ ਕੂੜਾ ਨਾ ਸੁੱਟਣ ਲਈ ਜਾਗਰੂਕ ਕੀਤਾ ਜਾਵੇ, ਤਾਂ ਜੋ ਪਿੰਡ ਦਾ ਵਾਤਾਵਰਨ ਸਾਫ਼-ਸੁਥਰਾ ਅਤੇ ਸਿਹਤਮੰਦ ਬਣਿਆ ਰਹੇ।

ਪਿਛਲੀ ਖ਼ਬਰ ਪੁਲਿਸ ਚੌਕੀ ਸਠਿਆਲਾ ਮੁੜ ਚਾਲੂ, ਜਤਿੰਦਰ ਸਿੰਘ ਨੇ ਸੰਭਾਲਿਆ ਚਾਰਜ ਅਗਲੀ ਖ਼ਬਰ ਇੰਟਰਨੈਸ਼ਨਲ ਫ਼ਤਹਿ ਅਕੈਡਮੀ ਦੇ ਵਿਦਿਆਰਥੀਆਂ ਦੀਆਂ ਜ਼ੋਨਲ ਅਥਲੈਟਿਕਸ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਾਪਤੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।