15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਰੂਬੀ ਦੇ ਪਿਤਾ ਮਾਸਟਰ ਕੁਲਦੀਪ ਸਿੰਘ ਥਿੰਦ ਦੇ ਚਲਾਣੇ ’ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ

ਅਜੀਤ ਡੈਸਕ 29-07-2026

ਜੰਡਿਆਲਾ ਗੁਰੂ, 28 ਜੁਲਾਈ (ਪ੍ਰਮਿੰਦਰ ਸਿੰਘ ਜੋਸਨ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਓ. ਬੀ. ਸੀ. ਵਿੰਗ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਜਗਰੂਪ ਸਿੰਘ ਰੂਬੀ ਤਲਵੰਡੀ ਡੋਗਰਾਂ ਦੇ ਪਿਤਾ ਮਾਸਟਰ ਕੁਲਦੀਪ ਸਿੰਘ ਥਿੰਦ ਦੇ ਬੀਤੇ ਦਿਨੀ ਅਕਾਲ ਚਲਾਣਾ ਕਰ ਜਾਣ ’ਤੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਜਗਰੂਪ ਸਿੰਘ ਰੂਬੀ ਅਤੇ ਉਹਨਾਂ ਦੇ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ । ਜਗਰੂਪ ਸਿੰਘ ਰੂਬੀ ਦੇ ਪਿਤਾ ਮਾਸਟਰ ਕੁਲਦੀਪ ਸਿੰਘ ਥਿੰਦ ਦੇ ਅਕਾਲ ਚਲਾਣਾ ਕਰ ਜਾਣ ’ਤੇ ਖਡੂਰ ਸਾਹਿਬ ਹਲਕੇ ਦੇ ਸਾਬਕਾ ਵਿਧਾਇਕ ਰਮਨਦੀਪ ਸਿੰਘ ਸਿੱਕੀ, ਸ੍ਰੀ ਰਮਨ ਬਖਸ਼ੀ ਸਾਬਕਾ ਡਿਪਟੀ ਮੇਅਰ ਅੰਮ੍ਰਿਤਸਰ, ਦਲਬੀਰ ਸਿੰਘ ਜਹਾਂਗੀਰ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਬਲਬੀਰ ਸਿੰਘ ਚੰਦੀ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਮਜੀਠਾ, ਮਨਿੰਦਰ ਪਾਲ ਸਿੰਘ ਪਲਾਸੌਰ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ, ਅਰੁਣ ਜੋਸ਼ੀ ਕੁਆਰਡੀਨੇਟਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ, ਪ੍ਰੋਫੈਸਰ ਨੌ ਨਿਹਾਲ ਸਿੰਘ ਠੱਠੀਆਂ, ਅਵਤਾਰ ਸਿੰਘ ਟੱਕਰ ਸੀਨੀਅਰ ਕਾਂਗਰਸੀ ਆਗੂ, ਸ੍ਰੀ ਨਰੇਸ਼ ਪਾਠਕ ਮੈਂਬਰ ਐਸ ਐਸ ਬੋਰਡ ਪੰਜਾਬ, ਸਰਬਜੀਤ ਸਿੰਘ ਡਿੰਪੀ ਕੌਂਸਲਰ, ਨਰਿੰਦਰ ਸਿੰਘ ਨਿੰਦਾ ਕੌਂਸਲਰ, ਕੰਵਰਬੀਰ ਸਿੰਘ ਮੰਜਲ ਪ੍ਰਧਾਨ ਭਾਜਪਾ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ, ਕੁਲਵੰਤ ਸਿੰਘ ਮੈਨੇਜਰ ਕਪੂਰ ਫਾਰਮ, ਰਾਜਵਿੰਦਰ ਸਿੰਘ ਜੋਸਨ, ਗੁਰਦਿਆਲ ਸਿੰਘ ਤਲਾਵਾਂ, ਗੁਰਬੀਰ ਸਿੰਘ ਖਾਨ ਛਾਪੜੀ ਅਤੇ ਹੋਰ ਆਗੂਆਂ ਨੇ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ ।

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਝਟਕਾ, ਮੌਜੂਦਾ ਸਰਪੰਚ ਆਮ ਆਦਮੀ ਪਾਰਟੀ ’ਚ ਸ਼ਾਮਿਲ ਅਗਲੀ ਖ਼ਬਰ ਡਿੰਪਾ ਨੇ ਸੀਨੀਅਰ ਕਾਂਗਰਸੀ ਆਗੂ ਗੁਰਦਿਆਲ ਸਿੰਘ ਬੱਲ ਦਾ ਹਾਲ ਚਾਲ ਪੁੱਛਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।